WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਤਿੰਨ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਪੰਜਾਬ ‘ਚ ਕਾਂਗਰਸ ਤੇ ਆਪ ਦਾ ਹੋਵੇਗਾ ਗਠਜੋੜ !

ਚੰਡੀਗੜ੍ਹ,11 ਦਸੰਬਰ: ਪਿਛਲੇ ਦਿਨੀਂ ਦੇਸ਼ ਦੇ ਵੱਡੇ ਸੂਬਿਆਂ ਦੇ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਤੋਂ ਬਾਅਦ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਵਿੱਚ ਮੁੜ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਿਆਸੀ ਮਾਹਰਾਂ ਵੱਲੋਂ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਹਨਾਂ ਨਤੀਜਿਆਂ ਤੋਂ ਬਾਅਦ ਪੰਜਾਬ ਦੇ ਵਿੱਚ ਨਵੇਂ ਸਿਆਸੀ ਸਮੀਕਰਨ ਬਣ ਸਕਦੇ ਹਨ। ਜਿਨਾਂ ਦੇ ਵਿੱਚ ਆਪ ਅਤੇ ਕਾਂਗਰਸ ਦਾ ਗੱਠਜੋੜ ਵੀ ਹੋ ਸਕਦਾ ਹੈ।ਹਾਲਾਂਕਿ ਇਸ ਮਾਮਲੇ ਦੇ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਚੁੱਪ ਦਿਖਾਈ ਦੇ ਰਹੇ ਹਨ ਪ੍ਰੰਤੂ ਪਿਛਲੇ ਦਿਨੀਂ ਕਾਂਗਰਸ ਪਾਰਟੀ ਦੀ ਹੋਈ ਸਮੀਖਿਆ ਮੀਟਿੰਗ ਦੌਰਾਨ ਇਹ ਮੁੱਦਾ ਉੱਠਣ ਦੀ ਚਰਚਾ ਸੁਣਾਈ ਦੇ ਰਹੀ ਹੈ। ਬੇਸਿਕ ਮੀਟਿੰਗ ਤੋਂ ਬਾਅਦ ਪੰਜਾਬ ਦੇ ਆਗੂਆਂ ਖਾਸ ਤੌਰ ‘ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਹੋਰਨਾਂ ਨੇ ਆਪਣੇ ਪਹਿਲਾਂ ਵਾਲੇ ਸਟੈਂਡ ਉਪਰ ਕਾਇਮ ਰਹਿੰਦਿਆਂ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਨਾਲ ਗੱਠਜੋੜ ਹੋਣ ਦੀਆਂ ਸੰਭਾਵਨਾ ਤੋਂ ਸਪਸ਼ਟ ਇਨਕਾਰ ਕੀਤਾ ਹੈ ਪ੍ਰੰਤੂ ਸਿਆਸੀ ਗਲਿਆਰਿਆਂ ਦੇ ਵਿੱਚ ਸੁਣਾਈ ਦੇ ਰਹੀ ਚਰਚਾ ਦੇ ਮੁਤਾਬਿਕ ਹੁਣ ਕਾਂਗਰਸ ਹਾਈ ਕਮਾਂਡ ਵੀ ਇਸ ਮਸਲੇ ਨੂੰ ਲੈ ਕੇ ਗੰਭੀਰ ਹੋਈ ਜਾਪਦੀ ਹੈ।

