ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਤੋਂ ਬਾਅਦ ਅਕਾਲੀ ਦਲ ਨੇ 18 ਨੂੰ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ

0
8
175 Views

ਅਕਾਲੀ ਦਲ ਦੇ ਪ੍ਰਧਾਨ ਦੀਆਂ ਚੋਣਾਂ ਲਈ ਪ੍ਰੋਗਰਾਮ ’ਤੇ ਕੀਤਾ ਜਾਵੇਗਾ ਵਿਚਾਰ
ਚੰਡੀਗੜ੍ਹ, 16 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਅਕਾਲੀ ਦਲ ਦੇ ਪ੍ਰਧਾਨ ਵਜੋਂ ਆਪਣਾ ਅਸਤੀਫਾ ਸੌਪਣ ਤੋਂ ਬਾਅਦ ਨਵੇਂ ਪ੍ਰਧਾਨ ਦੀ ਚੋਣ ਲਈ ਕਾਰਜ਼ਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ 18 ਨਵੰਬਰ ਨੂੰ ਮੀਟਿੰਗ ਸੱਦ ਲਈ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕਮੇਟੀ ਮੀਟਿੰਗ ਵਿਚ ਸ:ਬਾਦਲ ਦੇ ਅਸਤੀਫੇ ’ਤੇ ਵਿਚਾਰ ਕਰੇਗੀ ਅਤੇ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਸਮੇਤ ਅਗਲੀ ਰੂਪ ਰੇਖਾ ਉਲੀਕੇਗੀ।

ਇਹ ਵੀ ਪੜ੍ਹੋਮੁੱਖ ਮੰਤਰੀ ਨੂੰ ਕੁੱਟਣ ਵਾਲੇ ਪੁਲਿਸ ਮੁਲਾਜਮਾਂ ਨੇ ‘ਗੁਰੂਘਰ’ ਵਿਚ ਜਾ ਕੇ ਮੰਗੀ ਮੁਆਫ਼ੀ

ਡਾ. ਚੀਮਾ ਨੇ ਦੱਸਿਆ ਕਿ ਪ੍ਰਧਾਨ ਅਤੇ ਸੰਗਠਨ ਦੀਆਂ ਚੋਣਾਂ 14 ਦਸੰਬਰ 2019 ਨੂੰ ਪੰਜ ਸਾਲ ਪਹਿਲਾਂ ਹੋਈਆਂ ਸਨ। ਉਹਨਾਂ ਦੱਸਿਆ ਕਿ ਚੋਣਾਂ ਅਗਲੇ ਮਹੀਨੇ ਲਈ ਪੈਂਡਿੰਗ ਹਨ। ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਨਵੀਂ ਚੋਣ ਦਾ ਰਾਹ ਪੱਧਰਾ ਕਰਦਿਆਂ ਅਸਤੀਫਾ ਦਿੱਤਾ ਹੈ। ਉਹਨਾਂ ਕਿਹਾ ਕਿ ਹੁਣ ਪਹਿਲਾਂ ਮੈਂਬਰਸ਼ਿਪ ਭਰਤੀ ਕੀਤੀ ਜਾਵੇਗੀ ਜਿਸ ਮਗਰੋਂ ਸਰਕਲ ਪੱਧਰ ਦੇ ਡੈਲੀਗੇਟ ਚੁਣੇ ਜਾਣਗੇ। ਉਹਨਾਂ ਕਿਹਾ ਕਿ ਸਰਕਲ ਡੈਲੀਗੇਟ ਅਗਲੇ ਜ਼ਿਲ੍ਹਾ ਡੈਲੀਗੇਟ ਚੁਣਨਗੇ ਜੋ ਅਗੇ ਸਟੇਟ ਡੈਲੀਗੇਟ ਚੁਣਨਗੇ। ਡਾ. ਚੀਮਾ ਨੇ ਦੱਸਿਆ ਕਿ ਸਟੇਟ ਡੈਲੀਗੇਟ ਜੋ ਜਨਰਲ ਹਾਊਸ ਦੇ ਮੈਂਬਰ ਹੁੰਦੇ ਹਨ, ਪ੍ਰਧਾਨ ਤੇ ਅਹੁਦੇਦਾਰਾਂ ਦੇ ਨਾਲ-ਨਾਲ ਵਰਕਿੰਗ ਕਮੇਟੀ ਦੀ ਚੋਣ ਕਰਨਗੇ।

 

LEAVE A REPLY

Please enter your comment!
Please enter your name here