ਜੁਇੰਟ ਡਾਇਰੈਕਟਰ ਵੱਲੋਂ ਫਾਜ਼ਿਲਕਾ ਜ਼ਿਲੇ ਦਾ ਦੌਰਾ
Fazilka News: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਨਰਮੇ ਹੇਠ ਰਕਬਾ ਵਧਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਉਪਰਾਲੇ ਜਾਰੀ ਹਨ। ਇਸ ਸਬੰਧ ਵਿੱਚ ਵਿਭਾਗ ਦੇ ਜੁਆਇੰਟ ਡਾਇਰੈਕਟਰ ਡਾ ਤੇਜਪਾਲ ਸਿੰਘ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਦੇ ਨਾਲ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ ਸੰਦੀਪ ਰਿਣਵਾਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਦੌਰਾਨ ਡਾ: ਤੇਜਪਾਲ ਸਿੰਘ ਨੇ ਖੇਤੀਬਾੜੀ ਵਿਭਾਗ ਦੇ ਬਲਾਕ ਅਫ਼ਸਰਾਂ ਨਾਲ ਬੈਠਕ ਕਰਕੇ ਨਰਮੇ ਦੀ ਖੇਤੀ ਨੂੰ ਉਤਸਾਹਿਤ ਕਰਨ ਦੀ ਸਰਕਾਰ ਦੀ ਯੋਜਨਾ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਇਹ ਵੀ ਪੜ੍ਹੋ ਕੇਂਦਰੀ ਮੰਤਰੀ ਸਿਵਰਾਜ਼ ਚੌਹਾਨ ਤੋਂ ਬਾਅਦ ਪੰਜਾਬ ਦੇ ਸਾਬਕਾ ਮੰਤਰੀ ਏਅਰ ਇੰਡੀਆ ‘ਤੇ ਭੜਕੇ, ਕੀਤੀ ਕਾਰਵਾਈ ਦੀ ਮੰਗ
ਉਹਨਾਂ ਨੇ ਕਿਹਾ ਕਿ ਵੱਧ ਤੋਂ ਵੱਧ ਕਿਸਾਨਾਂ ਨਾਲ ਰਾਬਤਾ ਕਰਕੇ ਉਨਾਂ ਨੂੰ ਨਰਮੇ ਦੀ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਜਾਵੇ। ਇਸ ਦੌਰਾਨ ਉਹਨਾਂ ਨੇ ਪਿੰਡ ਕਟੈਹੜਾ ਦਾ ਦੌਰਾ ਵੀ ਕੀਤਾ ਅਤੇ ਇੱਥੇ ਨਰਮੇ ਦੀਆਂ ਛਟੀਆਂ ਦੇ ਢੇਰਾਂ ਦੀ ਜਾਂਚ ਕੀਤੀ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਹਨਾਂ ਵਿੱਚ ਗੁਲਾਬੀ ਸੂੰਡੀ ਦਾ ਲਾਰਵਾ ਹੈ ਜਾਂ ਨਹੀਂ। ਇਸ ਮੌਕੇ ਉਨਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਤੇ ਨਰਮੇ ਦੀਆਂ ਛਟੀਆਂ ਦੇ ਢੇਰ ਹਾਲੇ ਤੱਕ ਵੀ ਬਿਨਾਂ ਹਿਲਾਏ ਪਏ ਹਨ ਤਾਂ ਤੁਰੰਤ ਉਹਨਾਂ ਨੂੰ ਝਾੜ ਕੇ ਉਨਾਂ ਵਿੱਚੋਂ ਨਿਕਲਣ ਵਾਲੇ ਕੂੜੇ ਨੂੰ ਨਸ਼ਟ ਕਰ ਦਿੱਤਾ ਜਾਵੇ ਕਿਉਂਕਿ ਉਸ ਵਿੱਚ ਗੁਲਾਬੀ ਸੁੰਡੀ ਦਾ ਲਾਰਵਾ ਹੋ ਸਕਦਾ ਹੈ।
ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 2025-26 ਲਈ ਅਗਾਂਹਵਧੂ ਤੇ ਵਿਕਾਸਮੁਖੀ 2,36,080 ਕਰੋੜ ਰੁਪਏ ਦਾ ਬਜਟ ਪੇਸ਼
ਉਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਨਰਮੇ ਦੀ ਖੇਤੀ ਲਈ ਮੰਗ ਅਨੁਸਾਰ ਕਿਸਾਨਾਂ ਨੂੰ ਪਾਣੀ ਵੀ ਦਿੱਤਾ ਜਾਵੇਗਾ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਰਮਾ ਇਸ ਇਲਾਕੇ ਦੀ ਰਵਾਇਤੀ ਫਸਲ ਹੈ ਅਤੇ ਇਸ ਹੇਠ ਵੱਧ ਤੋਂ ਵੱਧ ਰਕਬਾ ਕੀਤਾ ਜਾਵੇ। ਇਸ ਮੌਕੇ ਕਿਸਾਨ ਜਗਤਪਾਲ, ਵਿੱਕੀ ਜਿਆਣੀ, ਪ੍ਰਤੀਕ ਜਿਆਣੀ, ਅਦਿਤਿਆ ਜਿਆਣੀ ਸਮੇਤ ਹੋਰ ਕਿਸਾਨ ਵੀ ਹਾਜ਼ਰ ਸਨ। ਇਸ ਮੌਕੇ ਬਲਾਕ ਅਫ਼ਸਰ ਪਰਮਿੰਦਰ ਸਿੰਘ ਧੰਜੂ, ਸਰਕਲ ਦੇ ਏਡੀਓ ਸੌਰਵ ਸੰਧਾ ਵੀ ਹਾਜਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।