4 ਆਈਏਐਸ ਅਤੇ 44 ਪੀਸੀਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ

ਚਰਚਾ ਹੈ ਕਿ ਭਾਜਪਾ ਨੂੰ ਹਰਾਉਣ ਦੇ ਲਈ ਪੰਜਾਬ ਸਹਿਤ ਦਿੱਲੀ ਅਤੇ ਹੋਰਨਾਂ ਥਾਵਾਂ ‘ਤੇ ਵੀ ਆਮ ਆਦਮੀ ਪਾਰਟੀ ਨਾਲ ਕਾਂਗਰਸ ਪਾਰਟੀ ਵੱਲੋਂ ਸੀਟਾਂ ਦੀ ਵੰਡ ਕੀਤੀ ਜਾ ਸਕਦੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਮਸਲੇ ਨੂੰ ਲੈ ਕੇ ਜਿੱਥੇ ਆਮ ਆਦਮੀ ਪਾਰਟੀ ਪੰਜਾਬ ਦੇ ਲੀਡਰ ਆਪਣੀ ਹਾਈ ਕਮਾਂਡ ਨਾਲ ਦਿਖਾਈ ਦੇ ਰਹੇ ਹਨ, ਉੱਥੇ ਕਾਂਗਰਸ ਪਾਰਟੀ ਇਸ ਮੁੱਦੇ ਨੂੰ ਲੈ ਕੇ ਵੰਡੀ ਹੋਈ ਨਜ਼ਰ ਆ ਰਹੀ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਹਿਤ ਕਾਂਗਰਸ ਦੇ ਕਈ ਐਮਪੀ ਅਤੇ ਹੋਰ ਦਿੱਗਜ ਆਗੂ ਚੋਣ ਗਠਜੋੜ ਦੇ ਮੁੱਦੇ ‘ਤੇ ਹਾਈਕਮਾਂਡ ਨਾਲ ਖੜਦੇ ਦਿਖਾਈ ਦੇ ਰਹੇ ਹਨ। ਜਦੋਂ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਆਗੂ ਇਸਦਾ ਸਖਤ ਵਿਰੋਧ ਕਰ ਰਹੇ ਹਨ। ਇਹਨਾਂ ਆਗੂਆਂ ਦਾ ਤਰਕ ਹੈ ਕਿ ਜਿੱਥੇ ਵੀ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਆਮ ਆਦਮੀ ਪਾਰਟੀ ਦੇ ਨਾਲ ਚੋਣ ਗਠਜੋੜ ਕੀਤਾ ਗਿਆ, ਉੱਥੇ ਹੀ ਕਾਂਗਰਸ ਪਾਰਟੀ ਨੂੰ ਵੱਡਾ ਸਿਆਸੀ ਨੁਕਸਾਨ ਝੱਲਣਾ ਪਿਆ ਹੈ। ਇਹਨਾਂ ਆਗੂਆਂ ਵਿਚੋਂ ਜ਼ਿਆਦਾਤਰ ਦਾ ਮੰਨਣਾ ਹੈ ਕਿ ਆਪ ਭਾਜਪਾ ਦੀ ‘ਬੀ’ ਟੀਮ ਹੈ ਜਿਸ ਦਾ ਮੁੱਖ ਮਕਸਦ ਕਾਂਗਰਸ ਨੂੰ ਨੁਕਸਾਨ ਪਹੁੰਚਾਉਣਾ ਹੈ।

ਹੁਣ ‘ਡੈਪੂਟੇਸ਼ਨ’ ਉੱਤੇ ਲਏ ਮੁਲਾਜਮਾਂ ਦੇ ਸਹਾਰੇ ਟ੍ਰਾਂਸਪੋਰਟ ਵਿਭਾਗ ਦਾ ਕੰਮ ਚਲਾਏਗੀ ਪੰਜਾਬ ਸਰਕਾਰ!

