👉ਪਤਨੀ ਹਰਸਿਮਰਤ, ਪੁੱਤਰ ਤੇ ਦੋਨਾਂ ਧੀਆਂ ਤੋਂ ਇਲਾਵਾ ਬਿਕਰਮ ਮਜੀਠਿਆ ਵੀ ਰਹੇ ਨਾਲ
ਸ਼੍ਰੀ ਅਨੰਦਪੁਰ ਸਾਹਿਬ, 5 ਦਸੰਬਰ: ਬੀਤੇ ਕੱਲ ਸ਼੍ਰੀ ਦਰਬਾਰ ਸਾਹਿਬ ਵਿਖੇ ਧਾਰਮਿਕ ਸੇਵਾ ਨਿਭਾਉਂਦੇ ਸਮੇਂ ਹੋਏ ਜਾਨ ਲੇਵਾ ਹਮਲੇ ਤੋਂ ਬਾਅਦ ਅੱਜ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਲਈ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪੂਰਾ ਪ੍ਰਵਾਰ ਵੀ ਪੁੱਜਿਆ ਹੋਇਆ ਸੀ। ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਪੁੱਤਰ ਅਨੰਤਵੀਰ ਸਿੰਘ ਅਤੇ ਦੋਨੋਂ ਧੀਆਂ ਤੋਂ ਇਲਾਵਾ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਪ੍ਰਛਾਵੇ ਵਾਂਗ ਸ: ਬਾਦਲ ਦੇ ਨਾਲ ਦਿਖ਼ਾਈ ਦਿੱਤੇ।
ਇਹ ਵੀ ਪੜ੍ਹੋ Bathinda News: ਲੇਲੇਵਾਲਾ ਗੈਸ ਪਾਈਪ ਲਾਈਨ ਮਾਮਲਾ: ਕਿਸਾਨਾਂ ਤੇ ਪੁਲਿਸ ਵਿਚਕਾਰ ਟਕਰਾਅ ਵਾਲੀ ਸਥਿਤੀ ਬਣੀ
ਇਸ ਮੌਕੇ ਪ੍ਰਵਾਰ ਵੱਲੋਂ ਵੀ ਗੁਰੂ ਘਰ ਵਿਖੇ ਸੇਵਾ ਕੀਤੀ ਗਈ। ਇਸਦੇ ਨਾਲ ਹੀ ਜੈਡ ਪਲੱਸ ਕੈਟਾਗਿਰੀ ਦੀ ਸੁਰੱਖਿਆ ਹਾਸਲ ਕਰਨ ਵਾਲੇ ਬਾਦਲ ਪ੍ਰਵਾਰ ਨੂੰ ਮਿਲੀ ਐਸਪੀਜੀ ਕਮਾਂਡੋਜ਼ ਤੋਂ ਇਲਾਵਾ ਪੰਜਾਬ ਪੁਲਿਸ ਅਤੇ ਜ਼ਿਲਾ ਪੁਲਿਸ ਵੱਲੋਂ ਵਿਸ਼ੇਸ ਸੁਰੱਖਿਆ ਇੰਤਜਾਮ ਕੀਤੇ ਹੋਏ ਸਨ।ਜਦੋਂਕਿ ਵੱਡੀ ਗਿਣਤੀ ਵਿਚ ਪੰਜਾਬ ਭਰ ਤੋਂ ਅਕਾਲੀ ਦਲ ਤੇ ਖ਼ਾਸਕਰ ਯੂਥ ਅਕਾਲੀ ਦਲ ਦੇ ਆਗੂ ਤੇ ਵਰਕਰ ਵੀ ਸੇਵਾ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਰਹੇ।
ਇਹ ਵੀ ਪੜ੍ਹੋ ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ; ਅੰਮ੍ਰਿਤਸਰ CI ਨੇ 5 ਕਿਲੋ ਹੈਰੋਇਨ ਤੇ ਲੱਖਾਂ ਦੀ ਰਾਸ਼ੀ ਸਹਿਤ ਤਿੰਨ ਨੂੰ ਕੀਤਾ ਕਾਬੂ
ਜਿਕਰਯੋਗ ਹੈ ਕਿ ਬੀਤੇ ਕੱਲ ਵੀ ਘਟਨਾ ਦਾ ਪਤਾ ਚੱਲਦਿਆਂ ਹੀ ਸ਼੍ਰੀਮਤੀ ਬਾਦਲ ਮੌਕੇ ਉਪਰ ਹੀ ਸ਼੍ਰੀ ਦਰਬਾਰ ਸਾਹਿਬ ਪੁੱਜ ਗਏ ਸਨ।ਹੁਣ ਭਲਕੇ ਮੁੜ ਸੁਖਬੀਰ ਸਿੰਘ ਬਾਦਲ ਵੱਲੋਂ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਧਾਰਮਿਕ ਸੇਵਾ ਨਿਭਾਈ ਜਾਵੇਗੀ। ਇਸਤੋਂ ਬਾਅਦ ਜਾਰੀ ਹੋਏ ਫ਼ੁਰਮਾਨ ਤਹਿਤ ਤਖ਼ਤ ਸ਼੍ਰੀ ਦਮਦਮਾ ਸਾਹਿਬ, ਗੁਰਦੂਆਰਾ ਸਾਹਿਬ ਸ਼੍ਰੀ ਫ਼ਤਿਹਗੜ੍ਹ ਸਾਹਿਬ ਅਤੇ ਗੁਰਦੂਆਰਾ ਸ਼੍ਰੀ ਦਰਬਾਰ ਸਾਹਿਬ ਮੁਕਤਸਰ ਵਿਖੇ ਵੀ ਦੋ-ਦੋ ਦਿਨ ਸੇਵਾ ਕਰਨ ਦੇ ਹੁਕਮ ਲੱਗੇ ਹੋਏ ਹਨ।