ਦਿੱਤਾ ਸਪੱਸ਼ਟ ਸੰਦੇਸ਼; ਹਥਿਆਰਾਂ ਦੇ ਪ੍ਰਦਰਸ਼ਨ ਅਤੇ ਜਸ਼ਨ ਮਨਾਉਣ ਲਈ ਗੋਲੀਬਾਰੀ ਵਿਰੁਧ ਹੋਵੇਗੀ ਸਖ਼ਤ ਕਾਰਵਾਈ
ਬਠਿੰਡਾ, 12 ਨਵੰਬਰ : ਮੈਰਿਜ ਪੈਲੇਸਾਂ ’ਚ ਵਿਆਹ ਸਮਾਗਮਾਂ ਦੌਰਾਨ ਨਸ਼ੇ ਦੀ ਲੋਰ ’ਚ ਚੱਲਣ ਵਾਲੀਆਂ ਗੋਲੀਆਂ ਕਾਰਨ ਹੋਣ ਵਾਲੇ ਜਾਨੀ ਨੁਕਸਾਨ ਨੂੰ ਦੇਖਦਿਆਂ ਹੁਣ ਬਠਿੰਡਾ ਪੁਲਿਸ ਨੇ ਸਖ਼ਤੀ ਕਰਨ ਦਾ ਐਲਾਨ ਕੀਤਾ ਹੈ। ਦੋ ਦਿਨ ਪਹਿਲਾਂ ਫ਼ਿਰੋਜਪੁਰ ਜ਼ਿਲ੍ਹੇ ਦੇ ਪਿੰਡ ਖੇਮੇ ਕੇ ਵਿਚ ਸਥਿਤ ਇੱਕ ਮੈਰਿਜ ਪੈਲੇਸ ’ਚ ਗੋਲੀ ਚੱਲਣ ਕਾਰਨ ਜਖ਼ਮੀ ਹੋਈ ਲਾੜੀ ਦਾ ਮਾਮਲਾ ਚਰਚਾ ਵਿਚ ਆਉਣ ਤੋਂ ਬਾਅਦ ਹੁਣ ਬਠਿੰਡਾ ਪੁਲਿਸ ਨੇ ਵੀ ਮੈਰਿਜ ਪੈਲੇਸ ਮਾਲਕਾਂ ਨਾਲ ਮੀਟਿੰਗ ਕਰਕੇ ਹਿਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋਅੱਧੀ ਰਾਤ ਨੂੰ ਪੁਲਿਸ ਤੇ ਬਦਮਾਸ਼ ’ਚ ਚੱਲੀਆਂ ਗੋ+ਲੀਆਂ, ਮੁਕਾਬਲੇ ਤੋਂ ਬਾਅਦ ਕਾਬੂ
ਐਸਪੀ (ਸ਼ਹਿਰੀ) ਨਰਿੰਦਰ ਸਿੰਘ ਦੀ ਅਗਵਾਈ ਹੇਠ ਮੈਰਿਜ ਪੈਲੇਸ ਮਾਲਕਾਂ ਤੇ ਮੈਨੇਜਰਾਂ ਨਾਲ ਹੋਈ ਇਸ ਮੀਟਿੰਗ ਵਿਚ ‘‘ਕੋਈ ਹਥਿਆਰ ਨਹੀਂ’’ ਨੀਤੀ ’ਤੇ ਸਖ਼ਤੀ ਨਾਲ ਅਮਲ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਮੌਕੇ ਉਹਨਾਂ ਮੈਰਿਜ ਪੈਲੇਸ ਮਾਲਕਾਂ ਨੂੰ ਕਿਹਾ ਕਿ ਉਹ ਇਸ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਤੇ ਹਥਿਆਰਾਂ ਦੇ ਪ੍ਰਦਰਸ਼ਨ ਦੀ ਸੂਚਨਾ ਦੇਣ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ।ਉਹਨਾਂ ਕਿਹਾ ਕਿ ਪੁਲਿਸ ਵੱਲੋਂ ਇਹ ਕਦਮ ਸਮਾਜ ਵਿੱਚ ਸ਼ਾਂਤੀ ਬਣਾਈ ਰੱਖਣ ਅਤੇ ਮੌਜੂਦਾ ਕਾਨੂੰਨਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ।
Share the post "ਫ਼ਿਰੋਜਪੁਰ ‘ਚ ਵਾਪਰੀ ਘਟਨਾ ਤੋਂ ਬਾਅਦ ਬਠਿੰਡਾ ਪੁਲਿਸ ਨੇ ਵੀ ਕੀਤੀ ਮੈਰਿਜ ਪੈਲੇਸ ਮਾਲਕਾਂ ਨਾਲ ਮੀਟਿੰਗ"