ਗੌਰਤਲਬ ਹੈ ਕਿ ਪਿਛਲੇ ਮਹੀਨਿਆਂ ਦੇ ਦੌਰਾਨ ਭਾਜਪਾ ਵਿਰੁੱਧ ਕੌਮੀ ਪੱਧਰ ‘ਤੇ ਇੱਕ ਸਿਆਸੀ ਜੁਗਲਬੰਦੀ ਬਣਦੀ ਨਜ਼ਰ ਆ ਰਹੀ ਹੈ ਜਿਸ ਦੇ ਵਿੱਚ ਕਾਂਗਰਸ ਪਾਰਟੀ ਇਸ ਨਵੇਂ ਬਣਨ ਵਾਲੇ ਗਠਜੋੜ ਦੀ ਅਗਵਾਈ ਕਰ ਰਹੀ ਹੈ ਅਤੇ ਇਸ ਗਠਜੋੜ ਦੇ ਵਿੱਚ ਵੱਖ ਵੱਖ ਸੂਬਿਆਂ ਦੀਆਂ ਦਰਜਨਾਂ ਸਿਆਸੀ ਧਿਰਾਂ ਹਿੱਸਾ ਬਣਦੀਆਂ ਜਾ ਰਹੀਆਂ ਹਨ। ਇਸ ਸਿਆਸੀ ਗਠਜੋੜ ਵਿਚ ਕਾਂਗਰਸ ਪਾਰਟੀ ਲਈ ਵੱਡੀ ਸਮੱਸਿਆ ਇਹ ਹੈ ਕਿ ਇਸਦਾ ਪੰਜਾਬ ਤੋਂ ਇਲਾਵਾ ਦਿੱਲੀ, ਪੱਛਮੀ ਬੰਗਾਲ ਅਤੇ ਕਈ ਹੋਰ ਸੂਬਿਆਂ ਦੇ ਵਿੱਚ ਖੇਤਰੀ ਤੇ ਤਾਜ਼ਾ-ਤਾਜ਼ਾ ਕੌਮੀ ਪਾਰਟੀ ਬਣੀ ਆਪ ਨਾਲ ਮੁਕਾਬਲੇਬਾਜ਼ੀ ਹੈ। ਜਿਸ ਦੇ ਕਾਰਨ ਗਠਜੋੜ ਨੂੰ ਪੱਕਾ ‘ਜੋੜ’ ਲਗਾਉਣ ਲਈ ਮੁਸ਼ਕਿਲਾਂ ਆ ਰਹੀਆਂ ਹਨ। ਦੂਜੇ ਪਾਸੇ ਭਾਜਪਾ ਵੱਲੋਂ ਬੇਸ਼ਕ ਇਸ ਗਠਜੋੜ ਦੇ ਮੁਕਾਬਲੇ ਆਪਣੀਆਂ ਕੁਝ ਪੁਰਾਣੀਆਂ ਧਿਰਾਂ ਦੇ ਨਾਲ ਸੰਪਰਕ ਸਾਧਿਆ ਜਾ ਰਿਹਾ ਹੈ ਪਰੰਤੂ ਪੰਜਾਬ ਦੇ ਵਿੱਚ ਹਾਲੇ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਗੱਠਜੋੜ ਦੀਆਂ ਸੰਭਾਵਨਾਵਾਂ ਮਧਮ ਦਿਖਾਈ ਦੇ ਰਹੀਆਂ ਹਨ। ਹਾਲਾਂਕਿ ਭਾਜਪਾ ਵੱਲੋਂ ਅਕਾਲੀ ਦਲ ਦਾ ਬਦਲ ਲੱਭਦਿਆਂ ਸੁਖਦੇਵ ਸਿੰਘ ਢੀਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਗਠਜੋੜ ਕੀਤਾ ਹੋਇਆ ਹੈ ਅਤੇ ਪਿਛਲੇ ਦਿਨੀਂ ਐਨਡੀਏ ਦੇ ਪੁਰਾਣੇ ਭਾਈਵਾਲਾਂ ਦੀ ਹੋਈ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ: ਢੀਡਸਾ ਨੂੰ ਵਿਸ਼ੇਸ਼ ਤਵੱਜੋ ਦਿੰਦਿਆਂ ਮਹਰੂਮ ਪ੍ਰਕਾਸ਼ ਸਿੰਘ ਬਾਦਲ ਦਾ ਸਿਆਸੀ ਜਾਨਸ਼ੀਨ ਤੱਕ ਦੱਸਿਆ ਸੀ।

