ਐਕਸ਼ਨ ਕਮੇਟੀ ਅਤੇ ਪੰਜਾਬ ਸਰਕਾਰ ਵਿਚਾਲੇ ਪਰਵਿੰਦਰ ਝੋਟਾ ਦੇ ਸੰਸਕਾਰ ਦੀ ਬਣੀ ਸਹਿਮਤੀ , ਜਾਣੋ ਪਰਿਵਾਰ ਦੀ ਸ਼ਰਤ…!

Date:

spot_img

Mansa News : ਪੰਜਾਬ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਵਿਚਾਲੇ ਪੰਜਾਬ ਸਰਕਾਰ ਅਤੇ ਐਕਸ਼ਨ ਕਮੇਟੀ ਵਿਚਾਲੇ ਅਹਿਮ ਸਹਿਮਤੀ ਬਣ ਗਈ ਹੈ। ਲੱਖਾ ਸਿਧਾਣਾ ਸਮੇਤ ਜੇਲ੍ਹਾਂ ਵਿੱਚ ਬੰਦ ਹੋਰ ਆਗੂਆਂ ਦੀ ਰਿਹਾਈ, ਝੋਟਾ ਦੇ ਪਰਿਵਾਰ ਨੂੰ 2 ਕਰੋੜ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਦਰਅਸਲ, ਮਾਨਸਾ ਵਿੱਚ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਅਤੇ ਐਕਸ਼ਨ ਕਮੇਟੀ ਵਿਚਾਲੇ ਕਰੀਬ 5 ਘੰਟੇ ਲੰਬੀ ਮੀਟਿੰਗ ਚੱਲੀ। ਇਸ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪੁਲਿਸ ਦੇ ਉੱਚ ਅਧਿਕਾਰੀ ਮੌਜੂਦ ਰਹੇ। ਸਭ ਤੋਂ ਅਹਿਮ ਗੱਲ ਇਹ ਹੈ ਕਿ ਐਕਸ਼ਨ ਕਮੇਟੀ ਦੀ ਮੁੱਖ ਮੰਗ ਮੁਤਾਬਕ, ਲੱਖਾ ਸਿਧਾਣਾ ਅਤੇ ਹੋਰ ਗ੍ਰਿਫ਼ਤਾਰ ਆਗੂਆਂ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹੀ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ 👉ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਬਾਰੇ ਸਮੀਖਿਆ ਮੀਟਿੰਗ

ਇਸ ਤੋਂ ਇਲਾਵਾ ਖਿਆਲਾ ਕਲਾਂ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਨਾਮ ‘ਤੇ ਟਰੌਮਾ ਸੈਂਟਰ ਬਣਾਉਣ ਲਈ ਇੱਕ ਹਫ਼ਤੇ ਦੇ ਅੰਦਰ ਮਨਜ਼ੂਰੀ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਉੱਥੇ ਹੀ, ਝੋਟਾ ਦੀ ਮੌਤ ਨਾਲ ਜੁੜੇ ਮਾਮਲੇ ਵਿੱਚ ਸਬੰਧਤ ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਸਮਾਂਬੱਧ ਉੱਚ ਪੱਧਰੀ ਜਾਂਚ ਕਰਵਾਉਣ ‘ਤੇ ਵੀ ਸਹਿਮਤੀ ਬਣੀ ਹੈ। ਇਸ ਦੇ ਨਾਲ ਹੀ ਦਲਜੀਤ ਸਿੰਘ ਭੰਮੇ ਦੇ ਪਰਿਵਾਰ ਨੂੰ ਵੀ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਹਾਲਾਂਕਿ, ਝੋਟਾ ਦੀ ਯਾਦ ਵਿੱਚ ਬੁੱਤ ਲਗਾਉਣ ‘ਤੇ ਸਹਿਮਤੀ ਬਣੀ ਹੈ, ਪਰ ਘਟਨਾ ਵਾਲੀ ਥਾਂ ‘ਤੇ ਬੁੱਤ ਲਗਾਉਣ ਨੂੰ ਲੈ ਕੇ ਕਾਨੂੰਨੀ ਅੜਚਣ ਦਾ ਮੁੱਦਾ ਸਾਹਮਣੇ ਆਇਆ ਹੈ। ਇਸ ਸਹਿਮਤੀ ਤੋਂ ਬਾਅਦ 5 ਨਵੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਕਸ਼ਨ ਵੀ ਮੁਲਤਵੀ ਕਰ ਦਿੱਤਾ ਗਿਆ ਹੈ। ਹੁਣ ਦੇਖਣਾ ਹੋਵੇਗਾ ਕਿ ਸਰਕਾਰ ਵੱਲੋਂ ਕੀਤੇ ਗਏ ਇਨ੍ਹਾਂ ਵਾਅਦਿਆਂ ਨੂੰ ਕਿੰਨੀ ਜਲਦੀ ਅਮਲੀ ਜਾਮਾ ਪਹਿਨਾਇਆ ਜਾਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਬਾਰੇ ਸਮੀਖਿਆ ਮੀਟਿੰਗ

👉ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੱਲੋਂ ਅਧਿਕਾਰੀਆਂ ਨੂੰ ਦਿਸ਼ਾ...