ਉੜੀਆ ਕਲੋਨੀ ’ਚ ਅੱਗ ਲੱਗਣ ਕਾਰਨ ਦੋ ਬੱਚਿਆਂ ਦੀ ਮੌਤ ’ਤੇ ਬੀਬਾ ਬਾਦਲ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਬਠਿੰਡਾ, 23 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਨੇ ਲਗਾਤਾਰ ਤਿੰਨ ਵਾਰ ਬਠਿੰਡਾ ਹਲਕੇ ਤੋਂ ਸੰਸਦ ਮੈਂਬਰ ਰਹਿ ਚੁੱਕੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਚੌਥੀ ਵਾਰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਊਨ੍ਹਾਂ ਟਿਕਟ ਮਿਲਣ ਦੀ ਖੁਸ਼ੀ ਵਿੱਚ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਆਗੂਆਂ ਦੀ ਅਗਵਾਈ ਹੇਠ ਗੁਰਦੁਆਰਾ ਸ਼੍ਰੀ ਕਿਲਾ ਮੁਬਾਰਕ ਵਿਖੇ ਅਰਦਾਸ ਕੀਤੀ। ਇਸ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸਵੇਰੇ ਬਠਿੰਡਾ ਦੀ ਉੜੀਆ ਕਲੋਨੀ ਵਿੱਚ ਭਿਆਨਕ ਅੱਗ ਲੱਗਣ ਕਾਰਨ ਦੋ ਲੜਕੀਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਠਿੰਡਾ ਦੇ ਵਿਕਾਸ ਲਈ ਅਹਿਮ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਅਤੇ ਕਈ ਅਹਿਮ ਪ੍ਰਾਜੈਕਟ ਵੀ ਸਥਾਪਿਤ ਕੀਤੇ ਗਏ।
ਡੀਟੀਐਫ਼ ਵੱਲੋਂ ਤਨਖਾਹ ਕਟੌਤੀ ਕਰਨ ਵਾਲੇ ਡੀ ਡੀ ਓ ਖਿਲਾਫ ਤਿੱਖਾ ਸੰਘਰਸ਼ ਕਰਨ ਦਾ ਐਲਾਨ
ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਲਈ ਏਮਜ਼ ਅਤੇ ਕੈਂਸਰ ਹਸਪਤਾਲ ਤੋਂ ਇਲਾਵਾ ਸਿੱਖਿਆ ਸਹੂਲਤਾਂ ਲਈ ਉਨ੍ਹਾਂ ਵੱਲੋਂ ਕੇਂਦਰੀ ਯੂਨੀਵਰਸਿਟੀ ਦੀ ਸਥਾਪਨਾ ਕਰਵਾਈ ਗਈ। ਉਨ੍ਹਾਂ ਦੇ ਕਾਰਜਕਾਲ ਦੌਰਾਨ ਬਠਿੰਡਾ ਦਾ ਹਵਾਈ ਅੱਡਾ ਵੀ ਸ਼ੁਰੂ ਕਰਵਾਇਆ ਗਿਆ ਸੀ ਅਤੇ ਹੁਣ ਉਨ੍ਹਾਂ ਦਾ ਮਿਸ਼ਨ ਪੰਜਾਬ ਦੇ ਨੌਜਵਾਨਾਂ ਨੂੰ ਪੜ੍ਹਾਈ ਲਈ ਵਿਦੇਸ਼ ਜਾਣ ਤੋਂ ਰੋਕਣਾ ਹੈ। ਬੀਬਾ ਬਾਦਲ ਨੇ ਕਿਹਾ ਕਿ ਮਾਨਸਾ ਦੇ ਨੌਜਵਾਨਾਂ ਨੂੰ ਚੰਗੀ ਆਧੁਨਿਕ ਸਿੱਖਿਆ ਦੇ ਨਾਲ-ਨਾਲ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਕੰਮ ਕੀਤਾ ਜਾਵੇਗਾ ਅਤੇ ਮਾਨਸਾ ਵਿੱਚ ਵੱਡੇ ਉਦਯੋਗ ਸਥਾਪਿਤ ਕੀਤੇ ਜਾਣਗੇ। ਲੋਕ ਸਭਾ ਹਲਕਾ ਬਠਿੰਡਾ ਨੂੰ ਆਈਟੀ ਹੱਬ ਵਜੋਂ ਸਥਾਪਤ ਕਰਨ ਲਈ ਵੀ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਬਠਿੰਡਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਆਸਤ ਤੋਂ ਉਪਰ ਉਠ ਕੇ ਦਿੱਲੀ ਤੋਂ ਚੱਲ ਰਹੀਆਂ ਪਾਰਟੀਆਂ ਦੇ ਉਮੀਦਵਾਰਾਂ ਦਾ ਸਾਥ ਦੇਣ ਦੀ ਬਜਾਏ ਪੰਜਾਬ ਦੀ ਭਲਾਈ ਲਈ ਕੰਮ ਕਰ ਰਹੀ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ, ਤਾਂ ਜੋ ਪੰਜਾਬ ਅਤੇ ਪੰਜਾਬੀਆਂ ਦਾ ਭਵਿੱਖ ਬਰਬਾਦ ਨਾ ਹੋਵੇ
Share the post "ਚੌਥੀ ਵਾਰ ਟਿਕਟ ਮਿਲਣ ਤੋਂ ਬਾਅਦ ਬੀਬੀ ਬਾਦਲ ਨੇ ਗੁਰਦੁਆਰਾ ਸ਼੍ਰੀ ਕਿਲਾ ਮੁਬਾਰਕ ਵਿਖੇ ਟੇਕਿਆ ਮੱਥਾ"