Thursday, April 16, 2026
spot_img
spot_img

ਖੇਤੀਬਾੜੀ ਵਿਭਾਗ ਵੱਲੋਂ 21,958 ਸੀ.ਆਰ.ਐਮ ਮਸ਼ੀਨਾਂ ਨੂੰ ਮਨਜ਼ੂਰੀ; ਕਿਸਾਨਾਂ ਨੇ 14 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

Date:

spot_img

ਮੌਜੂਦਾ ਸਾਲ ਸੀ.ਆਰ.ਐਮ. ਮਸ਼ੀਨਾਂ ਵਿੱਚ 9010 ਯੂਨਿਟਾਂ ਦੀ ਵਿਕਰੀ ਨਾਲ ਸੁਪਰ ਸੀਡਰ ਸਭ ਤੋਂ ਅੱਗੇ:ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 3 ਨਵੰਬਰ (ਸੁਖਜਿੰਦਰ ਸਿੰਘ ਮਾਨ):ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਬਸਿਡੀ ਵਾਲੀਆਂ 21,958 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਾਲ ਹੁਣ ਤੱਕ ਕਿਸਾਨ ਵੱਲੋਂ 14,587 ਮਸ਼ੀਨਾਂ ਖਰੀਦੀਆਂ ਵੀ ਜਾ ਚੁੱਕੀਆਂ ਹਨ, ਜਿਸ ਨਾਲ ਸਾਲ 2018 ਤੋਂ ਹੁਣ ਤੱਕ ਕੁੱਲ 1.45 ਲੱਖ ਮਸ਼ੀਨਾਂ ਖਰੀਦੀਆਂ ਗਈਆਂ ਹਨ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ

ਇਹ ਵੀ ਪੜ੍ਹੋ: ਭਗਵੰਤ ਮਾਨ ਨੇ ਡੇਰਾ ਬਾਬਾ ਨਾਨਕ ਤੋਂ ‘ਆਪ’ ਉਮੀਦਵਾਰ ਗੁਰਦੀਪ ਰੰਧਾਵਾ ਲਈ ਕੀਤਾ ਚੋਣ ਪ੍ਰਚਾਰ

ਕਿ ਮੌਜੂਦਾ ਸਾਲ ਕਿਸਾਨਾਂ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਵਿੱਚੋਂ ਸਭ ਤੋਂ ਵੱਧ ਸੁਪਰ ਸੀਡਰ ਮਸ਼ੀਨ ਦੇ 9,010 ਯੂਨਿਟ ਖਰੀਦੇ ਗਏ ਹਨ। ਇਸ ਤੋਂ ਬਾਅਦ ਜ਼ੀਰੋ ਟਿਲ ਡਰਿੱਲ (1,383), ਆਰ.ਐਮ.ਬੀ. ਪਲੌਅ (627), ਬੇਲਰ (595) ਅਤੇ ਰੇਕ (590) ਮਸ਼ੀਨਾਂ ਦੀ ਵਿਕਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੀ ਕਟਾਈ ਉਪਰੰਤ ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਵੱਧ ਤੋਂ ਵੱਧ ਸੀ.ਆਰ.ਐਮ. ਮਸ਼ੀਨਰੀ ਉਪਲੱਬਧ ਕਰਵਾਉਣ ਵਾਸਤੇ ਸੂਭੇ ਭਰ ਵਿੱਚ 620 ਕਸਟਮਰ ਹਾਇਰਿੰਗ ਸੈਂਟਰ (ਸੀ.ਐਚ.ਸੀ.) ਵੀ ਕਾਇਮ ਕੀਤੇ ਗਏ ਹਨ।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 3 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 68 ਫੀਸਦੀ ਕਮੀ ਆਈ ਹੈ।

ਇਹ ਵੀ ਪੜ੍ਹੋ: ਸੰਧਵਾਂ ਵੱਲੋਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ

ਪਿਛਲੇ ਸਾਲ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀਆਂ 12,813 ਘਟਨਾਵਾਂ ਦੇ ਮੁਕਾਬਲੇ ਇਸ ਵਾਰ 4,132 ਘਟਨਾਵਾਂ ਸਾਹਮਣੇ ਆਈਆਂ ਹਨ। ਕਿਸਾਨਾਂ ਨੂੰ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਵਿਅਕਤੀਗਤ ਕਿਸਾਨ ਸੀ.ਆਰ.ਐਮ. ਮਸ਼ੀਨਾਂ ਦੀ ਲਾਗਤ ’ਤੇ 50 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦਕਿ ਸਹਿਕਾਰੀ ਸਭਾਵਾਂ, ਐੱਫ.ਪੀ.ਓ., ਪੰਚਾਇਤਾਂ ਲਈ ਇਹ ਸਬਸਿਡੀ 80 ਫੀਸਦ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਪੰਜਾਬ ਸਰਕਾਰ ਅਤੇ ਕਿਸਾਨ ਭਾਈਚਾਰੇ ਦੇ ਠੋਸ ਯਤਨਾਂ ਦਾ ਪ੍ਰਮਾਣ ਹੈ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...