ਸੁਖਬੀਰ ਸਿੰਘ ਬਾਦਲ ਪਾਰਟੀ ਨੂੰ ਇੱਕ ਜੁੱਟ ਰੱਖਣ ਵਿੱਚ ਨਾਕਾਮਯਾਬ ਰਹੇ: ਜਥੇਦਾਰ ਵਡਾਲਾ
ਚੰਡੀਗੜ, 25 ਅਗਸਤ: ਬਾਦਲ ਪ੍ਰਵਾਰ ਦਾ ਜੱਦੀ ਹਲਕਾ ਮੰਨੇ ਜਾਂਦੇ ਗਿੱਦੜਵਾਹਾ ਹਲਕੇ ਦੇ ਇੰਚਾਰਜ਼ ਅਤੇ ਸ੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਲੜਣ ਵਾਲੇ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਪਾਰਟੀ ਛੱਡਣ ‘ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੇ ਸੁਖਬੀਰ ਬਾਦਲ ਦੀ ਲੀਡਰਸ਼ਿਪ ’ਤੇ ਸਵਾਲ ਚੁੱਕੇ ਹਨ। ਇੱਥੇ ਜਾਰੀ ਇੱਕ ਬਿਆਨ ਵਿਚ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਦੇ ਪਾਰਟੀ ਛੱਡਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਨਾਦਰਸ਼ਾਹੀ ਅਤੇ ਮਨ ਮਰਜ਼ੀ ਵਾਲੇ ਰਵੱਈਏ ਕਾਰਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਢਾਹ ਲਗਾ ਚੁੱਕਾ ਹੈ।ਇਸ ਲਈ ਉਹਨਾਂ ਨੂੰ ਪਾਰਟੀ ਦੀ ਪ੍ਰਧਾਨਗੀ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ।
Breaking: ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ, ਗਿੱਦੜਬਾਹਾ ਤੋਂ ਡਿੰਪੀ ਢਿੱਲੋਂ ਨੇ ਸਾਥੀਆਂ ਨਾਲ ਕਿਹਾ ਅਲਵਿਦਾ
ਜਥੇਦਾਰ ਵਡਾਲਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਗਾਤਾਰ ਪਾਰਟੀ ਦੇ ਅੰਦਰ ਲੋਕਤੰਤਰਿਕ ਤਰੀਕੇ ਨਾਲ ਸੁਧਾਰ ਦੀ ਮੰਗ ਕਰਨ ਵਾਲੇ ਆਗੂਆਂ ਪ੍ਰਤੀ ਗੈਰ ਸਿਆਸੀ ਸੱਭਿਅਕ ਭਾਸ਼ਾ ਨਾਲ ਸੰਬੋਧਨ ਕਰਦੇ ਰਹੇ ਹਨ।ਅੱਜ ਸੁਖਬੀਰ ਸਿੰਘ ਬਾਦਲ ਦੱਸਣ ਕਿ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਪਾਰਟੀ ਛੱਡਣ ਲਈ ਕਿਉਂ ਮਜਬੂਰ ਹੋਣਾ ਪਿਆ ਜਿਹੜੇ ਕਿ ਉਹਨਾਂ ਦੇ ਬਹੁਤ ਹੀ ਕਰੀਬੀ ਮੰਨੇ ਜਾਂਦੇ ਸਨ। ਜਥੇਦਾਰ ਵਡਾਲਾ ਨੇ ਇਸ ਗੱਲ ਤੇ ਹੈਰਾਨੀ ਪ੍ਰਗਟ ਕੀਤੀ ਕੀ ਜਦੋਂ ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ ਦਿਨੀਂ ਆਪਣੇ ਗ੍ਰਹਿ ਵਿਖੇ ਡਿੰਪੀ ਢਿੱਲੋਂ ਦੇ ਨਾਮ ’ਤੇ ਮੋਹਰ ਲਗਾ ਦਿੱਤੀ ਸੀ ਫਿਰ ਪਾਰਲੀਮੈਂਟ ਬੋਰਡ ਨੂੰ ਸਥਾਪਿਤ ਕਰਨ ਦਾ ਕੀ ਮਨੋਰਥ ਰਹਿ ਗਿਆ ਹੈ।