ਹੁਣ ਕੋਈ ਵੀ ਪੁਲੀਸ ਮੁਨਸ਼ੀ ਦੋ ਸਾਲ ਤੋਂ ਵੱਧ ਇੱਕ ਥਾਣੇ ਵਿੱਚ ਨਹੀਂ ਰਹਿ ਸਕੇਗਾ, ਇੱਕ ਹੀ ਥਾਣੇ ਵਿੱਚ ਲੰਮਾ ਸਮਾਂ ਰਹਿਣ ਨਾਲ ਭ੍ਰਿਸ਼ਟਾਚਾਰ ਦੀ ਸੰਭਾਵਨਾ ਬਣੀ ਰਹਿੰਦੀ ਹੈ-ਚੀਮਾ
Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਵੱਡੀ ਗਿਣਤੀ ਵਿੱਚ ਤਹਿਸੀਲਦਾਰਾਂ ਦੇ ਤਬਾਦਲੇ ਕਰਨ ਤੋਂ ਬਾਅਦ ਹੁਣ 191 ਥਾਣਿਆਂ ਦੇ ਮੁਨਸ਼ੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਭ੍ਰਿਸ਼ਟਾਚਾਰ ਵਿਰੁੱਧ ਜੰਗ ਲੜ ਰਹੀ ਹੈ। ਸਰਕਾਰ ਬਣਨ ਤੋਂ ਬਾਅਦ ਸਰਕਾਰ ਨੇ ਲਗਾਤਾਰ ਵੱਡੀ ਗਿਣਤੀ ‘ਚ ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਹੈ। ਕਈਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਹੁਣ ਸਰਕਾਰ ਭ੍ਰਿਸ਼ਟਾਚਾਰ, ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕੋ ਸਮੇਂ ਕਾਰਵਾਈ ਕਰ ਰਹੀ ਹੈ। ਜਿਸ ਦਾ ਨਤੀਜਾ ਸਭ ਦੇ ਸਾਹਮਣੇ ਹਨ।
ਇਹ ਵੀ ਪੜ੍ਹੋ ਪੰਜਾਬ ਪੁਲਿਸ 450 ਕਿਸਾਨਾਂ ਨੂੰ ਅੱਜ ਕਰੇਗੀ ਰਿਹਾਅ, ਕੁੱਲ 800 ਕਿਸਾਨ ਲਏ ਸਨ ਹਿਰਾਸਤ ’ਚ: ਆਈਜੀ ਡਾ ਗਿੱਲ
ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਸਾਨੂੰ ਮਾਲ ਵਿਭਾਗ ਦੇ ਕੁਝ ਤਹਿਸੀਲਦਾਰਾਂ, ਪਟਵਾਰੀਆਂ ਅਤੇ ਹੋਰ ਅਧਿਕਾਰੀਆਂ ਖ਼ਿਲਾਫ਼ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਸੀ। ਜਿਸ ਤੋਂ ਬਾਅਦ ਜਿੱਥੇ ਪੰਜਾਬ ਦੇ ਲੋਕ ਹੁਣ ਕਾਫੀ ਰਾਹਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਸਰਕਾਰ ਨੂੰ ਕੁਝ ਸ਼ਿਕਾਇਤਾਂ ਮਿਲੀਆਂ ਸਨ ਕਿ ਪੰਜਾਬ ਦੇ ਕਈ ਥਾਣਿਆਂ ਵਿਚ ਜਿਹੜੇ ਮੁਨਸ਼ੀ ਹਨ, ਉਹ 15-20 ਸਾਲ ਤੋਂ ਇਕ ਹੀ ਥਾਣੇ ਵਿਚ ਹਨ, ਜਿਸ ਕਾਰਨ ਭ੍ਰਿਸ਼ਟਾਚਾਰ ਵਿਚ ਵਾਧਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਜਦੋਂ ਕਿ ਐਸਐਚਓ, ਡੀਐਸਪੀ ਅਤੇ ਉਨ੍ਹਾਂ ਤੋਂ ਉਪਰਲੇ ਅਫਸਰਾਂ ਦੇ ਅਕਸਰ ਤਬਾਦਲੇ ਕੀਤੇ ਜਾਂਦੇ ਹਨ।ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਵੱਡਾ ਫੈਸਲਾ ਲਿਆ ਕਿ ਕੋਈ ਵੀ ਮੁਨਸ਼ੀ ਇੱਕ ਥਾਣੇ ਵਿੱਚ 2 ਸਾਲ ਤੋਂ ਵੱਧ ਨਹੀਂ ਰਹਿ ਸਕਦਾ ਅਤੇ ਜੇਕਰ 2 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਤਾਂ ਉਸ ਦਾ ਥਾਣਾ ਤੁਰੰਤ ਬਦਲ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ ਮੁੱਖ ਮੰਤਰੀ ਤੇ ਰਾਜਪਾਲ ਪੰਜਾਬ ਵਿਚਕਾਰ ਅਹਿਮ ਮੀਟਿੰਗ ਅੱਜ, ਕਈ ਮੁੱਦਿਆਂ ’ਤੇ ਹੋਵੇਗੀ ਚਰਚਾ
ਇਸ ਫੈਸਲੇ ਤਹਿਤ ਅੱਜ ਸਰਕਾਰ ਨੇ 191 ਪੁਲੀਸ ਮੁਲਾਜ਼ਮਾਂ ਦੇ ਤਬਾਦਲੇ ਕਰਕੇ ਉਨ੍ਹਾਂ ਦੇ ਸਟੇਸ਼ਨ ਬਦਲ ਦਿੱਤੇ ਹਨ।ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਿੱਥੇ ਕਿਤੇ ਵੀ ਭ੍ਰਿਸ਼ਟਾਚਾਰ ਦੀਆਂ ਮਾਮੂਲੀ ਰਿਪੋਰਟਾਂ ਮਿਲਣਗਿਆਂ, ਪੰਜਾਬ ਸਰਕਾਰ ਉੱਥੇ ਸਖ਼ਤ ਕਾਰਵਾਈ ਕਰੇਗੀ। ਉੱਥੇ ਹੀ ਭ੍ਰਿਸ਼ਟਾਚਾਰ ਵੀ ਦਿਨੋ-ਦਿਨ ਖਤਮ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਭਾਵੇਂ ਤਹਿਸੀਲ ਹੋਵੇ ਜਾਂ ਥਾਣਾ ਜਾਂ ਹੋਰ ਸਰਕਾਰੀ ਦਫ਼ਤਰ, ਹਰ ਥਾਂ ਤੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਅਤੇ ਭ੍ਰਿਸ਼ਟਾਚਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣਾ ਸਾਡੀ ਜ਼ਿੰਮੇਵਾਰੀ ਹੈ ਅਤੇ ਅਸੀਂ ਇਸ ਨੂੰ ਪੂਰਾ ਕਰਾਂਗੇ। ‘ਆਪ’ ਸਰਕਾਰ ਪੰਜਾਬ ਦੇ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਤਹਿਸੀਲਦਾਰਾਂ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੱਲੋਂ 191 ਥਾਣਿਆਂ ਦੇ ਮੁਨਸ਼ੀਆਂ ਦੇ ਤਬਾਦਲੇ"