Sunday, December 7, 2025

Date:

spot_img

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕੀਤਾ ਕੈਂਪ ਦਾ ਉਦਘਾਟਨ
Firozpur News: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਿਰੋਜ਼ਪੁਰ ਵੱਲੋਂ ਕਿਸਾਨਾਂ ਨੂੰ ਖਾਦਾਂ, ਕੀਟਨਾਸ਼ਕ ਆਦਿ ਖੇਤੀ ਇਨਪੁਟ ਦੀ ਸੰਜਮ ਨਾਲ ਵਰਤੋਂ ਅਤੇ ਨਾੜ-ਪਰਾਲੀ ਦੀ ਸੁਚੱਜੀ ਸੰਭਾਲ ਕਰਕੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਦੇ ਉਦੇਸ਼ ਨਾਲ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਨਾਜ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਆਯੋਜਿਤ ਕੀਤਾ ਗਿਆ, ਜਿਸ ਦਾ ਉਦਘਾਟਨ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਕੀਤਾ। ਕੈਂਪ ਵਿੱਚ ਭਾਗ ਲੈਣ ਲਈ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚੋਂ ਪਹੁੰਚੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਰਣਬੀਰ ਸਿੰਘ ਭੁੱਲਰ ਨੇ ਇਸ ਗੱਲ ’ਤੇ ਵਿਸ਼ੇਸ਼ ਜ਼ੋਰ ਦਿੱਤਾ ਕਿ ਧਰਤੀ, ਪਾਣੀ ਤੇ ਹਵਾ ਕੁਦਰਤ ਵੱਲੋਂ ਮਨੁੱਖ ਨੂੰ ਦਿੱਤੀਆਂ ਬੇਸ਼ਕੀਮਤੀ ਨਿਆਮਤਾਂ ਹਨ, ਜਿਨ੍ਹਾਂ ਦੀ ਰਾਖੀ ਅਤੇ ਸਾਂਭ-ਸੰਭਾਲ ਕਰਨਾ ਸਾਡਾ ਫ਼ਰਜ਼ ਬਣਦਾ ਹੈ।

ਇਹ ਵੀ ਪੜ੍ਹੋ  ਗੁਰਪਤਵੰਤ ਪੰਨੂ ਦੀ ਮਾਨਸਿਕ ਹਾਲਤ ਠੀਕ ਨਹੀਂ, ਉਸਨੂੰ ਇਲਾਜ ਦੀ ਲੋੜ-ਡਾ. ਰਵਜੋਤ ਸਿੰਘ

ਉਨ੍ਹਾਂ ਨੇ ਸਰਕਾਰ ਵੱਲੋਂ ਕਿਸਾਨ ਹਿੱਤ ਵਿੱਚ ਲਾਗੂ ਕੀਤੀਆਂ ਗਈਆਂ ਸਕੀਮਾਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਉੱਤੇ ਜ਼ੋਰ ਦਿੱਤਾ। ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਚੰਦ ਸਿੰਘ ਗਿੱਲ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ ਵੀ ਕਿਸਾਨਾਂ ਦੇ ਰੂਬਰੂ ਹੋਏ।ਇਸ ਕੈਂਪ ਦੀ ਅਗਵਾਈ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਖਾਦਾਂ ਅਤੇ ਕੀਟਨਾਸ਼ਕਾਂ ਦੀ ਸੰਜਮ ਨਾਲ ਵਰਤੋਂ ਕਰਦੇ ਹੋਏ ਵਾਤਾਵਰਣ ਦੀ ਸੰਭਾਲ ਕਰਨ ਦਾ ਹੋਕਾ ਦਿੱਤਾ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਵਿਸ਼ਵਾਸ ਦਵਾਉਂਦੇ ਹੋਏ ਕਿਹਾ ਕਿ ਸਾਉਣੀ ਰੁੱਤੇ ਲੋੜੀਂਦੀਆਂ ਖਾਦਾਂ ਸਹਿਤ ਮਿਆਰੀ ਖੇਤੀ ਇਨਪੁਟ ਦੀ ਸਪਲਾਈ ਯਕੀਨੀ ਬਣਾਉਣ ਦਾ ਹਰ ਹੀਲਾ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਤਰਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ।ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਲ 2024-25 ਦੌਰਾਨ ਕੀਤੇ ਕੰਮਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਮੁੱਖ ਦਫ਼ਤਰ ਮੋਹਾਲੀ ਤੋਂ ਕੈਂਪ ਦੀ ਪ੍ਰਧਾਨਗੀ ਕਰਨ ਵਿਸ਼ੇਸ਼ ਤੌਰ ’ਤੇ ਪੰਹੁਚੇ ਸ੍ਰੀ ਤੇਜਪਾਲ ਸਿੰਘ ਸੰਯੁਕਤ ਡਾਇਰੈਕਟਰ ਨੇ ਆਪਣੇ ਸੰਬੋਧਨ ਵਿੱਚ ਕਿਸਾਨ ਭਲਾਈ ਦੇ ਮੰਤਵ ਨਾਲ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀਆ ਵੱਖ-ਵੱਖ ਸਕੀਮਾਂ ਦਾ ਉਲੇਖ ਕੀਤਾ ਅਤੇ ਇਹਨਾਂ ਦਾ ਵੱਧ ਤੋ ਵੱਧ ਲਾਭ ਪ੍ਰਾਪਤ ਕਰਨ ਲਈ ਕਿਸਾਨਾਂ ਨੂੰ ਸਬੰਧਤ ਅਮਲੇ ਨਾਲ ਰਾਬਤਾ ਰੱਖਣ ਦੀ ਸਲਾਹ ਦਿੱਤੀ।

