ਭਾਰਤ ਤੇ ਅਮਰੀਕਾ ਤੋਂ ਬਾਅਦ ਹੁਣ Canada ਨੇ ਵੀ Godly Brar ਨੂੰ ਐਲਾਨਿਆ ਮੋਸਟ ਵਾਂਟੇਡ

Date:

spot_img

Canada News: ਭਾਰਤ ਵਿੱਚ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਤੋਂ ਬਾਅਦ ਚਰਚਾ ਵਿੱਚ ਆਏ ਗੈਂਗਸਟਰ ਗੋਲਡੀ ਬਰਾੜ ਨੂੰ ਹੁਣ ਕਨੇਡਾ ਨੇ ਵੀ ਮੋਸਟ ਵਾਂਟੇਡ ਐਲਾਨ ਦਿੱਤਾ ਹੈ। ਇਸ ਤੋਂ ਪਹਿਲਾਂ ਭਾਰਤ ਦੀ ਕੌਮੀ ਜਾਂਚ ਏਜੰਸੀ (NIA) ਵੱਲੋਂ ਵੀ ਪੰਜਾਬ ਦੇ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਨਾਲ ਸੰਬੰਧਿਤ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਮੋਸਟਡ ਵਾਂਟੇਡ ਐਲਾਨਦਿਆ ਉਸਦੇ ਉੱਪਰ 10 ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਹੈ। ਇਸੇ ਤਰ੍ਹਾਂ ਕੁਝ ਮਹੀਨੇ ਪਹਿਲਾਂ ਅਮਰੀਕਾ ਦੇ ਵੱਲੋਂ ਵੀ ਆਪਣੇ ਦੇਸ਼ ਦੇ ਲੋੜੀਦੇ 10 ਭਗੌੜਿਆਂ ਵਿੱਚ ਗੋਲਡੀ ਬਰਾੜ ਨੂੰ ਥਾਂ ਦਿੱਤੀ ਹੈ ਅਤੇ ਉਸਦੇ ਉੱਪਰ ਲੱਖਾਂ ਡਾਲਰ ਇਨਾਮ ਰੱਖਿਆ ਹੈ।

ਇਹ ਵੀ ਪੜ੍ਹੋ 👉SGPC ਦੇ ਨਵੇਂ ਪ੍ਰਧਾਨ ਦੀ ਚੋਣ ਅੱਜ; ਪੁਨਰ ਸੁਰਜੀਤੀ ਦਲ ਵੱਲੋਂ ਦਿੱਲੀ ‘ਚ ਰੋਸ਼ ਮਾਰਚ ਦਾ ਐਲਾਨ

ਕੈਨੇਡਾ ਦੇ ਮੈਨੀਟੋਬਾ ਸੂਬੇ ਦੀ ਪੁਲਿਸ ਵੱਲੋਂ ਵੀ ਗੋਲਡੀ ਬਰਾੜ ਦੀ ਸੂਹ ਦੱਸਣ ਵਾਲੇ ਨੂੰ ਢਾਈ ਲੱਖ ਡਾਲਰ ਇਨਾਮ ਦੇਣ ਦਾ ਐਲਾਨ ਕੀਤਾ ਹੈ। ਵਿਨੀਪੈਗ ਪੁਲਿਸ ਵੱਲੋਂ 25 ਖਤਰਨਾਕ ਅਪਰਾਧੀਆਂ ਦੀ ਜਾਰੀ ਫੋਟੋ ਸੂਚੀ ਵਿੱਚ ਗੋਲਡੀ ਬਰਾੜ ਪਹਿਲੇ ਸਥਾਨ ‘ਤੇ ਹੈ, ਜਿਨਾਂ ਦੇ ਪੋਸਟਰ ਸੋਸ਼ਲ ਮੀਡੀਆ ਉੱਪਰ ਪ੍ਰਕਾਸ਼ਿਤ ਕੀਤੇ ਗਏ ਹਨ। ਸਤੰਬਰ 2023 ਵਿੱਚ ਵਿਨੀਪੈਗ ਵਿਖੇ ਹੋਏ 39 ਸਾਲਾ ਸੁਖਦੂਲ ਸਿੰਘ ਗਿੱਲ ਦੇ ਕਤਲ ਮਾਮਲੇ ਵਿੱਚ ਲੋੜੀਂਦੇ ਗੋਲਡੀ ਬਰਾੜ ਦੀ ਕੈਨੇਡਾ ਜਾਂ ਅਮਰੀਕਾ ਵਿੱਚ ਗ੍ਰਿਫ਼ਤਾਰੀ ਲਈ ਸੂਚਨਾ ਦੇਣ ਵਾਲੇ ਨੂੰ 2,50,000 ਡਾਲਰ ਤੱਕ ਦਾ ਇਨਾਮ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ 👉Punjab Election; ਬਠਿੰਡਾ-ਮਾਨਸਾ ਪੁਲਿਸ ‘ਚ ਵੱਡਾ ਫੇਰਬਦਲ, ਦਰਜਨਾਂ ਅਫਸਰ ਬਦਲੇ, ਦੇਖੋ List

