ਸ਼੍ਰੀ ਅੰਮ੍ਰਿਤਸਰ ਸਾਹਿਰ, 4 ਦਸੰਬਰ: ਬੁੱਧਵਾਰ ਸਵੇਰੇ ਸ੍ਰੀ ਦਰਬਾਰ ਸਾਹਿਬ ਉਪਰ ਹੋਏ ਹਮਲੇ ਦੀ ਖ਼ਬਰ ਸੁਣਦਿਆਂ ਹੀ ਉਨ੍ਹਾਂ ਦੇ ਧਰਮਪਤਨੀ ਅਤੇ ਬਠਿੰਡਾ ਤੋਂ ਐਮ.ਪੀ ਹਰਸਿਮਰਤ ਕੌਰ ਬਾਦਲ ਸ਼੍ਰੀ ਦਰਬਾਰ ਸਾਹਿਬ ਪੁੱਜ ਗਏ ਹਨ। ਉਨ੍ਹਾਂ ਸ: ਬਾਦਲ ਦੇ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਵਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਨਹੀਂ ਕੀਤੀ ਤੇ ਸਿੱਧਾ ਉਥੇ ਹੀ ਪੁੱਜੇ ਜਿੱਥੇ ਸ: ਬਾਦਲ ਸੇਵਾ ਨਿਭਾ ਰਹੇ ਸਨ।
ਇਹ ਵੀ ਪੜ੍ਹੋ Attack on sukhbir badal:ਧਾਰਮਿਕ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ਉਪਰ ਚਲਾਈ ਗੋਲੀ, ਹਮਲਾਵਾਰ ਮੌਕੇ ’ਤੇ ਕਾਬੂ
ਜਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਉਪਰ ਇਹ ਹਮਲਾ ਉਸ ਸਮੇਂ ਹੋਇਆ ਜਦ ਉਹ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਦੇ ਮਾਮਲੇ ਵਿਚ ਘੰਟਾ ਘਰ ਦੇ ਸਾਹਮਣੇ ਧਾਰਮਿਕ ਸਜ਼ਾ ਦੇ ਰੂਪ ਵਿਚ ਦਰਬਾਰੀ ਦਾ ਪਹਿਰੇਦਾਰੀ ਦੀ ਭੂਮਿਕਾ ਨਿਭਾ ਰਹੇ ਸਨ। ਉਧਰ ਪੁਲਿਸ ਵੱਲੋਂ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਤੋਂ ਬਾਅਦ ਹੁਣ ਉਨ੍ਹਾਂ ਦਾ ਸੁਰੱਖਿਆ ਘੇਰਾ ਹੋਰ ਵੀ ਮਜਬੂਤ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਸ਼੍ਰੀ ਦਰਬਾਰ ਸਾਹਿਬ ਵੱਲ ਜਾਣ ਵਾਲੇ ਸ਼ਰਧਾਲੂਆਂ ਉਪਰ ਵੀ ਵਿਸ਼ੇਸ ਨਿਗਾਹ ਰੱਖੀ ਜਾ ਰਹੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK