ਵਾਰਡ ਨੰਬਰ 48 ਤੋਂ ਜਿੱਤ ਬਾਅਦ ਪਦਮਜੀਤ ਮਹਿਤਾ ਵੱਲੋਂ ਸਮਾਜ ਸੇਵੀ ਕੰਮਾਂ ਰਾਹੀ ਸਿਆਸੀ ਪਾਰੀ ਦੀ ਕੀਤੀ ਸ਼ੁਰੂਆਤ

0
23

👉ਰਾਜੀਵ ਗਾਂਧੀ ਕਲੋਨੀ ਦੇ ਐਸਸੀਐਫ 11 ਵਿੱਚ ਦਫਤਰ ਸ਼ੁਰੂ, ਲੋੜਵੰਦਾਂ ਨੂੰ ਗਰਮ ਕੰਬਲ ਵੰਡ ਕੇ ਦਿੱਤੀਆਂ ਨਵੇਂ ਸਾਲ 2025 ਦੀਆਂ ਵਧਾਈਆਂ
👉ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਰਹੇ ਵਿਸ਼ੇਸ ਤੌਰ ‘ਤੇ ਮੌਜੂਦ
ਬਠਿੰਡਾ, 1 ਜਨਵਰੀ: ਲੰਘੀ 21 ਦਸੰਬਰ ਨੂੰ ਸਥਾਨਕ ਸ਼ਹਿਰ ਦੇ ਵਾਰਡ ਨੰ: 48 ਤੋਂ ਇਤਿਹਾਸਕ ਜਿੱਤ ਪ੍ਰਾਪਤ ਕਰਨ ਵਾਲੇ ਕੌਂਸਲਰ ਪਦਮਜੀਤ ਮਹਿਤਾ ਵੱਲੋਂ ਅੱਜ ਨਵੇਂ ਸਾਲ 2025 ਦੇ ਪਹਿਲੇ ਦਿਨ ਸਮਾਜ ਸੇਵਾ ਦੇ ਕੰਮਾਂ ਨਾਲ ਆਪਣੀ ਸਿਆਸੀ ਪਾਰੀ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਜਿੱਥੇ ਵਾਰਡ ਵਾਸੀਆਂ ਦੀਆਂ ਸਮੱਸਿਆ ਦੇ ਹੱਲ ਲਈ ਰਾਜੀਵ ਗਾਂਧੀ ਕਲੋਨੀ ਦੇ ਐਸਸੀਐਫ 11 ਵਿੱਚ ਆਪਣੇ ਦਫਤਰ ਦਾ ਉਦਘਾਟਨ ਕੀਤਾ, ਉਥੇ ਮਹਿਤਾ ਪਰਿਵਾਰ ਵੱਲੋਂ ਇਲਾਕੇ ਦੇ ਲੋੜਵੰਦਾਂ ਨੂੰ 500 ਤੋਂ ਵੱਧ ਗਰਮ ਕੰਬਲ ਵੰਡੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਵੱਲੋਂ ਕੰਬਲਾਂ ਦੀ ਵੰਡ ਆਪਣੇ ਹੱਥੀ ਕੀਤੀ ਗਈ। ਇਸ ਦੌਰਾਨ ‘ਆਪ’ ਦੇ ਚੇਅਰਮੈਨ ਅਤੇ ਪੰਜਾਬ ਬੁਲਾਰੇ ਨੀਲ ਗਰਗ, ਚੇਅਰਮੈਨ ਐਡਵੋਕੇਟ ਨਵਦੀਪ ਜੀਦਾ, ਕੌਂਸਲਰ ਰਤਨ ਰਾਹੀ, ਸਾਬਕਾ ਕੌਂਸਲਰ ਅਸ਼ਵਨੀ ਬੰਟੀ, ‘ਆਪ’ ਮਹਿਲਾ ਵਿੰਗ ਦੀ ਮੀਤ ਪ੍ਰਧਾਨ ਨਿਮਰਤ ਕੌਰ, ਐਡਵੋਕੇਟ ਸੂਰਿਆਕਾਂਤ ਸਿੰਗਲਾ, ਰਾਜੀਵ ਗਾਂਧੀ ਕਲੋਨੀ ਪ੍ਰਧਾਨ ਦੇਵਰਾਜ, ਬਲਜੀਤ ਸਿੰਘ ਢਿੱਲੋਂ ਨਰੁੂਆਣਾ ਅਤੇ ਉਨ੍ਹਾਂ ਦੀ ਪਤਨੀ ਸਿਮਰਜੀਤ ਕੌਰ, ਹੈਪੀ, ਰਜਿੰਦਰ ਗੋਰਾ, ਬਲਰਾਜ ਸਮੇਤ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ।

ਇਹ ਵੀ ਪੜ੍ਹੋ ਨਵੇਂ ਵਰ੍ਹੇ ਦੇ ਆਗਾਜ਼ ਮੌਕੇ ਪਟਵਾਰ ਭਵਨ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਭੋਗ

ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਮਹਿਤਾ ਪਰਿਵਾਰ ਵੱਲੋਂ ਸਮਾਜਿਕ ਅਤੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ ਅਤੇ ਅੱਜ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਵਾਰਡ ਨੰ. 48 ਦੇ ਨਵੇਂ ਚੁਣੇ ਗਏ ਕੌਂਸਲਰ ਪਦਮਜੀਤ ਮਹਿਤਾ ਨੇ ਨਵੇਂ ਸਾਲ 2025 ਦੇ ਸ਼ੁਭੰਰਭ ਮੌਕੇ ਆਪਣਾ ਦਫ਼ਤਰ ਸ਼ੁਰੂ ਕਰਦੇ ਹੋਏ ਲੋੜਵੰਦਾਂ ਨੂੰ ਕੰਬਲ ਵੰਡ ਕੇ ਆਪਣੇ ਪਰਿਵਾਰ ਵੱਲੋਂ ਸ਼ੁਰੂ ਕੀਤੀ ਗਈ ਸਮਾਜ ਸੇਵਾ ਦੀ ਪਰੰਪਰਾ ਨੂੰ ਅੱਗੇ ਵਧਾਇਆ ਹੈ। ਉਨ੍ਹਾਂ ਕਿਹਾ ਕਿ ਪਦਮਜੀਤ ਮਹਿਤਾ ਇਸ ਵਾਰਡ ਦੀ ਬਿਹਤਰੀ ਲਈ ਇਤਿਹਾਸਕ ਕੰਮ ਕਰਨਗੇ। ਡੀਸੀ ਨੇ ਕਿਹਾ ਕਿ ਇਸ ਇਲਾਕੇ ਦੀ ਬਿਹਤਰੀ ਲਈ ਕੌਂਸਲਰ ਪਦਮਜੀਤ ਮਹਿਤਾ ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਮੁੱਖ ਮੰਤਰੀ ਸੁਰਗਵਾਸੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਨੂੰ ਦਿੱਤੀ ਸ਼ਰਧਾਂਜਲੀ

ਇਸ ਦੌਰਾਨ ਕੌਂਸਲਰ ਪਦਮਜੀਤ ਮਹਿਤਾ ਦੇ ਪਿਤਾ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੇ ਹਮੇਸ਼ਾ ਹੀ ਬਠਿੰਡਾ ਦੀ ਭਲਾਈ ਲਈ ਉਪਰਾਲੇ ਕੀਤੇ ਹਨ ਅਤੇ ਹੁਣ ਤਾਂ ਉਨ੍ਹਾਂ ਦੇ ਬੇਟੇ ਪਦਮਜੀਤ ਮਹਿਤਾ ਵੀ ਕੌਂਸਲਰ ਬਣਕੇ ਰਾਜਨੀਤੀ ਵਿੱਚ ਆ ਗਏ ਹਨ, ਅਜਿਹੇ ਵਿੱਚ ਬਠਿੰਡਾ ਦਾ ਸਰਬਪੱਖੀ ਵਿਕਾਸ ਕਰਵਾਉਣਾ ਮਹਿਤਾ ਪਰਿਵਾਰ ਦਾ ਮਿਸ਼ਨ ਹੋਵੇਗਾ। ਉਨ੍ਹਾਂ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਵਾਰਡ ਨੰਬਰ 48 ਨੂੰ ਮਾਡਲ ਵਾਰਡ ਬਣਾਇਆ ਜਾਵੇਗਾ, ਜਿਸ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਅਗਲੇ ਇਕ ਸਾਲ ਵਿਚ ਮਹਿਤਾ ਪਰਿਵਾਰ ਵੱਲੋਂ ਦਿੱਤੀਆਂ ਗਈਆਂ ਗਰੰਟੀਆਂ ਨੂੰ ਪੂਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਪਟਿਆਲਾ ਰੇਂਜ ਦੇ ਪੁਲਿਸ ਮੁਲਾਜਮਾਂ ਨੂੰ ਮਿਲਿਆ ਨਵੇਂ ਸਾਲ ਦਾ ਤੋਹਫ਼ਾ, 126 ਕਾਂਸਟੇਬਲਾਂ ਦੀ ਹੋਈ ਤਰੱਕੀ

ਇਸ ਦੌਰਾਨ ਵਾਰਡ ਨੰ: 48 ਦੇ ਕੌਂਸਲਰ ਪਦਮਜੀਤ ਮਹਿਤਾ ਨੇ ਨਵੇਂ ਸਾਲ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਮਹਿਤਾ ਪਰਿਵਾਰ ਦਾ ਮਿਸ਼ਨ ਬਠਿੰਡਾ ਦੀ ਸੇਵਾ ਕਰਨਾ ਰਿਹਾ ਹੈ ਅਤੇ ਅੱਜ ਵਾਰਡ ਨੰ: 48 ਵਿੱਚ ਬਤੌਰ ਕੌਂਸਲਰ ਦਫ਼ਤਰ ਦਾ ਸਮਾਜ ਸੇਵਾ ਦੇ ਤੌਰ ’ਤੇ ਸ਼ੁਭ ਆਰੰਭ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਇਸ ਵਾਰਡ ਨੂੰ ਹਰ ਸਮੱਸਿਆ ਤੋਂ ਮੁਕਤ ਕਰਵਾਉਣਾ ਹੈ ਅਤੇ ਉਹ ਇਸ ਇਲਾਕੇ ਦਾ ਵਿਕਾਸ ਸਿਆਸਤਦਾਨ ਵਜੋਂ ਨਹੀਂ, ਸਗੋਂ ਸਮਾਜ ਸੇਵਕ ਵਜੋਂ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਦਫ਼ਤਰ ਵਿੱਚ 24 ਘੰਟੇ ਸਟਾਫ਼ ਸਹਿਤ ਸਾਬਕਾ ਕੌਂਸਲਰ ਅਸ਼ਵਨੀ ਬੰਟੀ ਅਤੇ ਕੌਂਸਲਰ ਰਤਨ ਰਾਹੀ ਵੀ ਉਨ੍ਹਾਂ ਨਾਲ ਦਫ਼ਤਰ ਵਿੱਚ ਮੌਜੂਦ ਰਹਿਣਗੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਕੰਮ ਲਈ ਦਫ਼ਤਰ ਆਉਣ, ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਉਚਿਤ ਹੱਲ ਕੀਤਾ ਜਾ ਸਕੇ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here