ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਤਲਵੰਡੀ ਸਾਬੋ (ਬਠਿੰਡਾ) 22 ਜੂਨ : ਕੈਬਨਿਟ ਮੰਤਰੀ ਸ਼੍ਰੀਮਤੀ ਅਨਮੋਲ ਗਗਨ ਮਾਨ ਅੱਜ ਇਤਹਾਸਿਕ ਨਗਰੀ ਤਖ਼ਤ ਸ੍ਰੀ ਦਮਦਮਾ ਸਾਹਿਬ(ਤਲਵੰਡੀ ਸਾਬੋ) ਵਿਖੇ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਏ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ਼੍ਰੀਮਤੀ ਅਨਮੋਲ ਗਗਨ ਮਾਨ ਵਲੋਂ ਗੁਰੂ ਸਾਹਿਬਾਨਾਂ ਦੀਆਂ ਇਤਿਹਾਸਕ ਨਿਸ਼ਾਨੀਆਂ ਨੂੰ ਸਿਜਦਾ ਕੀਤਾ ਗਿਆ।
ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ
ਇਸ ਮੌਕੇ ਤਖ਼ਤ ਸ਼੍ਰੀ ਦਮਦਮਾ ਦੇ ਮੈਨੇਜ਼ਰ ਭਾਈ ਰਣਜੀਤ ਸਿੰਘ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਗੁਰੂ ਸਾਹਿਬ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਵਾਹਿਗੁਰੂ ਜੀ ਸਭਨਾਂ ਨੂੰ ਤੰਦਰੁਸਤ ਰੱਖੇ ਤੇ ਹਰ ਇੱਕ ਪਰਿਵਾਰ ਦਾ ਘਰ ਖੁਸ਼ੀਆਂ ਖੇੜਿਆ ਨਾਲ ਭਰਪੂਰ ਰਹੇ। ਇਸ ਉਪਰੰਤ ਕੈਬਨਿਟ ਮੰਤਰੀ ਵੱਲੋਂ ਪਰਿਵਾਰ ਸਮੇਤ ਭੋਰਾ ਸਾਹਿਬ ਦੇ ਦਰਸ਼ਨ ਵੀ ਕੀਤੇ ਗਏ।
ਪੀ.ਐਸ.ਪੀ.ਸੀ.ਐਲ ਨੇ 16,078 ਮੈਗਾਵਾਟ ਦੀ ਮੰਗ ਪੂਰੀ ਕਰਕੇ ਕੀਤਾ ਰਿਕਾਰਡ ਕਾਇਮ: ਬਿਜਲੀ ਮੰਤਰੀ
ਮੱਥਾ ਟੇਕਣ ਉਪਰੰਤ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਮੈਨੇਜਰ ਭਾਈ ਰਣਜੀਤ ਸਿੰਘ ਵੱਲੋਂ ਵਲੋਂ ਕੈਬਨਿਟ ਮੰਤਰੀ ਸ਼੍ਰੀਮਤੀ ਅਨਮੋਲ ਗਗਨ ਮਾਨ ਨੂੰ ਸਿਰੋਪਾਓ ਦਿੱਤਾ ਗਿਆ ਅਤੇ ਤਖ਼ਤ ਸਾਹਿਬ ਦੀ ਯਾਦਗਾਰ ਤਸਵੀਰ ਵੀ ਭੇਂਟ ਕੀਤੀ ਗਈ।ਇਸ ਮੌਕੇ ਉਪ ਮੰਡਲ ਮੈਜਿਸਟਰੇਟ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਡੀ.ਐਸ.ਪੀ ਤਲਵੰਡੀ ਸਾਬੋ ਰਾਜੇਸ਼ ਸਨੇਹੀ ਆਦਿ ਹਾਜ਼ਰ ਰਹੇ।
Share the post "ਵਿਆਹ ਤੋਂ ਬਾਅਦ ਪ੍ਰਵਾਰ ਸਹਿਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਮੰਤਰੀ ਅਨਮੋਲ ਗਗਨ ਮਾਨ"