Punjabi Khabarsaar
ਚੰਡੀਗੜ੍ਹ

ਚੋਣਾਂ ਤੋਂ ਬਾਅਦ ਮੁੱਖ ਮੰਤਰੀ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਦੀ ਸੱਦੀ ਮੀਟਿੰਗ

ਚੰਡੀਗੜ੍ਹ, 13 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੀਰਵਾਰ ਨੂੰ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਦੌਰਾਨ ਜ਼ਿਲਿ੍ਹਆਂ ਵਿਚ ਚੋਣਾਂ ਤੋਂ ਪਹਿਲਾਂ ਚੱਲ ਰਹੇ ਕੰਮਾਂ ਤੋਂ ਇਲਾਵਾ ਮੌਜੂਦਾ ਕੰਮਾਂ ਬਾਰੇ ਚਰਚਾ ਕੀਤੀ ਜਾਵੇਗੀ। ਇਸਤੋਂ ਇਲਾਵਾ ਮੀਟਿੰਗ ਦੌਰਾਨ ਆਗਾਮੀ ਪੰਚਾਇਤ ਤੇ ਸੰਮਤੀ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਜਰੂਰੀ ਕੰਮਾਂ ਬਾਰੇ ਵੀ ਗੱਲਬਾਤ ਕੀਤੀ ਜਾ ਸਕਦੀ ਹੈ। ਗੌਰਤਲਬ ਹੈ ਕਿ ਪਿਛਲੇ ਦਿਨੀਂ ਹੋਈਆਂ ਲੋਕ ਸਭਾ ਚੋਣਾਂ ਤੋਂ ਬਾਅਦ ਚੋਣ ਜਾਬਤਾ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਪਹਿਲੀ ਵਾਰ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਲਈ ਜਾ ਰਹੀ ਹੈ।

ਚੋਣਾਂ ’ਚ ਮਿਲੀ ਕਰਾਰੀ ਹਾਰ ਤੋਂ ਬਾਅਦ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ

ਇੰਨ੍ਹਾਂ ਚੋਣਾਂ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ 3 ਸੀਟਾਂ ’ਤੇ ਜਿੱਤ ਪ੍ਰਾਪਤ ਹੋਈ ਸੀ। ਬਾਕੀ 10 ਸੀਟਾਂ ’ਤੇ ਮਿਲੀ ਹਾਰ ਦਾ ਵੀ ਭਗਵੰਤ ਮਾਨ ਵੱਲੋਂ ਪਾਰਟੀ ਆਗੂਆਂ ਨਾਲ ਮੀਟਿੰਗਾਂ ਕਰਕੇ ਮੁਲਾਂਕਣ ਕੀਤਾ ਜਾ ਰਿਹਾ। ਚਰਚਾ ਮੁਤਾਬਕ ਇੰਨ੍ਹਾਂ ਮੀਟਿੰਗਾਂ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਚੁਣੇ ਹੋਏ ਨੁਮਾਇੰਦਿਆਂ ਦੀ ਗੱਲ ਨਾ ਸੁਣਨ ਦਾ ਵੀ ਮੁੱਦਾ ਸਾਹਮਣੇ ਆਇਆ ਸੀ। ਜਿਸਦੇ ਚੱਲਦੇ ਇਸਦੇ ਬਾਰੇ ਵੀ ਅੱਜ ਦੀ ਮੀਟਿੰਗ ਵਿਚ ਮੁੱਖ ਮੰਤਰੀ ਵੱਲੋਂ ਕੋਈ ਹਿਦਾਇਤਾਂ ਦਿੱਤੀਆਂ ਜਾ ਸਕਦੀਆਂ ਹਨ।

 

Related posts

‘ਚਹੇਤਿਆਂ’ ਦੀ ਭਰਤੀ ਦਾ ਮਾਮਲਾ: ਮੁੱਖ ਮੰਤਰੀ ਦਾ ਕਿਹਾ ਸਿਰ ਮੱਥੇ, ਪਰ ਪਰਨਾਲਾ ਉਥੇ ਦਾ ਉਥੇ

punjabusernewssite

ਲੁਧਿਆਣਾ ਦਾ ਘੁੰਗਰਾਲੀ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ; ਮੁੱਖ ਮੰਤਰੀ ਨੇ ਦਿੱਤਾ ਭਰੋਸਾ

punjabusernewssite

ਸੁਖਬੀਰ ਸਿੰਘ ਬਾਦਲ ਬਾਦਲ ਨੇ ਦਮਨਕਾਰੀ ਨੀਤੀ ਦੀ ਕੀਤੀ ਨਿਖੇਧੀ, ਬੇਕਸੂਰ ਸਿੱਖ ਨੌਜਵਾਨਾਂ ਦੀ ਰਿਹਾਈ ਦੀ ਕੀਤੀ ਮੰਗ

punjabusernewssite