ਰੋਸ਼ ਵਜੋਂ ਕਿਸਾਨਾਂ ਵੱਲੋਂ ਸੜਕਾਂ ਜਾਮ ਕਰਨ ਤੇ ਡੀਸੀ ਦਫ਼ਤਰਾਂ ਅੱਗੇ ਧਰਨੇ ਦੇਣ ਦਾ ਐਲਾਨ
ਹਿਰਾਸਤ ਵਿਚ ਲਏ ਕਿਸਾਨਾਂ ਵੱਲੋਂ ਕਈ ਥਾਂ ਭੁੱਖ ਹੜਤਾਲ ਕਰਨ ਦੀ ਚਰਚਾ, ਡੱਲੇਵਾਲ ਰੈਸਟ ਹਾਊਸ ਵਿਚ ਤਬਦੀਲ
Punjab News: ਬੀਤੇ ਕੱਲ ਅਚਾਨਕ ਪਹਿਲਾਂ ਹੀ ਬਣਾਈ ਰਣਨੀਤੀ ਤਹਿਤ ਪੰਜਾਬ ਪੁਲਿਸ ਵੱਲੋਂ ਵੱਡੇ ਆਗੂਆਂ ਨੂੰ ਹਿਰਾਸਤ ਵਿਚ ਲੈਣ ਤੋਂ ਬਾਅਦ ਸ਼ੰਭੂ ਅਤੇ ਖਨੌਰੀ ਬਾਰਡਰ ਨੂੰ ਖ਼ਾਲੀ ਕਰਵਾ ਲਿਆ ਗਿਆ ਹੈ। ਇੰਨ੍ਹਾਂ ਬਾਰਡਰਾਂ ਦੇ ਖਾਲੀ ਹੋਣ ਤੋਂ ਬਾਅਦ ਹੁਣ ਤੜਕਸਾਰ ਹਰਿਆਣਾ ਵਾਲੇ ਪਾਸੇ ਕੱਢੀਆਂ ਪੱਕੀਆਂ ਕੰਧਾਂ ਨੂੰ ਜੇਸੀਬੀ ਤੇ ਕਰੇਨਾਂ ਦੀ ਮੱਦਦ ਨਾਲ ਹਟਾਉਣਾ ਸ਼ੁਰੂ ਕਰ ਦਿੱਤਾ। ਜਦੋਂਕਿ ਪੰਜਾਬ ਪੁਲਿਸ ਸ਼ੰਭੂ ਅਤੇ ਖਨੌਰੀ ਬਾਰਡਰ ਉਪਰ ਹਾਲੇ ਵੀ ਭਾਰੀ ਗਿਣਤੀ ਵਿਚ ਤੈਨਾਤ ਹੈ ਤੇ ਕਿਸੇ ਨੂੰ ਵੀ ਉਸ ਪਾਸੇ ਨਹੀਂ ਜਾਣ ਦਿੱਤਾ ਜਾ ਰਿਹਾ।
ਪੁਲਿਸ ਪ੍ਰਸ਼ਾਸਨ ਵੱਲੋਂ ਇੱਥੇ ਸੜਕਾਂ ਉਪਰ ਰੱਖੇ ਸਮਾਨ ਨੂੰ ਉਠਾਇਆ ਜਾ ਰਿਹਾ ਤੇ ਇੱਥੈ ਖੜੀਆਂ ਟਰਾਲੀਆਂ ਵੀ ਕਿਸਾਨਾਂ ਨੂੰ ਵਾਪਸ ਲਿਜਾਣ ਲਈ ਕਿਹਾ ਜਾ ਰਿਹਾ।ਉਮੀਦ ਜਤਾਈ ਜਾ ਰਹੀ ਹੈ ਕਿ ਪੰਜਾਬ ਤੇ ਹਰਿਆਣਾ ਵਾਲੇ ਦੋਨੇਂ ਪਾਸਿਓ ਹੀ ਰਾਸਤੇ ਸਾਫ਼ ਹੋ ਜਾਣਗੇ ਅਤੇ ਭਲਕ ਤੱਕ ਇੱਥੋਂ ਪਿਛਲੇ ਕਰੀਬ ਇੱਕ ਸਾਲ ਤੋਂ ਬੰਦ ਪਈ ਆਵਾਜ਼ਾਈ ਮੁੜ ਸ਼ੁਰੂ ਹੋ ਜਾਵੇਗੀ। ਉਧਰ ਬੀਤੇ ਕੱਲ ਸੈਕੜਿਆਂ ਦੀ ਤਾਦਾਦ ਵਿਚ ਹਿਰਾਸਤ ’ਚ ਲਏ ਗਏ ਕਿਸਾਨਾਂ ਨੂੰ ਪੰਜਾਬ ਭਰ ਦੇ ਵੱਖ ਵੱਖ ਥਾਣਿਆਂ ਵਿਚ ਰੱਖਿਆ ਗਿਆ। ਇਹ ਵੀ ਸਾਹਮਣੇ ਆ ਰਿਹਾ ਕਿ ਕਾਫ਼ੀ ਸਾਰੇ ਹਿਰਾਸਤੀ ਕਿਸਾਨਾਂ ਨੂੰ ਪਟਿਆਲਾ ਸਹਿਤ ਹੋਰਨਾਂ ਜੇਲ੍ਹਾਂ ਵਿਚ ਵੀ ਭੇਜਿਆ ਗਿਆ।
ਇਹ ਵੀ ਪੜ੍ਹੋ Big News: ਪੰਜਾਬ ਪੁਲਿਸ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਅੱਜ ਲੈ ਕੇ ਆਵੇਗੀ ਪੰਜਾਬ
ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪਹਿਲਾਂ ਬਹਾਦਰਗੜ੍ਹ ਦੇ ਕਮਾਂਡੋ ਟਰੈਨਿੰਗ ਸੈਂਟਰ ਲਿਜਾਇਆ ਗਿਆ, ਜਿੱਥੋਂ ਅੱਧੀ ਰਾਤ ਨੂੰ ਜਲੰਧਰ ਦੇ ਪਿਮਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਅਤੇ ਅੱਜ ਸਵੇਰ ਜਲੰਧਰ ਦੇ ਸਰਕਾਰੀ ਰੈਸਟ ਹਾਊਸ ਵਿਚ ਤਬਦੀਲ ਕਰ ਦਿੱਤਾ ਗਿਆ, ਜਿੱਥੇ ਆਸਪਾਸ ਭਾਰੀ ਗਿਣਤੀ ਵਿਚ ਪੁਲਿਸ ਤੈਨਾਤ ਕੀਤੀ ਗਈ ਹੈ। ਖ਼ਬਰਾਂ ਇਹ ਵੀ ਸਾਹਮਣੇ ਆ ਰਹੀਆਂ ਹਨ ਕਿ ਹਿਰਾਸਤ ਵਿਚ ਲਏ ਕਿਸਾਨਾਂ ਨੈ ਪੁਲਿਸ ਦੀ ਇਸ ਕਾਰਵਾਈ ਦੇ ਰੋਸ਼ ਵਜੋਂ ਪੁਲਿਸ ਹਿਰਾਸਤ ਵਿਚ ਹੀ ਭੂੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਰੋਸ਼ ਵਜੋਂ ਅੱਜ ਵੀਰਵਾਰ ਨੂੰ ਪੰਜਾਬ ਦੇ ਸਮੂਹ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਦੇਣ ਤੋਂ ਇਲਾਵਾ ਸੜਕਾਂ ਜਾਮ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ, ਜਿਸਦੇ ਚੱਲਦੇ ਪੁਲਿਸ ਵੀ ਮੁਸਤੈਦ ਹੋ ਗਈ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਸ਼ੰਭੂ ਤੇ ਖਨੌਰੀ ਬਾਰਡਰ ਖਾਲੀ ਹੋਣ ਤੋਂ ਬਾਅਦ ਹੁਣ ਹਰਿਆਣਾ ਵੱਲੋਂ ਵੀ ‘ਕੰਧਾਂ’ ਢਾਹੁਣੀਆਂ ਸ਼ੁਰੂ"