ਇਹ ਵੀ ਪੜ੍ਹੋ  ਭਾਰਤ ਦੀ ਧਰਤੀ ’ਤੇ ਪੁੱਜਿਆ tahawwur rana, ਦਿੱਲੀ ਹਵਾਈ ਅੱਡੇ ’ਤੇ ਸੁਰੱਖਿਆ ਇੰਤਜਾਮ ਸਖ਼ਤ

ਇਸ ਮੌਕੇ ਵਿਭਾਗੀ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਕੈਂਪ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਸਤਿੰਦਰਪਾਲ ਸਿੰਘ, ਖੇਤੀ ਇੰਜੀਨੀਅਰ: ਅਮਿਤ ਪੁੰਜ, ਵਿਸ਼ਾ ਵਸਤੂ ਮਾਹਿਰ ਸਾਵਨਦੀਪ ਸ਼ਰਮਾ, ਪ੍ਰੋਜੈਕਟ ਡਾਇਰੈਕਟਰ ’ਆਤਮਾ’, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਅਤੇ ਹੋਰਨਾਂ ਵੱਲੋਂ ਖੇਤੀ ਸਬੰਧੀ ਕਿਸਾਨਾਂ ਨੂੰ ਭਰਪੂਰ ਤਕਨੀਕੀ ਜਾਣਕਾਰੀ ਦਿੱਤੀ ਗਈ ।ਕੈਂਪ ਦੇ ਆਯੋਜਨ ਵਿੱਚ ਸਾਵਨਦੀਪ ਸ਼ਰਮਾ ਪ੍ਰੋਜੈਕਟ ਡਾਇਰੈਕਟਰ (ਆਤਮਾ), ਜਸਵਿੰਦਰ ਸਿੰਘ, ਗੁਰਸਾਹਿਬ ਸਿੰਘ, ਅਮਿਤ ਪੁੰਜ, ਗੁਰਦੀਪ ਸਿੰਘ, ਰਾਜਵਿੰਦਰ ਸਿੰਘ, ਤਰਨਜੀਤ ਸਿੰਘ ਖੇਤੀਬਾੜੀ ਅਫ਼ਸਰ, ਗੁਰਵੰਤ ਸਿੰਘ, ਨੀਰਜ ਸ਼ਰਮਾ, ਰਜਨੀਸ਼ ਕੁਮਾਰ, ਨਵੀਨ ਖੰਨਾ ਖੇਤੀਬਾੜੀ ਵਿਕਾਸ ਅਫ਼ਸਰ ਤੋਂ ਇਲਾਵਾ ਸੁਖਪਾਲ ਸਿੰਘ ਸੁਪਰਡੈਂਟ, ਸੰਜੀਵ ਕੁਮਾਰ ਗੁਪਤਾ ਸੀਨੀਅਰ ਸਹਾਇਕ ਅਤੇ ਕਰਨਦੀਪ ਸੀਨੀਅਰ ਸਹਾਇਕ ਤੋਂ ਇਲਾਵਾ ਨੇਕ ਪ੍ਰਤਾਪ ਸਿੰਘ ਬਾਵਾ, ਦਲੇਰ ਸਿੰਘ ਸਰਪੰਚ, ਹਰਦੇਵ ਸਿੰਘ ਵਿਰਕ, ਸੁਰਿੰਦਰ ਸਿੰਘ, ਅਮਰਿੰਦਰ ਸਿੰਘ ਬਰਾੜ, ਮਨਪ੍ਰੀਤ ਸਿੰਘ, ਨਿਰਮਲਜੀਤ ਸਿੰਘ ਸਰਪੰਚ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਆਪ ਨੇ ਸਵਾਂਗ ਵਿਚ ਬਦਲਿਆ: ਸੁਖਬੀਰ ਸਿੰਘ ਬਾਦਲ

Bathinda News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ...