Tuesday, February 3, 2026

ਕੈਪਟਨ ਦੇ ਬਿਆਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, “ਤੁਸੀਂ ਆਪਣੇ ਕਾਗਜ਼ ਤਿਆਰ ਰੱਖੋ”

Date:

spot_img

👉ਕਿਹਾ; ਭਤੀਜੇ ਨੇ ਸੂਬੇ ਵਿੱਚ ਨਸ਼ਾ ਲਿਆਂਦਾ ਅਤੇ ਚਾਚੇ ਨੇ ਆਪਣੇ ਮੁੱਖ ਮੰਤਰੀ ਦੇ ਕਾਰਜਕਾਲ ਵਿੱਚ ਇਸ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਕੀਤੀ
👉ਨਸ਼ਾ ਤਸਕਰ ਦੀ ਗ੍ਰਿਫਤਾਰੀ ‘ਤੇ ਕਾਂਗਰਸ ਅਤੇ ਭਾਜਪਾ ਨੂੰ ਆਪਣਾ ਰੁਖ਼ ਸਪੱਸ਼ਟ ਕਰਨ ਦੀ ਦਿੱਤੀ ਚੁਣੌਤੀ

👉ਮਜੀਠੀਆ ਦੀ ਹਿਮਾਇਤ ਵਿੱਚ ਪੋਸਟ ਪਾਉਣ ‘ਤੇ CM ਮਾਨ ਵੱਲੋਂ ਖੜੇ ਕੀਤੇ ਸਵਾਲ
Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਨੀਵਾਰ ਨੂੰ ਆਪਣੇ ਸੋੱਸਲ ਮੀਡੀਆ ਅਕਾਉਂਟ ‘ਤੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਦੇ ਹੱਕ ਵਿਚ ਪਾਈ ਪੋਸਟ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਕੈਪਟਨ ਉਪਰ ਤਿੱਖਾ ਤੰਜ਼ ਕਸਿਆ ਹੈ। ਉਨ੍ਹਾਂ ਮਜੀਠਿਆ ਦੀ ਹਿਮਾਇਤ ‘ਚ ਪੋਸਟ ਪਾਉਣ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ, “ਅੱਜ ਤੁਹਾਨੂੰ ਨਸ਼ਾ ਤਸਕਰਾਂ ਦੇ ਮਨੁੱਖੀ ਅਧਿਕਾਰਾਂ ਦੀ ਚਿੰਤਾ ਹੋ ਰਹੀ ਹੈ?”

ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਕਾਬੂ

ਮੁੱਖ ਮੰਤਰੀ ਨੇ ਕਿਹਾ ਕਿ ਇਹ ਤ੍ਰਾਸਦੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਚੰਨੀ, ਤੋਂ ਲੈ ਕੇ ਰਵਨੀਤ ਬਿੱਟੂ , ਪ੍ਰਤਾਪ ਸਿੰਘ ਬਾਜਵਾਅਤੇ ਸੁਖਪਾਲ ਖਹਿਰਾ ਤੱਕ ਕਈ ਆਗੂ ਇੱਕ ਨਸ਼ਾ ਤਸਕਰ ਵਿਰੁੱਧ ਪੰਜਾਬ ਸਰਕਾਰ ਦੀ ਕਾਰਵਾਈ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਹੀ ਵਿਅਕਤੀ ਹੈ, ਜਿਸ ਨੇ ਸੂਬੇ ਵਿੱਚ ਚਿੱਟਾ ਲਿਆਂਦਾ, ਆਪਣੀ ਸਰਕਾਰੀ ਗੱਡੀ ਦੀ ਵਰਤੋਂ ਕਰਕੇ ਨਸ਼ੇ ਸਪਲਾਈ ਕੀਤੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਨਸ਼ਿਆਂ ਦਾ ਵਪਾਰ ਅਕਾਲੀ ਸ਼ਾਸਨ ਦੌਰਾਨ ਵਧਿਆ-ਫੁੱਲਿਆ, ਖ਼ਾਸ ਕਰਕੇ ਜਦੋਂ ਬਿਕਰਮ ਸਿੰਘ ਮਜੀਠੀਆ ਸ਼ਾਸਨ ਵਿੱਚ ਸੀ। ਉਨ੍ਹਾਂ ਕਿਹਾ ਕਿ ਇਹ ਕਾਰੋਬਾਰ ਉਦੋਂ ਹੋਰ ਵੀ ਫੈਲਿਆ, ਜਦੋਂ ਅਕਾਲੀ ਆਗੂ ਦੇ ਚਾਚਾ ਜੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਆਗੂ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਦੇ ਬਾਵਜੂਦ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫ਼ਲ ਰਹੇ।ਮੁੱਖ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਨਸ਼ਾ ਤਸਕਰਾਂ ਦੇ ਮਨੁੱਖੀ ਅਧਿਕਾਰਾਂ ਪ੍ਰਤੀ ਸਪੱਸ਼ਟ ਚਿੰਤਾ ‘ਤੇ ਸਵਾਲ ਉਠਾਉਂਦੇ ਹੋਏ ਪੁੱਛਿਆ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਲਈ ਅਜਿਹੀ ਚਿੰਤਾ ਕਿਉਂ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਇਹ ਵਿਡੰਬਨਾ ਹੈ ਕਿ ਜਦੋਂ ਕੈਪਟਨ ਅਤੇ ਉਨ੍ਹਾਂ ਦੇ ਭਤੀਜੇ ਦੇ ਰਾਜ ਦੌਰਾਨ ਆਮ ਲੋਕਾਂ ਦੇ ਪੁੱਤ ਨਸ਼ਿਆਂ ਕਾਰਨ ਦਰਦਨਾਕ ਮੌਤਾਂ ਮਰ ਰਹੇ ਸਨ ਤਾਂ ਠਾਠ-ਬਾਠ ਵਾਲਾ ਮਹਾਰਾਜਾ ਸ਼ਾਨਦਾਰ ਪਾਰਟੀਆਂ ਵਿੱਚ ਰੁੱਝਿਆ ਰਿਹਾ।

