ਹਾਈਕਮਾਂਡ ਦੀ ਸਖ਼ਤੀ ਤੋਂ ਬਾਅਦ ‘ਚੰਨੀ ਧੜਾ’ ਹੋਇਆ ਨਰਮ; ਭੁਪੇਸ਼ ਬਘੇਲ ਨੂੰ ਮਿਲਣਗੇ ਆਗੂ

Date:

spot_img

Punjab News: ਲੰਘੀ 1 ਜੁਲਾਈ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਵੀਆਂ ਬਣਾਈਆਂ ਕਮੇਟੀਆਂ ਦੇ ਕੀਤੇ ਐਲਾਨ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧੜੇ ਵੱਲੋਂ ਬਾਗ਼ੀ ਰੁੱਖ ਧਾਰਨ ਕਰਨ ਦੇ ਮਾਮਲੇ ਵਿਚ ਹੁਣ ਹਾਈਕਮਾਂਡ ਦਾ ਰਵੱਈਆ ਹੋਰ ਸਖ਼ਤ ਹੁੰਦਾ ਦਿਖਾਈ ਦੇ ਰਿਹਾ। ਪਿਛਲੇ ਚਾਰ ਦਿਨਾਂ ਤੋਂ ਪੰਜਾਬ ਦੌਰੇ ‘ਤੇ ਪੁੱਜੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਭੁਪੇਸ਼ ਬਘੇਲ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਨਾਂ ਬਦਲਣ ਦੇ ਦਿੱਤੇ ਸਪੱਸ਼ਟ ਸੁਨੇਹੇ ਤੋਂ ਬਾਅਦ ਹੁਣ ਬਾਗੀ ਧੜੇ ਵੱਲੋਂ ਨਰਮ ਰੁੱਖ ਅਪਣਾਇਆ ਜਾਣ ਲੱਗਾ ਹੈ।

ਇਹ ਵੀ ਪੜ੍ਹੋ  ਮੰਦਭਾਗੀ ਖ਼ਬਰ; ਪਟਿਆਲਾ ‘ਚ ਦੋ ਛੋਟੇ ਬੱਚਿਆਂ ਸਮੇਤ ਪਤੀ-ਪਤਨੀ ਨੇ ਖ਼ਾਧਾ ਜ਼ਹਿਰ, ਮਾਂ-ਪੁੱਤ ਦੀ ਹਾਲਾਤ ਗੰਭੀਰ

ਸੂਚਨਾ ਮੁਤਾਬਕ ਅੱਜ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਘਰ ਹੋਈ ਮੀਟਿੰਗ ਤੋਂ ਬਾਅਦ ਚੰਨੀ ਧੜੇ ਨੇ ਸ਼੍ਰੀ ਬਘੇਲ ਨਾਲ ਮੁਲਾਕਾਤ ਕਰਨ ਦਾ ਫੈਸਲਾ ਲਿਆ ਹੈ। ਇਸਦੀ ਪੁਸ਼ਟੀ ਕਰਦਿਆਂ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ, ਵਿਧਾਇਕ ਰਾਣਾ ਗੁਰਜੀਤ ਅਤੇ ਵਿਧਾਇਕ ਪ੍ਰਗਟ ਸਿੰਘ ਨੇ ਦਸਿਆ ਹੈ ਕਿ ਆਪਣਾ ਪੱਖ ਰੱਖਣ ਲਈ ਦੋ ਆਗੂ ਭੁਪੇਸ਼ ਬਘੇਲ ਨਾਲ ਮੁਲਾਕਾਤ ਕਰਨਗੇ। ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਨਾਰਾਜ਼ਗੀ ਨਹੀਂ ਹੈ ਤੇ ਕਾਂਗਰਸ ਨੁੰ ਮਜਬੂਤ ਕਰਨਾ ਹੀ ਸਾਰਿਆਂ ਦਾ ਮੁੱਖ ਮਕਸਦ ਹੈ। ਜਿਕਰਯੋਗ ਹੈ ਕਿ ਸਭ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚੰਨੀ ਵੱਲੋ ਆਪਣੀ ਮੋਰਿੰਡਾ ਸਥਿਤ ਰਿਹਾਇਸ਼ ‘ਤੇ ਮੀਟਿੰਗ ਕੀਤੀ ਸੀ, ਜਿਸ ਵਿਚ ਵੱਡੀ ਗਿਣਤੀ ਵਿਚ ਪੰਜਾਬ ਕਾਂਗਰਸ ਦੇ ਆਗੂ ਪੁੱਜੇ ਸਨ।

ਇਹ ਵੀ ਪੜ੍ਹੋ  Punjab Police SHO arrested; ਵਰਦੀ ਦੀ ਆੜ ‘ਚ ਨਸ਼ਾ ਤਸਕਰੀ ਕਰਦਾ ਪੰਜਾਬ ਪੁਲਿਸ ਦਾ ਐਸਐਚਓ ਕਾਬੂ!

ਇਸ ਦਿਨ ਰਾਜਾ ਵੜਿੰਗ ਨੁੰ ਪ੍ਰਧਾਨ ਮੰਨਣ ਤੋਂ ਇੰਨਕਾਰ ਕੀਤਾ ਗਿਆ ਸੀ। ਇਸਤੋਂ ਬਾਅਦ ਇਸ ਧੜੇ ਦੀ ਇੱਕ ਦਿਨ ਪਹਿਲਾਂ ਮੁਹਾਲੀ ਵਿਖੇ ਮੀਟਿੰਗ ਹੋਈ ਸੀ ਤੇ ਅੱਜ ਤੀਜ਼ੀ ਮੀਟਿੰਗ ਸੀ। ਸੂਚਨਾ ਮੁਤਾਬਕ ਪਹਿਲਾਂ ਚੰਨੀ ਧੜਾ ਮਲਿਕਾਰਜੁਨ ਖੜਗੇ, ਪ੍ਰਿਯੰਕਾ ਗਾਂਧੀ ਜਾਂ ਰਾਹੁਲ ਗਾਂਧੀ ਨਾਲ ਮੁਲਾਕਾਤ ਦਾ ਸਮਾਂ ਮੰਗ ਰਹੇ ਸਨ ਪ੍ਰੰਤੂ ਹਾਈਕਮਾਂਡ ਦੇ ਸਖ਼ਤ ਰੁੱਖ ਤੋਂ ਬਾਅਦ ਹੁਣ ਫੈਸਲਾ ਬਦਲਿਆਂ ਗਿਆ ਹੈ। ਦੂਜੇ ਪਾਸੇ ਰਾਜਾ ਵੜਿੰਗ ਭੁਪੇਸ਼ ਬਘੇਲ ਦੇ ਨਾਲ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਦੇ ਹੋਏ ਆਪਣੇ ਧੜੇ ਨੁੰ ਮਜਬੂਤ ਕਰਨ ਵਿਚ ਜੁਟੇ ਹੋਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਪ੍ਰਾਈਵੇਟ ਏਜੰਟ ਰਾਹੀਂ 5,000 ਰੁਪਏ ਰਿਸ਼ਵਤ ਲੈਂਦਾ ਇੱਕ ਹੋਰ ਪਟਵਾਰੀ ਵਿਜੀਲੈਂਸ ਦੇ ਅੜਿੱਕੇ ਚੜਿਆ

Jalandhar News : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ...