ਅੰਮ੍ਰਿਤਪਾਲ ਸਿੰਘ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਅਕਾਲੀ ਦਲ ਅੰਮ੍ਰਿਤਸਰ ਹੁਣ ਖੰਡੂਰ ਸਾਹਿਬ ਤੋਂ ਨਹੀਂ ਲੜੇਗਾ ਚੋਣ

Date:

spot_img

ਖਡੂਰ ਸਾਹਿਬ, 28 ਅਪ੍ਰੈਲ: ਬੀਤੇ ਦਿਨੀਂ ਭਾਈ ਅੰਮ੍ਰਿਤਪਾਲ ਸਿੰਘ ਦੇ ਪ੍ਰਵਾਰ ਵੱਲੋਂ ਉਨ੍ਹਾਂ ਦੇ ਅਜਾਦ ਉਮੀਦਵਾਰ ਵਜੋਂ ਚੋਣ ਲੜਣ ਦੇ ਕੀਤੇ ਐਲਾਨ ਤੋਂ ਬਾਅਦ ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਅਪਣਾ ਉਮੀਦਵਾਰ ਨੂੰ ਚੋਣ ਨਾ ਲੜਾਉਣ ਦਾ ਐਲਾਨ ਕੀਤਾ ਹੈ। ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਸਦੇ ਬਾਰੇ ਇੱਕ ਪ੍ਰੈਸ ਕਾਨਫਰੰਸ ਕਰਕੇ ਦਸਿਆ ਕਿ ਉਨ੍ਹਾਂ ਦੀ ਪਾਰਟੀ ਭਾਈ ਅੰਮ੍ਰਿਤਪਾਲ ਸਿੰਘ ਦੇ ਮੁਕਾਬਲੇ ਚੋਣ ਨਹੀਂ ਲੜੇਗੀ, ਬਲਕਿ ਉਸਨੂੰ ਸਮਰਥਨ ਦੇਵੇਗੀ।

ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਐਲਾਨਿਆ ਲੋਕ ਸਭਾ ਉਮੀਦਵਾਰ

ਖਡੂਰ ਸਾਹਿਬ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਹਰਪਾਲ ਸਿੰਘ ਬਲੇਰ ਨੂੰ ਅਪਣਾ ਉਮੀਦਵਾਰ ਐਲਾਨ ਦਿੱਤਾ ਸੀ। ਅੱਜ ਸ: ਮਾਨ ਦੇ ਨਾਲ ਭਾਈ ਬਲੇਰ ਵੀ ਮੌਜੂਦ ਸਨ। ਹਾਲਾਂਕਿ ਇਸ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਭਾਈ ਅੰਮ੍ਰਿਤਪਾਲ ਸਿੰਘ ਕਿਸੇ ਕਾਰਨਵਸ਼ ਚੋਣ ਨਹੀਂ ਲੜਦੇ ਤਾਂ ਫ਼ਿਰ ਹਰਪਾਲ ਸਿੰਘ ਬਲੇਰ ਚੋਣ ਲੜਣਗੇ। ਦਸਣਾ ਬਣਦਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਪਿਛਲੇ ਸਾਲ ਤੋਂ ਐਨਐਸਏ ਤਹਿਤ ਆਸਾਸ ਦੀ ਡਿਬਰੂਗੜ੍ਹ ਜੇਲ ਵਿਚ ਅਪਣੇ ਸਾਥੀਆਂ ਨਾਲ ਬੰਦ ਹਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Police ਵੱਲੋਂ ISI ਸਮਰਥਕ ਅੱਤਵਾਦੀ ਮਾਡਿਊਲ ਦਾ ਪਰਦਾਫ਼ਾਸ; ਹੈਂਡ ਗ੍ਰਨੇਡ ਸਮੇਤ ਇੱਕ ਕਾਬੂ

Jalandhar News: Punjab Police; ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਐਸ.ਬੀ.ਐਸ....

ਪੰਜਾਬ ਵਿਧਾਨ ਸਭਾ ਦਾ ਅੱਜ ਆਖ਼ਰੀ ਦਿਨ; ਆਊਟਸੋਰਸਡ ਮੁਲਾਜਮਾਂ ਲਈ ਆਵੇਗਾ ਬਿੱਲ!

Punjab News: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ...

‘ਆਪ’ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ, 117 ਹਲਕਿਆਂ ‘ਚ ਬੂਥ ਪੱਧਰੀ ਤਿਆਰੀਆਂ ਸ਼ੁਰੂ

👉ਮਨੀਸ਼ ਸਿਸੋਦੀਆ ਨੇ ਚੋਣਾਂ ਤੋਂ ਪਹਿਲਾਂ ਸੰਗਠਨ ਨੂੰ ਮਜ਼ਬੂਤ...