ਪਾਰਲੀਮੈਂਟ ਬੋਰਡ ਵੱਲੋਂ ਗਿੱਦੜਬਾਹਾ ਦਾ ਦੌਰਾ ਅੱਖਾਂ ਵਿੱਚ ਮਿੱਟੀ ਪਾਉਣ ਲਈ ਰੱਖਿਆ ਗਿਆ ਅਤੇ ਬਾਦਲ ਦਾ ਹੁਕਮ ਵਜਾਉਣ ਲਈ।ਜਥੇਦਾਰ ਵਡਾਲਾ ਨੇ ਕਿਹਾ ਕਿ ਜਿਸ ਤਰੀਕੇ ਕੁਝ ਦਿਨ ਪਹਿਲਾਂ ਵਿਧਾਇਕ ਸੁੱਖੀ ਦਾ ਅਸਤੀਫ਼ਾ ਦਿੱਤੇ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਸੀ।
ਬਿਜਲੀ ਚੋਰ ਸਾਵਧਾਨ:ਪਾਵਰਕਾਮ ਨੇ ਬਿਜਲੀ ਚੋਰੀ ਦੇ 2,075 ਮਾਮਲਿਆਂ ’ਚ ਕੀਤਾ 4.64 ਕਰੋੜ ਰੁਪਏ ਦਾ ਜੁਰਮਾਨਾ
ਹੁਣ ਡਿੰਪੀ ਢਿੱਲੋਂ ਵਰਗੇ ਲੀਡਰ, ਜਿਹੜੇ ਅਕਾਲੀ ਦਲ ਦੀ ਲੜਾਈ ਲੜਦੇ ਰਹੇ ਅਤੇ ਡੱਟ ਕੇ ਖੜੇ ਰਹੇ, ਉਹਨਾਂ ਦਾ ਛੱਡ ਕੇ ਜਾਣਾ ਸੁਖਬੀਰ ਸਿੰਘ ਬਾਦਲ ਲਈ ਵੱਡੀ ਚੁਣੌਤੀ ਹੈ।ਅੱਜ ਅਕਾਲੀ ਦਲ ਦੇ ਵਰਕਰ ਅਤੇ ਪੰਥਕ ਹਿਤੈਸ਼ੀ ਇਹ ਚਰਚਾ ਕਰ ਰਹੇ ਹਨ ਕਿ ਸੁਖਬੀਰ ਸਿੰਘ ਬਾਦਲ ਪਾਰਟੀ ਨੂੰ ਇੱਕਮੁੱਠ ਰੱਖਣ ਵਿੱਚ ਨਾਕਾਮ ਸਾਬਤ ਹੋਏ। ਜਿਸਦੇ ਚੱਲਦੇ ਸਿੱਖ ਪੰਥ ਉਹਨਾਂ ਤੋਂ ਮੰਗ ਕਰਦਾ ਹੈ ਕਿ ਆਪਣੀਆਂ ਗਲਤੀਆਂ ਅਤੇ ਗੁਨਾਹਾਂ ਤੋਂ ਸਬਕ ਸਿੱਖਦੇ ਹੋਏ ਆਪਣੀ ਪੀੜੀ ਥੱਲੇ ਸੋਟਾ ਫੇਰਨ ਅਤੇ ਪ੍ਰਧਾਨਗੀ ਛੱਡ ਕੇ ਲਾਂਭੇ ਹੋ ਜਾਣ।ਜਥੇਦਾਰ ਵਡਾਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਓਹ ਪਾਰਟੀ ਦੀ ਚੜ੍ਹਦੀ ਕਲਾ ਲਈ ਅੱਗੇ ਆਉਣ ਅਤੇ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਜਰੀਏ ਪਾਰਟੀ ਦੀ ਮੁੜ ਮਜਬੂਤੀ ਵਿੱਚ ਜੁਟ ਜਾਣ।
Share the post "ਡਿੰਪੀ ਢਿੱਲੋਂ ਦੇ ਪਾਰਟੀ ਛੱਡਣ ’ਤੇ ਸੁਧਾਰ ਲਹਿਰ ਦੇ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਤੇ ਚੁੱਕੇ ਸਵਾਲ"