ਚੰਡੀਗੜ੍ਹ, 17 ਜੂਨ: ਲੋਕ ਸਭਾ ਚੋਣਾਂ ਤੋਂ ਬਾਅਦ ਪ੍ਰਸ਼ਾਸਨ ਨੂੰ ਚੁਸਤ-ਦਰੁਸਤ ਕਰਨ ਲੱਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੋਮਵਾਰ ਨੂੰ ਸਮੂਹ ਜ਼ਿਲਿ੍ਹਆਂਦੇ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਹੁਣ ਭਲਕੇ ਮੰਗਲਵਾਰ ਨੂੰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਸੱਦ ਲਈ ਹੈ। ਸੂਚਨਾ ਮੁਤਾਬਕ ਸਮੂਹ ਜ਼ਿਲਿ੍ਹਆਂ ਦੇ ਐਸ.ਐਸ.ਪੀਜ਼, ਪੁਲਿਸ ਕਮਿਸ਼ਨਰ ਤੇ ਰੇਂਜਾਂ ਦੇ ਅਧਿਕਾਰੀਆਂ ਨੂੰ ਭਲਕੇ ਦੁਪਿਹਰ 12 ਵਜੇਂ ਪੰਜਾਬ ਸਿਵਿਲ ਸਕੱਤਰੇਤ ਵਿਖੇ ਬੁਲਾਇਆ ਗਿਆ।
ਮੁੱਖ ਮੰਤਰੀ ਦਾ ਅਹਿਮ ਫੈਸਲਾ: ਸਰਕਾਰੀ ਦਫ਼ਤਰਾਂ ਵਿੱਚ ਜੇਕਰ ਲੋਕ ਖੱਜਲ-ਖੁਆਰ ਹੋਏ ਤਾਂ ਹੋਣਗੇ ਡਿਪਟੀ ਕਮਿਸ਼ਨਰ ਜੁਆਬਦੇਹ
ਪਤਾ ਲੱਗਿਆ ਹੈ ਕਿ ਸੂਬੇ ਵਿਚ ਪਿਛਲੇ ਕੁੱਝ ਦਿਨਾਂ ਤੋਂ ਨਸ਼ਿਆਂ ਦੇ ਮਾਮਲੇ ਵਧਣ ਦੀਆਂ ਆ ਰਹੀਆਂ ਖ਼ਬਰਾਂ ਦੇ ਮੁਤਾਬਕ ਹੁਣ ਪੰਜਾਬ ਸਰਕਾਰ ਨੇ ਸੂਬੇ ਵਿਚ ਡਰੱਗ ਮਾਫੀਏ ਤੇ ਗੈਂਗਸਟਰਵਾਦ ਉਪਰ ਨਕੇਲ ਕਸਣ ਲਈ ਸਖ਼ਤੀ ਕਰਨ ਦਾ ਫੈਸਲਾ ਲਿਆ ਹੈ। ਇਸਦੇ ਲਈ ਪੰਜਾਬ ਸਰਕਾਰ ਜਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁਧ ਵੱਡਾ ਐਕਸ਼ਨ ਲੈਣ ਜਾ ਰਹੀ ਹੈ। ਇੱਥੇ ਦਸਣਾ ਬਣਦਾ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਹੇਠਲੇ ਪੱਧਰ ਦੇ ਸਟਾਫ਼ ਦੇ ਵੀ ਥੋਕ ਵਿਚ ਤਬਾਦਲੇ ਕੀਤੇ ਜਾ ਰਹੇ ਹਨ।
Share the post "ਡਿਪਟੀ ਕਮਿਸ਼ਨਰਾਂ ਤੋਂ ਬਾਅਦ ਹੁਣ ਮੁੱਖ ਮੰਤਰੀ ਨੇ ਐਸ.ਐਸ.ਪੀਜ਼ ਤੇ ਪੁਲਿਸ ਕਮਿਸ਼ਨਰਾਂ ਦੀ ਮੀਟਿੰਗ ਸੱਦੀ"