Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ

ਬਠਿੰਡਾ, 24 ਜੂਨ :ਮੁੱਖ ਖੇਤੀਬਾੜੀ ਅਫ਼ਸਰ ਡਾ ਕਰਨਜੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ ਬਲਜਿੰਦਰ ਸਿੰਘ ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਦੀ ਅਗਵਾਈ ਹੇਠ ਪਿੰਡ ਸਿਵੀਆਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।ਕੈਂਪ ਦੇ ਸ਼ੁਰੂਆਤ ਵਿੱਚ ਮੈਡਮ ਕੁਲਵੀਰ ਕੌਰ ਖੇਤੀਬਾੜੀ ਉਪ ਨਿਰੀਖਕ ਵੱਲੋਂ ਆਏ ਹੋਏ ਕਿਸਾਨਾ ਦਾ ਸੁਆਗਤ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਪੀ ਐਮ ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਵਿਸਥਾਰ ਵਿੱਚ ਦੱਸਦਿਆਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਕਿਸ਼ਤ ਈ ਕੇ ਵਾਈ ਸੀ ਕਰਕੇ ਰੁਕੀ ਹੋਈ ਹੈ ਉਹ ਈ ਕੇ ਵਾਈ ਸੀ ਖੁਦ ਜਾ ਸੀ ਐਚ ਸੀ ਸੈਂਟਰ ਜਾ ਵਿਭਾਗ ਤੋਂ ਕਰਵਾ ਸਕਦੇ ਹਨ।

ਬਠਿੰਡਾ ਪੁਲਿਸ ਦਾ ਤਿੰਨ ਰੋਜਾ ਐਂਟੀ ਡਰੱਗ ਕ੍ਰਿਕਟ ਲੀਗ ਟੂਰਨਾਮੈਂਟ ਹੋਇਆ ਸਮਾਪਤ

ਡਾ ਮਨਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਬਲਾਕ ਬਠਿੰਡਾ ਨੇ ਨਰਮੇ ਅਤੇ ਝੋਨੇ ਦੀ ਫ਼ਸਲ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਝੋਨੇ ਦੀ ਸਿੱਧੀ ਬਿਜਾਈ ਬਾਰੇ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਵਿੱਚ ਲੋਹੇ ਦੀ ਘਾਟ ਕਰਕੇ ਪੱਤੇ ਪੀਲੇ ਹੋਣ ਤਾ ਕਿਸਾਨ ਇੱਕ ਕਿਲੋ ਫੈਰਸ ਸਲਫੇਟ (19%) ਪ੍ਰਤੀ ਏਕੜ 100 ਲਿਟਰ ਪਾਣੀ ਵਿਚ ਪਾ ਕੇ ਸਪਰੇਅ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਫੁੱਲਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਵਿੱਤੀ ਮਦਦ ਵੀ ਦਿੱਤੀ ਜਾ ਰਹੀ ਹੈ ਸੋ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਭਰਾ ਵਿਭਾਗ ਦੀ ਵੈਬਸਾਈਟ

ਅਰਵਿੰਦ ਕੇਜ਼ਰੀਵਾਲ ਨੂੰ ਸੁਪਰੀਮ ਕੋਰਟ ਵਿਚੋਂ ਵੀ ਨਹੀਂ ਮਿਲੀ ਰਾਹਤ

agrimachinerypb.com ਤੇ ਅਪਲਾਈ ਕਰ ਸਕਦੇ ਹਨ ਅਤੇ ਨਾਲ ਹੀ ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਬਲਾਕ ਬਠਿੰਡਾ ਵਿਖੇ ਜਿਪਸਮ ਖਾਦ, ਜੋਂ ਕਿ 50% ਸਬਸਿਡੀ ਤੇ ਉਪਲਬਧ ਹੈ, ਜਿਨ੍ਹਾਂ ਕਿਸਾਨ ਭਰਾਵਾਂ ਨੇ ਜਿਪਸਮ ਲੈਣੀ ਹੋਵੇ ਉਹ ਬਲਾਕ ਦਫ਼ਤਰ ਨਾਲ ਤਾਲਮੇਲ ਕਰ ਸਕਦੇ ਹਨ।ਅਖੀਰ ਵਿਚ ਉਨ੍ਹਾਂ ਕੈਂਪ ਵਿੱਚ ਆਏ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੁਖਮੰਦਰ ਸਿੰਘ ਸੈਕਟਰੀ, ਸੁਰਿੰਦਰ ਸਿੰਘ ਬੇਲਦਾਰ ਅਤੇ ਵੱਡੀ ਗਿਣਤੀ ਵਿਚ ਪਿੰਡ ਸਿਵੀਆਂਂ ਦੇ ਕਿਸਾਨ ਮੌਜੂਦ ਸਨ।

 

 

Related posts

ਬੇਮੌਸਮੀ ਬਾਰਸ਼ ਤੇ ਗੜੇਮਾਰੀ ਜਾਰੀ, ਪੱਕਣ ’ਤੇ ਆਈ ਫ਼ਸਲ ਹੋਰ ਖ਼ਰਾਬ ਹੋਣ ਦੀ ਸੰਭਾਵਨਾ

punjabusernewssite

ਖੇਤੀ ਨੀਤੀ: ਮੁੱਖ ਮੰਤਰੀ ਕਿਸਾਨ ਤੇ ਮਜ਼ਦੂਰ ਆਗੂਆਂ ਨਾਲ ਅੱਜ ਕਰਨਗੇ ਮੀਟਿੰਗ

punjabusernewssite

ਕਿਸਾਨਾਂ ’ਤੇ ਲਾਠੀਚਾਰਜ ਤੇ ਚੜੂਨੀ ਦੀ ਗ੍ਰਿਫਤਾਰੀ ਹਰਿਆਣਾ ਦੀ ਭਾਜਪਾ ਸਰਕਾਰ ਨੂੰ ਪਵੇਗੀ ਮਹਿੰਗੀ- ਰਾਮਾਂ

punjabusernewssite