ਖਡੂਰ ਸਾਹਿਬ, 28 ਅਪ੍ਰੈਲ: ਬੀਤੇ ਦਿਨੀਂ ਭਾਈ ਅੰਮ੍ਰਿਤਪਾਲ ਸਿੰਘ ਦੇ ਪ੍ਰਵਾਰ ਵੱਲੋਂ ਉਨ੍ਹਾਂ ਦੇ ਅਜਾਦ ਉਮੀਦਵਾਰ ਵਜੋਂ ਚੋਣ ਲੜਣ ਦੇ ਕੀਤੇ ਐਲਾਨ ਤੋਂ ਬਾਅਦ ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਅਪਣਾ ਉਮੀਦਵਾਰ ਨੂੰ ਚੋਣ ਨਾ ਲੜਾਉਣ ਦਾ ਐਲਾਨ ਕੀਤਾ ਹੈ। ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਸਦੇ ਬਾਰੇ ਇੱਕ ਪ੍ਰੈਸ ਕਾਨਫਰੰਸ ਕਰਕੇ ਦਸਿਆ ਕਿ ਉਨ੍ਹਾਂ ਦੀ ਪਾਰਟੀ ਭਾਈ ਅੰਮ੍ਰਿਤਪਾਲ ਸਿੰਘ ਦੇ ਮੁਕਾਬਲੇ ਚੋਣ ਨਹੀਂ ਲੜੇਗੀ, ਬਲਕਿ ਉਸਨੂੰ ਸਮਰਥਨ ਦੇਵੇਗੀ।
ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਐਲਾਨਿਆ ਲੋਕ ਸਭਾ ਉਮੀਦਵਾਰ
ਖਡੂਰ ਸਾਹਿਬ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਹਰਪਾਲ ਸਿੰਘ ਬਲੇਰ ਨੂੰ ਅਪਣਾ ਉਮੀਦਵਾਰ ਐਲਾਨ ਦਿੱਤਾ ਸੀ। ਅੱਜ ਸ: ਮਾਨ ਦੇ ਨਾਲ ਭਾਈ ਬਲੇਰ ਵੀ ਮੌਜੂਦ ਸਨ। ਹਾਲਾਂਕਿ ਇਸ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਭਾਈ ਅੰਮ੍ਰਿਤਪਾਲ ਸਿੰਘ ਕਿਸੇ ਕਾਰਨਵਸ਼ ਚੋਣ ਨਹੀਂ ਲੜਦੇ ਤਾਂ ਫ਼ਿਰ ਹਰਪਾਲ ਸਿੰਘ ਬਲੇਰ ਚੋਣ ਲੜਣਗੇ। ਦਸਣਾ ਬਣਦਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਪਿਛਲੇ ਸਾਲ ਤੋਂ ਐਨਐਸਏ ਤਹਿਤ ਆਸਾਸ ਦੀ ਡਿਬਰੂਗੜ੍ਹ ਜੇਲ ਵਿਚ ਅਪਣੇ ਸਾਥੀਆਂ ਨਾਲ ਬੰਦ ਹਨ।
Share the post "ਅੰਮ੍ਰਿਤਪਾਲ ਸਿੰਘ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਅਕਾਲੀ ਦਲ ਅੰਮ੍ਰਿਤਸਰ ਹੁਣ ਖੰਡੂਰ ਸਾਹਿਬ ਤੋਂ ਨਹੀਂ ਲੜੇਗਾ ਚੋਣ"