ਚੰਡੀਗੜ੍ਹ, 13 ਨਵੰਬਰ: ਪਿਛਲੇ ਮਹੀਨੇ ਦੌਰਾਨ ਪੰਜਾਬ ਦੇ ਵਿੱਚ ਹੋਈਆਂ ਪੰਚਾਇਤ ਚੋਣਾਂ ਦੌਰਾਨ ਚੁਣੇ ਗਏ ਸਰਪੰਚਾਂ ਨੂੰ ਜਿੱਥੇ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਵਿਖੇ ਸੂਬਾ ਪੱਧਰੀ ਸਮਾਗਮ ਕਰਕੇ ਸਹੁੰ ਚੁਕਾਈ ਜਾ ਚੁੱਕੀ ਹੈ। ਉੱਥੇ ਹੁਣ ਪੰਚਾਂ ਨੂੰ ਜ਼ਿਲ੍ਹਾ ਪੱਧਰ ‘ਤੇ ਸਮਾਗਮ ਕਰਕੇ ਸਹੁੰ ਚੁਕਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ
ਇਸ ਸਬੰਧ ਵਿੱਚ ਪੰਜਾਬ ਸਰਕਾਰ ਦੇ ਪੰਚਾਇਤ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਹਰ ਜ਼ਿਲ੍ਹੇ ਵਿੱਚ 19 ਨਵੰਬਰ ਨੂੰ ਇਹ ਸਹੁੰ ਚੁੱਕ ਸਮਾਗਮ ਹੋਵੇਗਾ, ਜਿਸ ਦੇ ਵਿੱਚ ਕੋਈ ਮੰਤਰੀ ਜਾਂ ਹੋਰ ਵੱਡੀ ਸ਼ਖਸ਼ੀਅਤ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਮੂਲੀਅਤ ਕਰੇਗੀ। ਇਸ ਤੋਂ ਇਲਾਵਾ ਕਿਸੇ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸ਼ਾਮਿਲ ਹੋਣਗੇ।
ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ
ਇਸ ਸਬੰਧ ਵਿੱਚ ਜਿਲਾ ਪੱਧਰ ‘ਤੇ ਪੰਚਾਇਤ ਵਿਭਾਗ ਨੂੰ ਤਿਆਰੀਆਂ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।ਪੰਜਾਬ ਦੇ ਵਿੱਚ 20 ਨਵੰਬਰ ਨੂੰ ਹੋ ਰਹੀਆਂ ਚਾਰ ਜਿਮਨੀ ਚੋਣਾਂ ਦੇ ਮੱਦੇਨਜ਼ਰ ਚਾਰ ਜਿਲਿਆ ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਗੁਰਦਾਸਪੁਰ ਵਿੱਚ ਇਹ ਸਹੁੰ ਚੁੱਕ ਸਮਾਗਮ ਬਾਅਦ ਵਿੱਚ ਰੱਖਿਆ ਜਾਵੇਗਾ।