Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਖੇਤੀ ਵਿਭੰਨਤਾ: ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਰੋ ਕਾਸ਼ਤ, ਪੰਜਾਬ ਸਰਕਾਰ ਦੇਵੇਗੀ ਪ੍ਰਤੀ ਹੈਕਟੇਅਰ ਸਾਢੇ 17 ਹਜ਼ਾਰ

10 Views

ਚੰਡੀਗੜ੍ਹ, 20 ਜੁਲਾਈ: ਪੰਜਾਬ ਸਰਕਾਰ ਨੇ ਖੇਤੀ ਵਿਭੰਨਤਾ ਦੇ ਲਈ ਵੱਡਾ ਹੰਭਲਾ ਮਾਰਿਆ ਹੈ। ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚੋਂ ਕੱਢਣ ਦੇ ਲਈ ਹੁਣ ਬਦਲਵੀਆਂ ਫ਼ਸਲਾਂ ਵੱਲ ਪ੍ਰੇਰਤ ਕਰਨ ਲਈ ਇੱਕ ਚੰਗਾ ਉਪਰਾਲਾ ਕੀਤਾ ਗਿਆ ਹੈ। ਇਸ ਉਪਰਾਲੇ ਦੇ ਤਹਿਤ ਝੋਨੇ ਦੀ ਬਜਾਏ ਹੋਰ ਫ਼ਸਲਾਂ ਬੀਜਣ ਦੇ ਲਈ ਪ੍ਰਤੀ ਏਕੜ ਸਾਢੇ 17 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਇਹ ਐਲਾਨ ਕਰਦਿਆਂ ਦਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਮਕਸਦ ਵਾਸਤੇ ਵਿੱਤੀ ਸਾਲ 2024-25 ਲਈ 289.87 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ।

ਮੋਗਾ ’ਚ ਗਰਿੱਡ ਨੂੰ ਭਿਆਨਕ ਅੱਗ ਲੱਗਣ ਕਾਰਨ ਸ਼ਹਿਰੀ ਤੇ ਦਿਹਾਤੀ ਖੇਤਰ ਦੀ ਬਿਜਲੀ ਸਪਲਾਈ ਹੋਈ ਪ੍ਰਭਾਵਿਤ

ਝੋਨੇ ਦੇ ਬਦਲ ਲਈ ਸੋਧੇ ਹੋਏ ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.) ਬਾਰੇ ਵੇਰਵੇ ਨਸ਼ਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਕੋਈ ਵੀ ਕਿਸਾਨ ਵੱਧ ਤੋਂ ਵੱਧ ਪੰਜ ਹੈਕਟੇਅਰ ਤੱਕ ਰਕਬੇ ’ਤੇ ਇਸ ਪ੍ਰੋਗਰਾਮ ਦਾ ਲਾਭ ਲੈ ਸਕੇਗਾ ਅਤੇ ਪ੍ਰੋਤਸਾਹਨ ਰਾਸ਼ੀ ਸਿੱਧਾ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਦੋ ਬਰਾਬਰ ਕਿਸ਼ਤਾਂ ਵਿੱਚ ਪਾਈ ਜਾਵੇਗੀ। ਪਹਿਲੀ ਕਿਸ਼ਤ ਡਿਜ਼ੀਟਲ ਕਰੌਪ ਸਰਵੇ ਅਤੇ ਕ੍ਰਿਸ਼ੀ ਮੈਪਰ ਐਪ ਰਾਹੀਂ ਤਸਦੀਕ ਹੋਣ ਉਪਰੰਤ ਅਤੇ ਦੂਜੀ ਕਿਸ਼ਤ ਫ਼ਸਲ ਵੱਢਣ ਤੋਂ ਤੁਰੰਤ ਬਾਅਦ ਟਰਾਂਸਫਰ ਕਰ ਦਿੱਤੀ ਜਾਵੇਗੀ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਹਰੀ ਕ੍ਰਾਂਤੀ ਵਿਚ ਅਹਿਮ ਭੂਮਿਕਾ ਨਿਭਾਉਂਦਿਆਂ ਦੇਸ਼ ਨੂੰ ਖੁਰਾਕ ਸੁਰੱਖਿਆ ਵਿਚ ਆਤਮਨਿਭਰ ਬਣਾਉਣ ਵਿਚ ਮੋਹਰੀ ਭੂਮਿਕਾ ਨਿਭਾਈ।

ਪਾਣੀ ਦੀ ਵਾਰੀ ਪਿੱਛੇ ਪਿਊ-ਪੁੱਤ ਦਾ ਕਤਲ ਕਰਨ ਵਾਲੇ ਚੜ੍ਹੇ ਪੁਲਿਸ ਦੇ ਅੜਿੱਕੇ

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਕਾਸ਼ਤ ਕਾਰਨ ਸਿੰਚਾਈ ਲਈ ਟਿਊਬਵੈੱਲਾਂ ’ਤੇ ਨਿਰਭਰਤਾ ਵਧੀ, ਜਿਸ ਦੇ ਸਿੱਟੇ ਵਜੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਚਲਾ ਗਿਆ ਹੈ। ਜਿਸਦੇ ਚੱਲਦੇ ਹੁਣ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿੱਚ ਨਵੇਂ ਸਿਰਿਓਂ ਉਲੀਕੇ ਗਏ ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.) ਨੂੰ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਪਛਾਣ ਕੀਤੇ ਗਏ ਜ਼ਿਲਿ੍ਹਆਂ ਦੇ ਪਾਣੀ ਦੀ ਕਮੀ ਵਾਲੇ ਬਲਾਕਾਂ ਨੂੰ ਤਰਜੀਹ ਦਿੱਤੀ ਜਾਵੇਗੀ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਨਵੇਂ ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.) ਤਹਿਤ ਭਾਰਤ ਸਰਕਾਰ ਨੇ ਸਾਉਣੀ ਸੀਜ਼ਨ 2024 ਦੌਰਾਨ ਇਹ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਸਕੀਮ ਦਾ ਲਾਭ ਪ੍ਰਾਪਤ ਕਰਨ ਲਈ ਕਿਸਾਨ ਸੂਬਾ ਸਰਕਾਰ ਦੇ ਪੋਰਟਲ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

 

Related posts

ਕਿਸਾਨ ਆਗੂ ਸਰੂਪ ਸਿੰਘ ਰਾਮਾਂ ਨੇ ਖਰੀਦ ਕੇਂਦਰ ਸੇਖੂ ’ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ

punjabusernewssite

ਕਿਸਾਨ ਮੰਗਾਂ ਨੂੰ ਲੈ ਕੇ ਜਥੇਬੰਦੀ ਦੇ ਆਗੂਆਂ ਨੇ ਕੀਤੀ ਡਿਪਟੀ ਕਮਿਸ਼ਨਰ ਨਾਲ ਮੀਟਿੰਗ

punjabusernewssite

ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਿਆਂਦੀ ਜਾਵੇਗੀ ਨਵੀਂ ਨੀਤੀ : ਕੁਲਦੀਪ ਸਿੰਘ ਧਾਲੀਵਾਲ

punjabusernewssite