ਚੋਣਾਂ ਤੋਂ ਬਾਅਦ ਮੁੱਖ ਮੰਤਰੀ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਦੀ ਸੱਦੀ ਮੀਟਿੰਗ

Date:

spot_img

ਚੰਡੀਗੜ੍ਹ, 13 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੀਰਵਾਰ ਨੂੰ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਦੌਰਾਨ ਜ਼ਿਲਿ੍ਹਆਂ ਵਿਚ ਚੋਣਾਂ ਤੋਂ ਪਹਿਲਾਂ ਚੱਲ ਰਹੇ ਕੰਮਾਂ ਤੋਂ ਇਲਾਵਾ ਮੌਜੂਦਾ ਕੰਮਾਂ ਬਾਰੇ ਚਰਚਾ ਕੀਤੀ ਜਾਵੇਗੀ। ਇਸਤੋਂ ਇਲਾਵਾ ਮੀਟਿੰਗ ਦੌਰਾਨ ਆਗਾਮੀ ਪੰਚਾਇਤ ਤੇ ਸੰਮਤੀ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਜਰੂਰੀ ਕੰਮਾਂ ਬਾਰੇ ਵੀ ਗੱਲਬਾਤ ਕੀਤੀ ਜਾ ਸਕਦੀ ਹੈ। ਗੌਰਤਲਬ ਹੈ ਕਿ ਪਿਛਲੇ ਦਿਨੀਂ ਹੋਈਆਂ ਲੋਕ ਸਭਾ ਚੋਣਾਂ ਤੋਂ ਬਾਅਦ ਚੋਣ ਜਾਬਤਾ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਪਹਿਲੀ ਵਾਰ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਲਈ ਜਾ ਰਹੀ ਹੈ।

ਚੋਣਾਂ ’ਚ ਮਿਲੀ ਕਰਾਰੀ ਹਾਰ ਤੋਂ ਬਾਅਦ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ

ਇੰਨ੍ਹਾਂ ਚੋਣਾਂ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ 3 ਸੀਟਾਂ ’ਤੇ ਜਿੱਤ ਪ੍ਰਾਪਤ ਹੋਈ ਸੀ। ਬਾਕੀ 10 ਸੀਟਾਂ ’ਤੇ ਮਿਲੀ ਹਾਰ ਦਾ ਵੀ ਭਗਵੰਤ ਮਾਨ ਵੱਲੋਂ ਪਾਰਟੀ ਆਗੂਆਂ ਨਾਲ ਮੀਟਿੰਗਾਂ ਕਰਕੇ ਮੁਲਾਂਕਣ ਕੀਤਾ ਜਾ ਰਿਹਾ। ਚਰਚਾ ਮੁਤਾਬਕ ਇੰਨ੍ਹਾਂ ਮੀਟਿੰਗਾਂ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਚੁਣੇ ਹੋਏ ਨੁਮਾਇੰਦਿਆਂ ਦੀ ਗੱਲ ਨਾ ਸੁਣਨ ਦਾ ਵੀ ਮੁੱਦਾ ਸਾਹਮਣੇ ਆਇਆ ਸੀ। ਜਿਸਦੇ ਚੱਲਦੇ ਇਸਦੇ ਬਾਰੇ ਵੀ ਅੱਜ ਦੀ ਮੀਟਿੰਗ ਵਿਚ ਮੁੱਖ ਮੰਤਰੀ ਵੱਲੋਂ ਕੋਈ ਹਿਦਾਇਤਾਂ ਦਿੱਤੀਆਂ ਜਾ ਸਕਦੀਆਂ ਹਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਜ਼ਿਲ੍ਹਾ ਸਕੂਲ ਖੇਡਾਂ ਦੇ ਤੀਜੇ ਪੜਾਅ ਦੇ ਪਹਿਲੇ ਦਿਨ ਖਿਡਾਰੀਆਂ ਨੇ ਦਿਖਾਇਆ ਜੋਸ਼

Sports News: ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਮਮਤਾ ਖੁਰਾਣਾ ਅਤੇ...

DAV College Bathinda ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

Bathinda News: DAV College Bathinda ਵਿਖੇ ਤੀਆਂ ਦਾ ਤਿਉਹਾਰ...

70ਵੀਆਂ ਗਰਮ ਰੁੱਤ ਜ਼ਿਲ੍ਹਾ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼

Mansa News: ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਸਿੱਖਿਆ...