Taran Tarn News: ਆਉਣ ਵਾਲੇ ਦਿਨਾਂ ‘ਚ ਹੋਣ ਜਾ ਰਹੀ ਤਰਨਤਾਰਨ ਉੱਪ ਚੋਣ ਲਈ ਹੁਣ ਪੰਜਾਬ ਕਾਂਗਰਸ ਪਾਰਟੀ ਨੇ ਵੀ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਸ਼੍ਰੀ ਕੇ.ਸੀ.ਵੈਨੁਗੋਪਾਲਨ ਵੱਲੋਂ ਸ਼ਨੀਵਾਰ ਸ਼ਾਮ ਜਾਰੀ ਲਿਸਟ ਮੁਤਾਬਕ ਪਾਰਟੀ ਵੱਲੋਂ ਨੌਜਵਾਨ ਆਗੂ ਕਰਨਵੀਰ ਸਿੰਘ ਬੁਰਜ਼ ਨੂੰ ਇੱਥੋਂ ਆਪਣਾ ਉਮੀਦਵਾਰ ਬਣਾਇਆ ਹੈ।
ਇਹ ਵੀ ਪੜ੍ਹੋ ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ
ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਹਰਮੀਤ ਸਿੰਘ ਸੰਧੁ,ਭਾਜਪਾ ਵੱਲੋਂ ਹਰਜੀਤ ਸਿੰਘ ਸੰਧੂ ਅਤੇ ਅਕਾਲੀ ਦਲ ਵੱਲੋਂ ਪ੍ਰਿੰਸੀਪਲ ਸੁਖਵਿੰਦਰ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਜਾ ਚੁੱਕਿਆ ਹੈ। ਉੰਝ ਇਸ ਹਲਕੇ ਦੀ ਉੱਪ ਚੋਣ ਲਈ ਹਾਲੇ ਐਲਾਨ ਹੋਣਾ ਬਾਕੀ ਹੈ। ਦਸਣਾ ਬਣਦਾ ਹੈ ਕਿ ਜੂਨ 2025 ਵਿਚ ਆਪ ਵਿਧਾਇਕ ਕਸ਼ਮੀਰ ਸਿੰਘ ਸੋਹਲ ਦਾ ਬੀਮਾਰੀ ਕਾਰਨ ਦੇਹਾਂਤ ਹੋ ਗਿਆ ਸੀ, ਜਿਸ ਕਾਰਨ ਇਸ ਹਲਕੇ ਤੋਂ ਉੱਪ ਚੋਣ ਹੋਣ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