ਇਹ ਵੀ ਪੜ੍ਹੋ ਖੁੱਡੀਆਂ ਵੱਲੋਂ ਮੈਗਾ ਫੂਡ ਪਾਰਕ ਦਾ ਨਿਰੀਖਣ; ਅਧਿਕਾਰੀਆਂ ਨੂੰ ਖੇਤੀਬਾੜੀ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹੁਣ ਇਨ੍ਹਾਂ ਆਗੂਆਂ ਦੀ ਦੋਗਲੀ ਹਕੀਕਤ ਵੇਖ ਲਈ ਹੈ – ਹਾਲਾਂਕਿ, ਅਫ਼ਸੋਸ ਦੀ ਗੱਲ ਹੈ ਕਿ, ਭਾਰੀ ਨੁਕਸਾਨ ਤੋਂ ਬਾਅਦ ਲੋਕਾਂ ਨੂੰ ਸਚਾਈ ਦਾ ਪਤਾ ਲੱਗਿਆ। ਉਨ੍ਹਾਂ ਕਿਹਾ ਕਿ ਭਾਜਪਾ ਸੰਭਾਵਤ ਤੌਰ ‘ਤੇ ਕੈਪਟਨ ਦੀਆਂ ਹਾਲੀਆ ਟਿੱਪਣੀਆਂ ਨੂੰ ਨਿੱਜੀ ਰਾਏ ਵਜੋਂ ਖਾਰਜ ਕਰਨ ਅਤੇ ਉਨ੍ਹਾਂ ਤੋਂ ਦੂਰੀ ਬਣਾਉਣ ਦੀ ਕੋਸ਼ਿਸ਼ ਕਰੇਗੀ। ਭਗਵੰਤ ਸਿੰਘ ਮਾਨ ਨੇ ਚੇਤਾਵਨੀ ਦਿੱਤੀ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਸੂਬੇ ਅਤੇ ਇਸ ਦੇ ਨਾਗਰਿਕਾਂ ਨਾਲ ਕੀਤੇ ਵਿਸ਼ਵਾਸਘਾਤ ਲਈ ਕਦੇ ਮੁਆਫ਼ ਨਹੀਂ ਕਰਨਗੇ।ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਜੰਗ ਸ਼ੁਰੂ ਕੀਤੀ ਹੈ ਅਤੇ ਨਸ਼ਿਆਂ ਦੇ ਨੈੱਟਵਰਕ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਨੂੰ ਲੁੱਟਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਰਕਾਰ ਨੇ ਇਹ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਦੌਲਤ ਲੁੱਟਣ ਵਾਲੇ ਚਾਹੇ ਕੋਈ ਵੀ ਹੋਵੇ ਉਸ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda Police ‘ਚ ਵੱਡੀ ਰੱਦੋਬਦਲ; ਡੇਢ ਦਰਜ਼ਨ SHO ਅਤੇ ਚੌਂਕੀ ਇੰਚਾਰਜ਼ ਬਦਲੇ, ਦੇਖੋ ਲਿਸਟ

Bathinda News: Bathinda Police;ਪਿਛਲੇ ਦਿਨੀਂ ਬਠਿੰਡਾ 'ਚ ਬਦਲ ਕੇ...

ਸਪੇਸ਼ਲ ਓਲੰਪਿਕ ਸਿਰਫ ਖੇਡ ਨਹੀਂ, ਸਵੈ-ਨਿਰਭਰ ਅਤੇ ਅਗਵਾਈ ਦਾ ਅੰਦੋਲਨ ਹੈ: ਨਾਇਬ ਸਿੰਘ ਸੈਣੀ

👉ਦਿਵਿਆਂਗ ਖਿਡਾਰੀਆਂ ਲਈ ਹਰਿਆਣਾ ਵਿੱਚ ਬਣੇਗਾ ਵਿਸ਼ੇਸ਼ ਸਟੇਡੀਅਮ, ਮੁੱਖ...