4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

Date:

spot_img

👉ਮੁਲਾਜ਼ਮਾਂ ਦੀਆਂ ਮੰਗਾਂ ਨਾਲ ਸਬੰਧਤ ਪ੍ਰਸਤਾਵ ਨਿਰਧਾਰਤ ਸਮੇਂ ਦੇ ਅੰਦਰ ਕੈਬਨਿਟ ਸਬ-ਕਮੇਟੀ ਅੱਗੇ ਪੇਸ਼ ਕੀਤੇ ਜਾਣ: ਹਰਪਾਲ ਸਿੰਘ ਚੀਮਾ
Chandigarh News: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਅੱਜ ਇੱਥੇ ਚਾਰ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਵਿਸਤ੍ਰਿਤ ਮੀਟਿੰਗਾਂ ਕੀਤੀਆਂ।ਆਪਣੇ ਦਫ਼ਤਰ ਵਿਖੇ ਉੱਚ ਪੱਧਰੀ ਮੀਟਿੰਗਾਂ ਦੌਰਾਨ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਦੀ ਸਮੀਖਿਆ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁਲਾਜ਼ਮਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਪੂਰਵਕ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ ‘ਸ੍ਰੀ ਮੁਕਤਸਰ ਸਾਹਿਬ ਵਿਖੇ ‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

“ਉਨ੍ਹਾਂ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ “ਸੂਬਾ ਸਰਕਾਰ ਦੇ ਮੁਲਾਜ਼ਮਾਂ ਨੂੰ ਸਮੇਂ ਸਿਰ ਰਾਹਤ ਦੇਣ ਲਈ ਪਹਿਲਾਂ ਤੋਂ ਵਿਚਾਰ ਅਧੀਨ ਮਾਮਲਿਆਂ ਦੀ ਪ੍ਰਸ਼ਾਸਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।”ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦਾਂ ਨੂੰ ਭਰੋਸਾ ਦਿੰਦਿਆ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੇ ਬੇਮਿਸਾਲ ਯੋਗਦਾਨ ਦਾ ਦਿਲੋਂ ਸਤਿਕਾਰ ਕਰਦੀ ਹੈ।” ਉਨ੍ਹਾਂ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਪ੍ਰਕਿਰਿਆਤਮਕ ਦੇਰੀ ਤੋਂ ਬਚਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ, “ਮੌਜੂਦਾ ਸਮੇਂ ਵਿੱਚ ਵਿਚਾਰ ਅਧੀਨ ਸਾਰੇ ਪ੍ਰਸਤਾਵਾਂ ਨੂੰ ਸੁਚਾਰੂ ਬਣਾਇਆ ਜਾਵੇ ਅਤੇ ਇੱਕ ਸਪੱਸ਼ਟ, ਸਮਾਂਬੱਧ ਢਾਂਚੇ ਦੇ ਅੰਦਰ ਕੈਬਨਿਟ ਸਬ-ਕਮੇਟੀ ਦੇ ਸਾਹਮਣੇ ਲਿਆਂਦਾ ਜਾਵੇ।

ਇਹ ਵੀ ਪੜ੍ਹੋ CM Bhagwant Singh Mann ਨੇ ਪੀ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

“ਵਿੱਤ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਸੂਬਾ ਸਰਕਾਰ ਅਤੇ ਇਸ ਦੇ ਮੁਲਾਜ਼ਮਾਂ ਵਿਚਕਾਰ ਸੁਖਾਵੇਂ, ਲਾਹੇਵੰਦ ਅਤੇ ਪਾਰਦਰਸ਼ੀ ਸਬੰਧਾਂ ਨੂੰ ਬਣਾਈ ਰੱਖਣਾ ਹੈ।ਇਨ੍ਹਾਂ ਮੀਟਿੰਗਾਂ ਵਿੱਚ ਕੋਵਿਡ-19 ਮੈਡੀਕਲ ਅਤੇ ਪੈਰਾ ਮੈਡੀਕਲ ਵਲੰਟੀਅਰ ਯੂਨੀਅਨ, ਜਲ ਸਪਲਾਈ ਅਤੇ ਸੈਨੀਟੇਸ਼ਨ ਸੋਸ਼ਲ ਇੰਪਲਾਈਜ਼ ਯੂਨੀਅਨ, ਸਰਵ (ਸਮੱਗਰਾ) ਸਿੱਖਿਆ ਅਭਿਆਨ ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ, ਅਤੇ ਐਸੋਸੀਏਟ ਪ੍ਰੀ-ਪ੍ਰਾਇਮਰੀ ਅਧਿਆਪਕ ਯੂਨੀਅਨ ਦੀ ਲੀਡਰਸ਼ਿਪ ਨੇ ਸਰਗਰਮੀ ਨਾਲ ਭਾਗ ਲਿਆ।ਇਨ੍ਹਾਂ ਮੀਟਿੰਗਾਂ ਵਿੱਚ ਮੁੱਖ ਤੌਰ ‘ਤੇ ਯੂਨੀਅਨਾਂ ਦੇ ਨੁਮਾਇੰਦੇ ਕੁਲਦੀਪ ਸਿੰਘ, ਰਾਜਿੰਦਰ ਸਿੰਘ ਸੰਧਾ, ਜਗਮੋਹਨ ਸਿੰਘ, ਰਾਜਵਿੰਦਰ ਸਿੰਘ, ਨਵਜੋਤ ਸਿੰਘ, ਅਮਨਦੀਪ ਕੰਬੋਜ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

ਖੰਡ ਮਗਰੋਂ ਹੁਣ ਸਰ੍ਹੋਂ ਦੇ ਤੇਲ ਦੇ ਰੇਟਾਂ ਨੇ ਛੁਹਿਆ ਆਸਮਾਨ

ਜੇਕਰ ਤੁਹਾਨੂੰ ਲੱਗਦਾ ਹੈ ਕਿ ਹਰ ਮਹੀਨੇ ਘਰ ਦਾ...

ਬੱਸਾਂ ‘ਚ ਮੁਫ਼ਤ ਸਫ਼ਰ ਕਰਨ ਵਾਲੀਆਂ ਔਰਤਾਂ ਲਈ ਵੱਡਾ ਬਦਲਾਅ

Delhi News: ਦਿੱਲੀ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ...

Amritsar Rural Police ਨੂੰ ਮਿਲੀ ਵੱਡੀ ਸਫਲਤਾ; AK-47 ਤੇ 2 ਹੈਂਡ ਗ੍ਰਨੇਡ ਸਮੇਤ ਇੱਕ ਕਾਬੂ

Amritsar News: Amritsar Rural Police (ਅੰਮ੍ਰਿਤਸਰ ਦਿਹਾਤੀ ਪੁਲਿਸ) ਵੱਲੋਂ...