ਲੋਕ ਸਭਾ ਤੋਂ ਬਾਅਦ ਰਾਜ ਸਭਾ ਵਿੱਚ ਵੀ ਵਕਫ਼ ਸੋਧ ਬਿੱ ਹੋਇਆ ਪਾਸ

0
36
+1

Delhi News: ਦੇਸ ਭਰ ਵਿਚ ਚਰਚਾ ਦਾ ਵਿਸ਼ਾ ਬਣੇ ਵਕਫ਼ ਸੋਧ ਬਿੱਲ ਨੂੰ ਲੋਕ ਸਭਾ ਤੋਂ ਬਾਅਦ ਬੀਤੀ ਸ਼ਾਮ ਰਾਜ ਸਭਾ ਵਿਚ ਵੀ ਪਾਸ ਕਰ ਦਿੱਤਾ ਗਿਆ। ਰਾਜ ਸਭਾ ਵਿਚ ਇਸ ਬਿੱਲ ਦੇ ਹੱਕ ਵਿਚ 128 ਅਤੇ ਵਿਰੋਧ ਵਿਚ 95 ਵੋਟਾਂ ਪਈਆਂ। ਜਦਕਿ ਬੁੱਧਵਾਰ ਨੂੰ ਲੋਕ ਸਭਾ ਵਿਚ ਕਰੀਬ 12 ਘੰਟਿਆਂ ਦੀ ਲੰਮੀ ਬਹਿਸ ਤੋਂ ਬਾਅਦ ਹੋਈ ਵੋਟਿੰਗ ਦੌਰਾਨ ਇਸ ਬਿੱਲ ਦੇ ਹੱਕ ਵਿਚ 288 ਅਤੇ ਵਿਰੋਧ ਵਿੱਚ 232 ਵੋਟਾਂ ਪਈਆਂ ਸਨ।

ਇਹ ਵੀ ਪੜ੍ਹੋ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਰਹੇ ਸੁਨਿਆਰੇ ਦੀ ਜਾਗੋ ਸਮਾਗਮ ‘ਚ ਗੋਲੀ ਲੱਗਣ ਕਾਰਨ ਹੋਈ ਮੌ+ਤ

ਹੁਣ ਦੋਨਾਂ ਸਦਨਾਂ ਵਿਚ ਇਸ ਬਿੱਲ ਦੇ ਪਾਸ ਹੋਣ ਤੋਂ ਬਾਅਦ ਰਾਸ਼ਟਰਪਤੀ ਦੀ ਮੋਹਰ ਲੱਗਣ ਮਗਰੋਂ ਇਹ ਬਿੱਲ ਕਾਨੂੰਨ ਬਣ ਜਾਵੇਗਾ। ਦੇਸ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਕਿਰਨ ਰਿਜਿਜੂ ਵੱਲੋਂ ਪੇਸ ਕੀਤੇ ਇਸ ਬਿੱਲ ਉਪਰ ਵਿਰੋਧੀ ਧਿਰਾਂ ਲਗਾਤਾਰ ਵਿਰੋਧ ਕਰ ਰਹੀਆਂ ਹਨ ਕਿ ਇਹ ਘੱਟ ਗਿਣਤੀਆਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖਲ਼ਅੰਦਾਜ਼ੀ ਹੈ ਜਦਕਿ ਸਰਕਾਰ ਦਾ ਤਰਕ ਹੈ ਕਿ ਇਹ ਬਿੱਲ ਮੁਸਲਮਾਨਾਂ ਦੇ ਧਾਰਮਿਕ ਮਾਮਲਿਆਂ ਵਿਚ ਦਖ਼ਲ ਵਾਲਾ ਨਹੀਂ, ਬਲਕਿ ਜਾਇਦਾਦਾਂ ਦੀ ਦੇਖਭਾਲ ਲਈ ਲਿਆਂਦਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here