ਬਿਕਰਮ ਮਜੀਠਿਆ ਤੋਂ ਬਾਅਦ ਮੋਗਾ ’ਚ ਵੀ ਅੰਤ੍ਰਿਗ ਕਮੇਟੀ ਦੇ ਫੈਸਲੇ ਦਾ ਉਠਿਆ ਵਿਰੋਧ

0
366
+2

👉ਮਰਹੂਮ ਟਕਸਾਲੀ ਆਗੂ ਤੋਤਾ ਸਿੰਘ ਦੇ ਪੁੱਤਰ ਮੱਖਣ ਸਿੰਘ ਬਰਾੜ ਸਹਿਤ ਦੂਜੇ ਆਗੂਆਂ ਨੇ ਫੈਸਲੇ ਨੂੰ ਦਸਿਆ ਮੰਦਭਾਗਾ
Moga News:ਦੋ ਦਿਨ ਪਹਿਲਾਂ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੀ ਅੰਤ੍ਰਿਗ ਕਮੇਟੀ ਵੱਲੋਂ ਅਚਨਚੇਤ ਦੋ ਤਖ਼ਤਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਜਬਰੀ ਸੇਵਾਮੁਕਤ ਕਰਨ ਦੇ ਫੈਸਲਾ ਦਾ ਲਗਾਤਾਰ ਵਿਰੋਧ ਉੱਠਣਾ ਸ਼ੁਰੂ ਹੋ ਗਿਆ। ਬੀਤੇ ਕੱਲ ਅਕਾਲੀ ਦਲ ਦੇ ਧੜੱਲੇਦਾਰ ਜਰਨੈਲ ਮੰਨੇ ਜਾਂਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਵੱਲੋਂ ਇਸਦੇ ਵਿਰੁਧ ਅਵਾਜ਼ ਚੁੱਕਣ ਤੋਂ ਬਾਅਦ ਹੁਣ ਦੂਜੇ ਅਕਾਲੀ ਆਗੂਆਂ ਨੇ ਇਸ ਫੈਸਲੇ ਨੂੰ ਸਿੱਖ ਹਿਰਦਿਆਂ ਨੂੰ ਵਲੰਦੂਰਨ ਵਾਲਾ ਦਸਿਆ ਹੈ।

ਇਹ ਵੀ ਪੜ੍ਹੋ  ਮਜੀਠਿਆ ਦੀ ਬਗਾਵਤ ਤੋਂ ਬਾਅਦ ‘ਬਾਦਲ ਪ੍ਰਵਾਰ’ ਡੂੰਘੇ ਸੰਕਟ ’ਚ ਘਿਰਿਆ

ਅੱਜ ਐਤਵਾਰ ਨੂੰ ਕੁੱਝ ਘੰਟੇ ਪਹਿਲਾਂ ਆਪਣੇ ਸੋਸਲ ਮੀਡੀਆ ਅਕਾਉਂਟ ’ਤੇ ਪਾਈ ਇੱਕ ਵੀਡੀਓ ਵਿਚ ਮਰਹੂਮ ਟਕਸਾਲੀ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਤੇ ਸੀਨੀਅਰ ਅਕਾਲੀ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਤੋਂ ਇਲਾਵਾ ਮੋਗਾ ਜ਼ਿਲ੍ਹੇ ਵਿਚ ਪੈਂਦੇ ਵੱਖ ਵੱਖ ਹਲਕਿਆਂ ਦੇ ਸੀਨੀਅਰ ਆਗੂਆਂ ਨੇ ਇਸ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਅੰਤ੍ਰਿਗ ਕਮੇਟੀ ਨੂੰ ਤੁਰੰਤ ਇਸ ਫੈਸਲੇ ’ਤੇ ਪੁਨਰਵਿਚਾਰ ਕਰਨ ਦੀ ਮੰਗ ਰੱਖੀ ਹੈ। ਆਪਣੀ ਕਰੀਬ ਸਾਢੇ 4 ਮਿੰਟ ਦੀ ਇਸ ਵੀਡੀਓ ਵਿਚ ਮੱਖਣ ਬਰਾੜ ਨੇ ਇਸ ਫੈਸਲੇ ਨੂੰ ਬਿਲਕੁਲ ਹੀ ਗਲਤ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ ਉਹ ਇਸਦੇ ਵਿਰੁਧ ਮੋਗਾ ਜ਼ਿਲ੍ਹੇ ਵਿਚ ਇੱਕ ਵੱਡਾ ਇਕੱਠ ਰੱਖਣਗੇ ਤੇ ਨਾਲ ਹੀ ਉਨ੍ਹਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੀ ਭਰਤੀ ਲਈ ਬਣਾਈ ਨਿਗਰਾਨ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਇਯਾਲੀ ਦਾ ਸਾਥ ਦੇਣ ਦਾ ਵੀ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ  ਗਾਇਦਾ ਸੁਨੰਦਾ ਸ਼ਰਮਾ ਦੇ ਮਾਮਲੇ ’ਚ ਪ੍ਰਸਿੱਧ ਮਿਊਜ਼ਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਗ੍ਰਿਫਤਾਰ

