ਬਲਵਿੰਦਰ ਸਿੰਘ ਭੂੰਦੜ ਦਾ ਦਾਅਵਾ, ਸਿਕਾਇਤਕਰਤਾਵਾਂ ਤੋਂ ਸਬੂਤ ਮੰਗੋਂ ਜਾਂ ਝੂਠੀ ਸਿਕਾਇਤ ਦੇਣ ’ਤੇ ਹੋਵੇ ਕਾਰਵਾਈ
ਸ਼੍ਰੀ ਅੰਮ੍ਰਿਤਸਰ ਸਾਹਿਬ, 10 ਸਤੰਬਰ: ਪਹਿਲਾਂ ਹੀ ਧਾਰਮਿਕ ਤੇ ਸਿਆਸੀ ਫਰੰਟ ’ਤੇ ਬੁਰੀ ਤਰ੍ਹਾਂ ਫ਼ਸੇ ਮਹਿਸੂਸ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਉਪਰ ਹੁਣ ਇੱਕ ਹੋਰ ਗੰਭੀਰ ਦੋਸ਼ ਲੱਗਿਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦੇਣ ਤੋਂ ਇੱਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਬਣਾਏ ਕਾਰਜ਼ਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਵੀ ਸਿੱਖ ਧਾਰਮਿਕ ਮਰਿਆਦਾ ਦੀ ਉਲੰਘਣਾ ਕਰਨ ਦੀ ਸਿਕਾਇਤ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੀ ਹੈ।
ਬਠਿੰਡਾ ਦੇ ਇਸ ਪਿੰਡ ‘ਚ ਘਰੇ ਵੜ੍ਹ ਕੇ ਪਿਊ-ਪੁੱਤ ਦਾ ਬੇਰਹਿਮੀ ਨਾਲ ਕੀਤਾ ਕ+ਤਲ
ਇਹ ਸਿਕਾਇਤ ਕਿਸੇ ਹੋਰ ਨੇ ਨਹੀਂ, ਬਲਕਿ ਸ: ਭੂੰਦੜ੍ਹ੍ਹ ਦੇ ਕਿਸੇ ਸਮੇਂ ਨਜਦੀਕੀ ਰਹੇ ਉਨ੍ਹਾਂ ਦੇ ਜੱਦੀ ਜ਼ਿਲ੍ਹੇ ਮਾਨਸਾ ਦੇ ਸਾਬਕਾ ਅਕਾਲੀ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਕਰੀ ਹੈ।ਜਦੋਂਕਿ ਕਾਰਜਕਾਰੀ ਬਲਵਿੰਦਰ ਸਿੰਘ ਭੂੰਦੜ ਨੇ ਇਸ ਸਿਕਾਇਤ ਨੂੰ ਪਹਾੜ ਜਿੱਡੀ ਝੂਠੀ ਕਰਾਰ ਦਿੰਦਿਆਂ ਕਿਹਾ ਕਿ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕਰਨਗੇ ਕਿ ਇਹ ਸਿਕਾਇਤ ਕਰਨ ਵਾਲਿਆਂ ਤੋਂ ਸਬੂਤ ਮੰਗੇ ਜਾਣ ਨਹੀਂ ਤਾਂ ਇੰਨ੍ਹਾਂ ਵਿਰੁਧ ਝੂਠੀ ਸਿਕਾਇਤ ਦੇਣ ’ਤੇ ਧਾਰਮਿਕ ਰੀਤਾਂ ਮੁਤਾਬਕ ਕਾਰਵਾਈ ਕੀਤੀ ਜਾਵੇ।
Haryana ਵਿਚ Congress ਤੇ AAP ਵਿਚਕਾਰ ਗਠਜੋੜ ਦੀ ਗੱਲਬਾਤ ਟੁੱਟੀ, AAP ਨੇ ਜਾਰੀ ਕੀਤੀ ਪਹਿਲੀ ਲਿਸਟ
ਗੌਰਤਲਬ ਹੈ ਕਿ ਸਾਬਕਾ ਵਿਧਾਇਕ ਮਾਨਸਾ ਸੁਖਵਿੰਦਰ ਸਿੰਘ ਔਲਖ, ਸ਼੍ਰੋਮਣੀ ਕਮੇਟੀ ਮੈਬਰ ਹਰਦੇਵ ਸਿੰਘ ਰੋਗਲਾ, ਮਿੱਠੂ ਸਿੰਘ ਕਾਹਨਕੇ, ਧਰਮ ਪ੍ਰਚਾਰ ਕਮੇਟੀ ਮੈਬਰ ਮਨਜੀਤ ਸਿੰਘ ਹਲਕਾ ਜੋਗੇਵਾਲਾ, ਮਨਜੀਤ ਸਿੰਘ ਬੱਪੀਆਣਾ ਤੇ ਰਾਮਪਾਲ ਸਿੰਘ ਬਹਿਣੀਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਨੇ ਇਸ ਸਬੰਧ ਵਿਚ ਬੀਤੇ ਕੱਲ ਜਥੇਦਾਰ ਸਾਹਿਬ ਦੇ ਨਾਂ ਇੱਕ ਸਿਕਾਇਤ ਪੱਤਰ ਸਕੱਤਰੇਤ ਵਿਖੇ ਅਧਿਕਾਰੀਆਂ ਨੂੰ ਦਿੱਤੀ ਸਿਕਾਇਤ ਵਿਚ ਦਾਅਵਾ ਕੀਤਾ ਸੀ ਕਿ ਸਾਲ 2014 ਵਿਚ ਬਲਵਿੰਦਰ ਸਿੰਘ ਭੂੰਦੜ ਦੇ ਘਰ ਸੁਖਬੀਰ ਸਿੰਘ ਬਾਦਲ ਨੇ ਡੇਰਾ ਸਿਰਸਾ ਦੇ ਸਿਆਸੀ ਵਿੰਗ ਦੇ ਤਿੰਨ ਅਹੁੱਦੇਦਾਰਾਂ ਨਾਲ ਮੀਟਿੰਗ ਕੀਤੀ ਸੀ। ਜਿਸਦੇ ਵਿਚ ਹਰਸ਼ ਧੂਰੀ ਅਤੇ ਰਾਮ ਸਿੰਘ ਵੀ ਸ਼ਾਮਲ ਸੀ।
Share the post "ਪ੍ਰਧਾਨ ਤੋਂ ਬਾਅਦ ਹੁਣ ਅਕਾਲੀ ਦਲ ਦੇ ਕਾਰਜ਼ਕਾਰੀ ਪ੍ਰਧਾਨ ਵਿਰੁਧ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਸਿਕਾਇਤ"