ਪਟਿਆਲਾ ਤੇ ਜਲੰਧਰ ਤੋਂ ਬਾਅਦ ਆਪ ਨੇ ਲੁਧਿਆਣਾ ’ਚ ਮਾਰੀ ਬਾਜ਼ੀ, ਇੰਦਰਜੀਤ ਕੌਰ ਦੇ ਸਿਰ ਸਜ਼ਿਆ ਮੇਅਰ ਦਾ ਤਾਜ਼

Date:

spot_img

👉ਰਾਕੇਸ਼ ਪਰਾਸ਼ਰ ਬਣੇ ਸੀਨੀਅਰ ਡਿਪਟੀ ਮੇਅਰ ਤੇ ਪ੍ਰਿੰਸ ਜੌਹਰ ਬਣੇ ਡਿਪਟੀ ਮੇਅਰ
👉ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਦਿੱਤੀਆਂ ਸ਼ੁੱਭ ਕਾਮਨਾਵਾਂ
👉ਸ਼ਹਿਰ ਨੂੰ ਸਾਫ ਸੁਥਰਾ ਰੱਖਣਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਪਹਿਲੀ ਤਰਜੀਹ – ਅਮਨ ਅਰੋੜਾ
ਲੁਧਿਆਣਾ, 20 ਜਨਵਰੀ:ਲੰਬੇ ਇੰਤਜ਼ਾਰ ਤੋਂ ਬਾਅਦ ਆਖਿਰਕਾਰ ਲੁਧਿਆਣਾ ਸ਼ਹਿਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ (ਆਪ) ਦੀ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਲੁਧਿਆਣਾ ਦਾ ਮੇਅਰ ਚੁਣਿਆ ਗਿਆ ਹੈ। ਰਾਕੇਸ਼ ਪਰਾਸ਼ਰ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਪ੍ਰਿੰਸ ਜੌਹਰ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ।ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਲੁਧਿਆਣਾ ਨਗਰ ਨਿਗਮ ਪ੍ਰਸ਼ਾਸਨ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰੇਗਾ ਅਤੇ ਸ਼ਹਿਰ ਦੇ ਵਿਕਾਸ ਲਈ ਰਾਹ ਪੱਧਰਾ ਕਰੇਗਾ।

ਇਹ ਵੀ ਪੜ੍ਹੋ Delhi Assembly Election;ਭਾਜਪਾ ਦਾ ਪੰਜਾਬ ਵਿਚੋਂ ਇਕੱਲਾ ਹੰਸਰਾਜ਼,ਕਾਂਗਰਸ ਦੇ ਵੜਿੰਗ, ਚੰਨੀ ਤੇ ਖ਼ਹਿਰਾ ਸਟਾਰ ਕੰਪੇਨਰ

ਅਮਨ ਅਰੋੜਾ ਨੇ ਕਿਹਾ ਕਿ ਅੱਜ ਲੁਧਿਆਣਾ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਹੋਇਆ ਹੈ। ਆਮ ਆਦਮੀ ਪਾਰਟੀ ਨੇ ਪਹਿਲੀ ਵਾਰ ਲੁਧਿਆਣਾ ਨੂੰ ਮਹਿਲਾ ਮੇਅਰ ਦਿੱਤੀ ਹੈ। ਸਾਡੇ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਵੀ ਬਹੁਤ ਤਜਰਬੇਕਾਰ ਹਨ। ਉਹ ਛੇਵੀਂ ਵਾਰ ਕੌਂਸਲਰ ਬਣੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ 35 ਤੋਂ ਵੱਧ ਥਾਵਾਂ ਦੇ ਮੇਅਰ ਅਤੇ ਪ੍ਰਧਾਨ ਬਣਾ ਚੱਕੀ ਹੈ। ਇਹ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਅਤੇ ਪੰਜਾਬ ਲਈ ਇੱਕ ਨਵੀਂ ਸ਼ੁਰੂਆਤ ਵੀ ਹੈ।ਅਮਨ ਅਰੋੜਾ ਨੇ ਆਮ ਆਦਮੀ ਪਾਰਟੀ ਦੇ ਮਰਹੂਮ ਸਾਬਕਾ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਵੀ ਯਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਆਮ ਆਦਮੀ ਪਾਰਟੀ ਦਾ ਲੁਧਿਆਣਾ ਵਿੱਚ ਪੂਰਨ ਬਹੁਮਤ ਨਾਲ ਮੇਅਰ ਬਣੇ। ਅੱਜ ਅਸੀਂ ਬਹੁਤ ਖੁਸ਼ ਹਾਂ ਕਿ ਉਨ੍ਹਾਂ ਦੀ ਇੱਛਾ ਪੂਰੀ ਹੋ ਗਈ ਹੈ।

ਇਹ ਵੀ ਪੜ੍ਹੋ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈ

ਅਰੋੜਾ ਨੇ ਨਿਗਮ ਚੋਣਾਂ ਵਿੱਚ ਤਨਦੇਹੀ ਅਤੇ ਲਗਨ ਨਾਲ ਚੋਣ ਮੁਹਿੰਮ ਚਲਾਉਣ ਲਈ ਪਾਰਟੀ ਵਰਕਰਾਂ, ਆਗੂਆਂ ਅਤੇ ਸਥਾਨਕ ਵਿਧਾਇਕਾਂ ਦੀ ਸ਼ਲਾਘਾ ਕੀਤੀ ਅਤੇ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਸਦਕਾ ਅੱਜ ਸਾਡਾ ਲੁਧਿਆਣਾ ਵਿੱਚ ਮੇਅਰ ਬਣਾਉਣ ਦਾ ਸੁਪਨਾ ਪੂਰਾ ਹੋਇਆ ਹੈ।ਅੱਗੇ ਦੀ ਰਣਨੀਤੀ ਬਾਰੇ ਅਰੋੜਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ ਅਤੇ ਸ਼ਹਿਰ ਨੂੰ ਸੁੰਦਰ ਅਤੇ ਸਾਫ਼ ਸੁਥਰਾ ਬਣਾਉਣ ਲਈ ਨਵੀਆਂ ਯੋਜਨਾਵਾਂ ਉਲੀਕੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਪਹਿਲੀ ਤਰਜੀਹ ਹੈ। ਇਸ ਦੇ ਲਈ ਸਾਡੇ ਮੇਅਰ, ਡਿਪਟੀ ਮੇਅਰ ਅਤੇ ਸਾਰੇ ਕੌਂਸਲਰ ਦਿਨ ਰਾਤ ਮਿਹਨਤ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...