13 Views
ਚੰਡੀਗੜ੍ਹ, 30 ਦਸੰਬਰ: ਪਿਛਲੇ ਦਿਨੀ ਕੇਂਦਰ ਸਰਕਾਰ ਦੇ ਡੈਪੂਟੇਸ਼ਨ ਤੋਂ ਵਾਪਸ ਆਉਣ ਵਾਲੇ ਸੀਨੀਅਰ ਆਈਏਐਸ ਅਧਿਕਾਰੀ ਵੀ ਕੇ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਸਪੈਸ਼ਲ ਪ੍ਰਮੁੱਖ ਸਕੱਤਰ ਲਗਾਇਆ ਹੈ। ਇਸ ਸਬੰਧ ਵਿੱਚ ਅੱਜ ਪੰਜਾਬ ਸਰਕਾਰ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਉਹਨਾਂ ਨੂੰ ਪਹਿਲਾਂ ਹੀ ਮੁੱਖ ਮੰਤਰੀ ਵੱਲੋਂ ਆਪਣੇ ਨਾਲ ਜੋੜਨ ਦੀ ਚਰਚਾ ਚੱਲ ਰਹੀ ਸੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਸਰਕਾਰ ਦੀ ਸਪੈਸ਼ਲ ਬੇਨਤੀ ‘ਤੇ ਹੀ ਕੇਂਦਰ ਸਰਕਾਰ ਨੇ ਸ੍ਰੀ ਸਿੰਘ ਨੂੰ ਵਾਪਸ ਭੇਜਿਆ ਸੀ। ਉਹ 1990 ਬੈਚ ਦੇ ਆਈਏਐਸ ਅਧਿਕਾਰੀ ਹਨ।
ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
Share the post "ਕੇਂਦਰ ਚੋਂ ਵਾਪਸੀ ਤੋਂ ਬਾਅਦ ਵੀਕੇ ਸਿੰਘ ਬਣੇ ਮੁੱਖ ਮੰਤਰੀ ਦੇ ਸਪੈਸ਼ਲ ਚੀਫ ਸੈਕਟਰੀ"