ਮੋਗਾ ਜ਼ਿਲ੍ਹੇ ਦੇ ਅਕਾਲੀ ਆਗੂਆਂ ਨੇ ਆਪਣੀ ਵੀਡੀਓ ਵਿਚ ਅਕਾਲੀ ਫ਼ੂਲਾ ਸਿੰਘ ਦਾ ਵੇਰਵਾ ਦਿੰਦਿਆਂ ਕਿਹਾ ਕਿ ਇੱਕ ਪਾਸੇ ਸਿੱਖ ਕੌਮ ਆਪਣੇ ਜਥੇਦਾਰ ਨੂੰ ਪੋਪ ਦੇ ਬਰਾਬਰ ਦਾ ਰੁਤਬਾ ਦਿੰਦੀ ਹੈ ਤੇ ਦੂਜੇ ਪਾਸੇ ਇਸ ਤਰ੍ਹਾਂ ਉਨ੍ਹਾਂ ਨੂੰ ਹਟਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। ਉਨ੍ਹਾਂ ਅੰਤ੍ਰਿਗ ਕਮੇਟੀ ਮੈਂਬਰਾਂ ਦੀ ਜਮੀਰ ਨੂੰ ਹਲਾਉਣਦਿਆਂ ਇਹ ਵੀ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣੇ ਅਹੁੱਦੇ ਤੋਂ ਅਸਤੀਫ਼ਾ ਦੇ ਸਕਦੇ ਹਨ ਤਾਂ ਉਹਨਾਂ ਦੀ ਮੈਂਬਰੀ ਤਾਂ ਇਸ ਮਹਾਨ ਸੰਸਥਾ ਦੇ ਮੁਖੀ ਤੋਂ ਕਿਤੇ ਛੋਟੀ ਹੈ। ਗੌਰਤਲਬ ਹੈ ਕਿ ਬਿਕਰਮ ਸਿੰਘ ਮਜੀਠਿਆ ਤੋਂ ਬਾਅਦ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੇ ਵੀ ਜਥੇਦਾਰਾਂ ਨੂੰ ਹਟਾਉਣ ਦੇ ਫੈਸਲੇ ਦਾ ਸਖ਼ਤ ਸਬਦਾਂ ਵਿਚ ਵਿਰੋਧ ਕੀਤਾ ਹੈ। ਇਸੇ ਤਰ੍ਹਾਂ ਅਕਾਲੀ ਦਲ ਦੇ ਨਾਮਵਰ ਆਗੂਆਂ ਸਰਬਜੋਤ ਸਿੰਘ ਸਾਬੀ, ਸਤਨਾਮ ਸਿੰਘ ਸੱਤਾ, ਐਸਓਆਈ ਦੇ ਸਾਬਕਾ ਪ੍ਰਧਾਨ ਰੋਬਿਨ ਬਰਾੜ ਆਦਿ ਨੇ ਵੀ ਅੰਤ੍ਰਿਗ ਕਮੇਟੀ ਦੇ ਇਸ ਫੈਸਲੇ ਦੇ ਰੋਸ਼ ਵਜੋਂ ਆਪਣੇ ਅਹੁੱਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here