ਹੁਣ ਪੰਜਾਬ ਵਿੱਚ ਖੁਦ ਸਰਕਾਰ ਤੇ ਸਰਕਾਰੀ ਦਫ਼ਤਰ ਤੁਹਾਡੇ ਘਰ ਆਉਣਗੇ-ਅਰਵਿੰਦ ਕੇਜਰੀਵਾਲ

ਇਸ ਦੇ ਬਾਵਜੂਦ ਪੰਜਾਬ ਦੇ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਨਾਲ ਭਾਜਪਾ ਦੇ ਗੱਠਜੋੜ ਦੀਆਂ ਸੰਭਾਵਨਾਵਾਂ ਹਾਲੇ ਵੀ ਬਰਕਰਾਰ ਹਨ ਤੇ ਦੂਜੇ ਪਾਸੇ ਬਦਲਦੇ ਸਿਆਸੀ ਹਾਲਾਤਾਂ ਦੇ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੀ ਇੱਕ ਦੂਜੇ ਦੇ ਨੇੜੇ ਆ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਚ ਕੁੱਲ ਲੋਕ ਸਭਾ ਦੀਆਂ 13 ਸੀਟਾਂ ਹਨ। ਇਸ ਤੋਂ ਇਲਾਵਾ ਪੰਜਾਬ ਵੱਲੋਂ ਚੰਡੀਗੜ੍ਹ ਨੂੰ ਵੀ ਆਪਣਾ ਹਿੱਸਾ ਮੰਨਿਆ ਜਾਂਦਾ ਹੈ ਜਿਸ ਦੇ ਚਲਦੇ ਚੰਡੀਗੜ੍ਹ ਦੀ ਇੱਕ ਸੀਟ ਸਹਿਤ ਕੁੱਲ 14 ਸੀਟਾਂ ਬਣਦੀਆਂ ਹਨ। ਚਰਚਾ ਸੁਣਾਈ ਦੇ ਰਹੀ ਹੈ ਕਿ ਜੇਕਰ ਗਠਜੋੜ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਅੱਧੋ-ਅੱਧੀ ਸੀਟਾਂ ‘ਤੇ ਚੋਣ ਲੜ ਸਕਦੀ ਹੈ। ਹੁਣ ਇਹ ਭਵਿੱਖ ਦੇ ਗਰਭ ਵਿੱਚ ਹੈ ਕਿ ਪੰਜਾਬ ਦੇ ਨਾਲ ਸਬੰਧ ਦੋਨਾਂ ਪਾਰਟੀਆਂ ਦੇ ਆਗੂ ਕਿਸ ਤਰ੍ਹਾਂ ਇਸ ਗਠਜੋੜ ਪ੍ਰਤੀ ਹਾਮੀ ਭਰਦੇ ਹਨ ਕਿਉਂਕਿ ਦੋਨਾਂ ਹੀ ਪਾਰਟੀਆਂ ਦੇ ਲਈ ਸੁਬਾਈ ਆਗੂਆਂ ਨੂੰ ਦਰਕਿਨਾਰ ਕਰਕੇ ਕੋਈ ਸਿਆਸੀ ਸਮਝੌਤਾ ਕਰਨਾ ‘ਖਾਲਾ ਜੀ ਦਾ ਵਾੜਾ’ ਨਹੀਂ ਹੈ।

 

Related posts

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

punjabusernewssite

ਨਵਜੋਤ ਸਿੱਧੂ ਤੇ ਭਗਵੰਤ ਮਾਨ ਵਿਚਕਾਰ ਹੋਣ ਵਾਲੀ ਮੀਟਿੰਗ ਨੂੰ ਲੈ ਕੇ ਕਾਂਗਰਸੀਆਂ ਨੇ ਚੁੱਕੇ ਸਵਾਲ

punjabusernewssite

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ

punjabusernewssite