‘ਟਰੰਪ’ ਦੇ ਆਦੇਸ਼ਾਂ ਤੋਂ ਬਾਅਦ ‘ਟਰੂਡੋ’ ਦਾ ਪਲਟਵਾਰ;ਅਮਰੀਕਾ ’ਤੇ ਲਗਾਇਆ ਮੋੜਵਾਂ ਟੈਰਿਫ਼

Date:

spot_img

Canada News: ਕਿਸੇ ਸਮੇਂ ਸਭ ਤੋਂ ਨੇੜਲੇ ਸਹਿਯੋਗੀ ਰਹੇ ਅਤੇ ਕੁਦਰਤੀ ਗੁਆਢੀ  ਅਮਰੀਕਾ ਅਤੇ ਕੈਨੇਡਾ ’ਚ ਡੋਨਲਡ ਟਰੰਪ ਦੇ ਰਾਸਟਰਪਤੀ ਬਣਨ ਤੋਂ ਬਾਅਦ ਸਬੰਧਾਂ ਵਿਚ ਕੁੜੱਤਣ ਆਉਂਦੀ ਦਿਖ਼ਾਈ ਦੇ ਰਹੀ ਹੈ। ਗੈਰ-ਕਾਨੂੰਨੀ ਪ੍ਰਵਾਸ ਸਹਿਤ ਕੁੱਝ ਹੋਰਨਾਂ ਮੁੱਦਿਆਂ ਨੂੰ ਲੈ ਕੇ ਟਰੰਪ ਦੇ ਵੱਲੋਂ ਕੀਤੇ ਆਪਣੇ ਪਹਿਲੇ ਐਲਾਨ ਨੂੰ ਅਮਲ ਵਿਚ ਲਿਆਉਂਦਿਆਂ ਕੈਨੇਡਾ ਤੋਂ ਆਉਣ ਵਾਲੀਆਂ ਵਸਤੂਆਂ ’ਤੇ 25 ਫ਼ੀਸਦੀ ਟੈਰਿਫ਼ ਲਗਾਉਣ ਬਾਅਦ ਹੁਣ ਕੈਨੈਡਾ ਦੀ ਵੀ ਪ੍ਰਤੀਕ੍ਰਮ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ Delhi Elections: ਸਿਕਾਇਤ ਲੈ ਕੇ ਗਏ ਆਪ ਆਗੂਆਂ ਤੇ ਵਲੰਟੀਅਰਾਂ ਨੂੰ ਪੁਲਿਸ ਨੇ ਥਾਣੇ ਡੱਕਿਆ, ਮੌਕੇ ’ਤੇ ਪੁੱਜੇ ਮੰਤਰੀ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਸਦੇ ਸਾਥੀਆਂ ਵੱਲੋਂ ਅੱਜ ਸਵੇਰੇ ਇੱਕ ਜਨਤਕ ਸੰਬੋਧਨ ਦੌਰਾਨ ਅਮਰੀਕਾ ਨੂੰ ਮੋੜਵਾਂ ਜਵਾਬ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕਿ ਬੇਸ਼ੱਕ ਉਨ੍ਹਾਂ ਵੱਲੋਂ ਅਮਰੀਕਾ ਨਾਲ ਇਸ ਮੁੱਦੇ ’ਤੇ ਗੱਲਬਾਤ ਕਰਨ ਦੀ ਕੋਸ਼ਿਸ ਕੀਤੀ ਪ੍ਰੰਤੂ ਉਸਦਾ ਕੋਈ ਸਾਰਥਕ ਨਤੀਜ਼ਾ ਸਾਹਮਣੇ ਨਹੀਂ ਆਇਆ, ਜਿਸਦੇ ਚੱਲਦੇ ਹੁਣ ਕੈਨੇਡਾ ਅਮਰੀਕਾ ਦੇ ਇਸ ਫੈਸਲੇ ਦਾ ਸਾਹਮਣਾ ਕਰਨ ਲਈ ਤਿਆਰ ਹੈ। ਉਨ੍ਹਾਂ ਐਲਾਨ ਕੀਤਾ ਕਿ ਕੈਨੇਡਾ ਵੱਲੋਂ ਵੀ ਅਮਰੀਕਾ ਤੋਂ ਆਉਣ ਵਾਲੀਆਂ ਵਸਤੂਆਂ ਉਪਰ 25 ਫ਼ੀਸਦੀ ਟੈਰਿਫ਼ ਲਗਾਇਆ ਜਾਵੇਗਾ।

ਇਹ ਵੀ ਪੜ੍ਹੋ ਬਸੰਤ ਪੰਚਮੀ ਮੌਕੇ DIG ਮਨਦੀਪ ਸਿੰਘ ਸਿੱਧੂ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, 727 ਪੁਲਿਸ ਕਰਮਚਾਰੀਆਂ ਨੂੰ ਦਿੱਤੀ ਤਰੱਕੀ

ਇਸਤੋਂ ਇਲਾਵਾ ਉਨ੍ਹਾਂ ਦੇਸ਼ ਵਾਸੀਆਂ ਨੂੰ ਕੈਨੇਡਾ ਵਿਚ ਹੀ ਤਿਆਰ ਹੋਇਆ ਮਾਲ ਖ਼ਰੀਦਣ ਅਤੇ ਇੱਥੇ ਹੀ ਛੁੱਟੀਆ ਮਨਾਉਣ ਦੀ ਅਪੀਲ ਕੀਤੀ ਹੈ। ਇੱਥੇ ਦਸਣਾ ਬਣਦਾ ਹੈ ਕਿ ਅਮਰੀਕੀ ਰਾਸਟਰਪਤੀ ਦੀਆਂ ਚੋਣਾਂ ਦੌਰਾਨ ਅਤੇ ਚੋਣ ਜਿੱਤਣ ਤੋਂ ਬਾਅਦ ਟਰੰਪ ਨੇ ਸਿੱਧਾ ਹੀ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਰਾਜ ਬਣਨ ਦਾ ਸੱਦਾ ਦਿੱਤਾ ਸੀ, ਜਿਸਨੂੰ ਕੇਨੈਡਾ ਨੇ ਠੁਕਰਾ ਦਿੱਤਾ ਸੀ। ਦੂਜੇ ਪਾਸੇ ਕੈਨੇਡਾ ਵਿਚ ਵੀ ਆਰਥਿਕ ਤੇ ਰਾਜਨੀਤਿਕ ਅਸਿਥਰਾ ਵਾਲਾ ਮਾਹੌਲ ਹੈ ਅਤੇ ਜਸਟਿਨ ਟਰੂਡੋ ਪ੍ਰਧਾਨ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...