ਚੰਨੀ ਦੇ ਸ਼ਕਤੀ ਪ੍ਰਦਰਸ਼ਨ ਤੋਂ ਬਾਅਦ ਰਾਜਾ ਵੜਿੰਗ ਵੀ ਹੋਏ ਸਰਗਰਮ; ਸੀਨੀਅਰ ਆਗੂਆਂ ਨਾਲ ਕੀਤੀਆਂ ਮੀਟਿੰਗਾਂ

Date:

spot_img

Punjab News: ਦੋ ਦਿਨ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੀ ਮੋਰਿੰਡਾ ਸਥਿਤ ਰਿਹਾਇਸ਼ ‘ਤੇ ਕੀਤੇ ਸ਼ਕਤੀ ਪ੍ਰਦਰਸ਼ਨ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਸਰਗਰਮ ਹੋ ਗਏ ਹਨ। ਚੰਨੀ ਦੀ ਸਾਥੀਆਂ ਨਾਲ ਬੰਦ ਕਮਰਾ ਮੀਟਿੰਗ ਵਿਚ ਜਿਆਦਾਤਰ ਆਗੂਆਂ ਵੱਲੋਂ ਵੜਿੰਗ ਨੂੰ ਹੀ ਨਿਸ਼ਾਨੇ ‘ਤੇ ਲਿਆ ਗਿਆ ਸੀ। ਹਾਲਾਂਕਿ ਕਾਫ਼ੀ ਤਜੁਰਬੇਕਾਰ ਹੋ ਚੁੱਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਇਸ ਸਾਰੇ ਘਟਨਾਕ੍ਰਮ ਉੱਪਰ ਨਪੇ-ਤੁਲੇ ਸ਼ਬਦਾਂ ਵਿਚ ਪ੍ਰਤੀਕ੍ਰਮ ਦਿੱਤਾ ਹੈ। ਪ੍ਰੰਤੂ ਇਸਦੇ ਨਾਲ ਹੀ ਉਹ ਕਾਫ਼ੀ ਸਰਗਰਮ ਹੁੰਦੇ ਵੀ ਦਿਖਾਈ ਦੇ ਰਹੇ ਹਨ।

ਇਹ ਵੀ ਪੜ੍ਹੋ 👉Chandigarh ‘ਚ ਪੁਰਾਣੀ ਇਮਾਰਤ ਡਿੱਗਣ ਕਾਰਨ ਦੋ ਨੌਜਵਾਨਾਂ ਦੀ ਹੋਈ ਮੌ*ਤ; 5 ਜਖ਼ਮੀ

ਵੜਿੰਗ ਵੱਲੋਂ ਪਿਛਲੇ 24 ਘੰਟਿਆਂ ਦੌਰਾਨ ਅੱਧੀ ਦਰਜ਼ਨ ਦੇ ਕਰੀਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕੀਤੀ ਗਈ ਹੈ। ਸੂਚਨਾ ਮੁਤਾਬਕ ਰਾਜਾ ਵੜਿੰਗ ਵੱਲੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸੇਰ ਸਿੰਘ ਦੂਲੋ, ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ ਸਿੰਘ, ਹਰਦਿਆਲ ਸਿੰਘ ਕੰਬੋਜ਼, ਮਰਹੂਮ ਲਾਲ ਸਿੰਘ ਦੇ ਪ੍ਰਵਾਰ, ਕੁਲਦੀਪ ਸਿੰਘ ਵੈਦ ਤੇ ਜਸਬੀਰ ਸਿੰਘ ਡਿੰਪਾ ਆਦਿ ਮੁੱਖ ਤੌਰ ‘ਤੇ ਸ਼ਾਮਲ ਹਨ। ਦਸਣਾ ਬਣਦਾ ਹੈ ਕਿ ਪਿਛਲੇ ਦਿਨੀਂ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ ਕੀਤੇ ਗਏ ਪੁਨਰਗਠਨ ਵਿਚ ਜਿੱਥੇ ਰਾਜਾ ਵੜਿੰਗ ਨੂੰ ਮੁੜ ਪ੍ਰਧਾਨ ਤੇ ਪ੍ਰਤਾਪ ਬਾਜਵਾ ਨੂੰ ਵਿਰੋਧੀ ਧਿਰ ਦੇ ਨੇਤਾ ਵਜੋਂ ਬਰਕਰਾਰ ਰੱਖਿਆ ਹੈ,

ਇਹ ਵੀ ਪੜ੍ਹੋ 👉Punjab Congress ਵਿੱਚ ਕੋਈ ਧੜੇਬੰਦੀ ਨਹੀਂ ਹੈ: ਵੜਿੰਗ

ਉਥੇ ਚਰਨਜੀਤ ਸਿੰਘ ਚੰਨੀ ਨੂੰ ਚੋਣ ਕੰਪੈਂਨ ਕਮੇਟੀ ਦਾ ਚੇਅਰਮੇਨ ਬਣਾਉਣ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ, ਵਿਜੇਇੰਦਰ ਸਿੰਗਲਾ, ਡਾ ਅਮਰ ਸਿੰਘ ਸਮੇਤ 21 ਆਗੂਆਂ ਨੂੰ ਵੱਖ ਵੱਖ ਕਮੇਟੀਆਂ ਬਣਾ ਕੇ ਐਡਜੇਸਟ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਪ੍ਰੰਤੂ ਚੰਨੀ ਖੁਦ ਨੂੰ ਮਿਲੀ ਜਿੰਮੇਵਾਰੀ ਤੋਂ ਸੰਤੁਸ਼ਟ ਦਿਖਾਈ ਨਹੀਂ ਦੇ ਰਹੇ, ਜਿਸਦੇ ਚੱਲਦੇ ਉਨ੍ਹਾਂ ਵੱਲੋਂ ਦੋ ਦਿਨ ਪਹਿਲਾਂ ਆਪਣੀ ਰਿਹਾਇਸ਼ ‘ਤੇ ਸਮਰਥਕਾਂ ਦਾ ਇਕੱਠ ਕੀਤਾ ਗਿਆ ਸੀ। ਇਸ ਇਕੱਠ ਤੋਂ ਬਾਅਦ ਕਾਂਗਰਸ ਹਾਈਕਮਾਂਡ ਵੀ ਗਤੀਸ਼ੀਲ ਹੁੰਦੀ ਦਿਖਾਈ ਦੇ ਰਹੀ ਹੈ ਤੇ ਸੰਭਾਵਨਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਇਸ ਮਾਮਲੇ ਵਿਚ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...