ਜਿਕਰਯੋਗ ਹੈ ਕਿ ਕੁਝ ਸਾਲ ਪਹਿਲਾਂ ਕੈਨੇਡਾ ਵਿੱਚ ਕੰਮ ਕਰਨ ਲਈ ਗਏ ਗੋਲਡੀ ਬਰਾੜ ਦੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਵੀ ਸਬੰਧ ਹਨ ਅਤੇ ਉਹ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਕਾਰਨ ਖਤਰਨਾਕ ਅਪਰਾਧੀਆਂ ਦੀ ਸ੍ਰੇਣੀ ਵਿੱਚ ਸ਼ਾਮਿਲ ਹੈ। ਭਾਰਤ ਅਤੇ ਅਮਰੀਕਾ ਤੋਂ ਬਾਅਦ ਕੈਨੇਡਾ ਵੱਲੋਂ ਵੀ ਉਸ ਦੇ ਉੱਪਰ ਸ਼ਿਕੰਜਾ ਕਸਣ ਦੇ ਨਾਲ ਗੋਲਡੀ ਬਰਾੜ ਲਈ ਅਪਰਾਧ ਕਰਨ ਤੋਂ ਬਾਅਦ ਲੁਕਿਆ ਰਹਿਣਾ ਹੁਣ ਕਾਫੀ ਮੁਸ਼ਕਿਲ ਬਣਦਾ ਜਾਪ ਰਿਹਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

कपाल मोचन मेला आस्था, सद्भाव और सांस्कृतिक एकता का प्रतीक – मुख्यमंत्री नायब सिंह सैनी

👉प्रदेशवासियों को मिली 187 करोड़ रुपये की परियोजनाओं को...

पानी की हर बूंद का सही इस्तेमाल हो, किसानों को सब्सिडी मिलने में न हो देरी:मुख्यमंत्री नायब सिंह सैनी

👉माइक्रो इरिगेशन का दायरा बढ़ाने के निर्देश; गन्ना किसानों...

ਅੰਤਰਰਾਸ਼ਟਰੀ ਕਬੱਡੀ ਖਿਡਾਰੀ ‘ਯਾਦਾ ਸੁਰਖਪੁਰੀਆ’ ਹੋਇਆ AAP ‘ਚ ਸ਼ਾਮਲ; CM Mann ਨੇ ਕੀਤਾ ਸਵਾਗਤ

Chandigarh News: Punjab ਦਾ ਨਾਮੀਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ...

ASI ਇਕਬਾਲ ਸਿੰਘ ਕ*ਤ*ਲ ਮਾਮਲਾ; ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

👉ਜ਼ੀਰਕਪੁਰ ਦੇ ਹੋਟਲ ‘ਚੋਂ ਹੋਈ ਗ੍ਰਿਫਤਾਰੀ ਤੋਂ ਪਹਿਲਾਂ ਚੰਡੀਗੜ੍ਹ,...