
ਉਨ੍ਹਾਂ ਦੀ ਮੁਹਾਰਤ ਅਤੇ ਸਮਰਪਿਤ ਸੇਵਾ ਦੀ ਕੀਤੀ ਸ਼ਲਾਘਾ
Chandigarh News:ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ ਨੇ ਸਹਾਇਕ ਜਨਰਲ ਮੈਨੇਜਰ (ਪ੍ਰਸ਼ਾਸਨ) ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਉਨ੍ਹਾਂ ਦੀ ਲਗਭਗ ਤਿੰਨ ਦਹਾਕਿਆਂ ਦੀ ਸਮਰਪਿਤ ਸੇਵਾ ਨੂੰ ਮਾਨਤਾ ਦਿੰਦਿਆਂ ਨਿੱਘੀ ਵਧਾਈ ਦਿੱਤੀ।ਚੰਡੀਗੜ੍ਹ ਵਿਖੇ ਕਰਵਾਏ ਗਏ ਵਿਦਾਇਗੀ ਸਮਾਗਮ ਮੌਕੇ ਬੋਲਦਿਆਂ ਚੇਅਰਮੈਨ ਸੈਣੀ ਨੇ ਅਮਰਜੀਤ ਸਿੰਘ ਦੀ ਦ੍ਰਿੜ ਵਚਨਬੱਧਤਾ ਅਤੇ ਯੋਗਦਾਨ ‘ਤੇ ਚਾਨਣਾ ਪਾਇਆ, ਜਿਨ੍ਹਾਂ ਨੇ ਬੈਕਫਿੰਕੋ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
ਇਹ ਵੀ ਪੜ੍ਹੋ ਭਾਜਪਾ-ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਆਪਣੇ ਫਾਇਦੇ ਲਈ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਿਆ: ਹਰਪਾਲ ਚੀਮਾ
ਸ੍ਰੀ ਸੈਣੀ ਨੇ ਵਿੱਤੀ ਪ੍ਰਬੰਧਨ ਅਤੇ ਕਰਮਚਾਰੀ ਭਲਾਈ ਪ੍ਰਤੀ ਉਨ੍ਹਾਂ ਦੇ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।ਸੰਦੀਪ ਸੈਣੀ ਨੇ ਅਮਰਜੀਤ ਸਿੰਘ ਨੂੰ ਨਿੱਘੀ ਵਧਾਈ ਦਿੰਦਿਆਂ ਸੇਵਾਮੁਕਤੀ ਤੋਂ ਬਾਅਦ ਦੀ ਸਫ਼ਲ ਅਤੇ ਖੁਸ਼ਹਾਲ ਜ਼ਿੰਦਗੀ ਦੀ ਕਾਮਨਾ ਕੀਤੀ। ਉਨ੍ਹਾਂ ਨੇ ਹੋਰ ਸਾਥੀ ਕਰਮਚਾਰੀਆਂ ਨੂੰ ਵੀ ਉਨ੍ਹਾਂ ਦੇ ਨਕਸ਼ੇ ਕਦਮਾਂ ‘ਤੇ ਚੱਲਣ ਅਤੇ ਆਪਣੇ ਫਰਜ਼ਾਂ ਪ੍ਰਤੀ ਵੱਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।ਗੁਰਦਿੱਤਪੁਰਾ, ਨਾਭਾ (ਪਟਿਆਲਾ) ਦੇ ਰਹਿਣ ਵਾਲੇ ਅਮਰਜੀਤ ਸਿੰਘ 1996 ਵਿੱਚ ਬੈਕਫਿੰਕੋ ਵਿੱਚ ਬਤੌਰ ਆਡੀਟਰ ਭਰਤੀ ਹੋਏ ਅਤੇ ਉਨ੍ਹਾਂ ਨੇ ਕਾਰਪੋਰੇਸ਼ਨ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ।
ਇਹ ਵੀ ਪੜ੍ਹੋ ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ-ਰਾਜ ਲਾਲੀ ਗਿੱਲ
ਧੰਨਵਾਦ ਕਰਦਿਆਂ ਅਮਰਜੀਤ ਸਿੰਘ ਨੇ ਕਿਹਾ, “ਬੈਕਫਿੰਕੋ ਵਿੱਚ ਸੇਵਾਵਾਂ ਨਿਭਾਉਣਾ ਮੇਰੇ ਲਈ ਬੜੇ ਸਨਮਾਨ ਦੀ ਗੱਲ ਰਹੀ ਹੈ। ਮੈਂ ਆਪਣੀਆਂ ਸੇਵਾਵਾਂ ਦੌਰਾਨ ਸਿਰਜੀਆਂ ਪਿਆਰੀਆਂ ਯਾਦਾਂ ਅਤੇ ਅਥਾਹ ਮਾਣ ਨਾਲ ਸੇਵਾਮੁਕਤ ਹੋ ਰਿਹਾ ਹਾਂ।”ਇਸ ਵਿਦਾਇਗੀ ਸਮਾਗਮ ਦੌਰਾਨ ਬੈਕਫਿੰਕੋ ਦੇ ਕਾਰਜਕਾਰੀ ਡਾਇਰੈਕਟਰ ਸੰਦੀਪ ਹੰਸ, ਆਈ.ਏ.ਐਸ; ਡਿਪਟੀ ਕਮਿਸ਼ਨਰ, ਫਤਿਹਗੜ੍ਹ ਸਾਹਿਬ ਡਾ. ਸੋਨਾ ਥਿੰਦ, ਆਈ.ਏ.ਐਸ. ਅਤੇ ਐਮ.ਸੀ., ਐਸ.ਏ.ਐਸ. ਨਗਰ ਦੇ ਕਮਿਸ਼ਨਰ ਪਰਮਿੰਦਰ ਪਾਲ ਸੰਧੂ, ਆਈ.ਏ.ਐਸ. ਮੌਜੂਦ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਵੱਲੋਂ AGM ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਨਿੱਘੀ ਵਧਾਈ"




