ਚੰਡੀਗੜ੍ਹ, 4 ਸਤੰਬਰ: ਪੰਜਾਬ ਦੇ ਵਿੱਚ ਖੇਤੀ ਨੀਤੀ ਲਾਗੂ ਕਰਨ ਅਤੇ ਹੋਰ ਕਿਸਾਨੀ ਮੁੱਦਿਆਂ ਨੂੰ ਲੈ ਕੇ ਲੰਘੀ ਦੋ ਤਰੀਕ ਤੋਂ ਚੰਡੀਗੜ੍ਹ ਦੇ ਦੁਸਹਿਰਾ ਗਰਾਊਂਡ ਵਿੱਚ ਮੋਰਚਾ ਲਾਈ ਬੈਠੇ ਕਿਸਾਨ ਤੇ ਮਜ਼ਦੂਰ ਆਗੂਆਂ ਦੇ ਨਾਲ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਇਹ ਮੀਟਿੰਗ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਲਈ ਜਾਣੀ ਸੀ ਪ੍ਰੰਤੂ ਪਤਾ ਲੱਗਿਆ ਹੈ ਕਿ ਮੁੱਖ ਮੰਤਰੀ ਵੱਲੋਂ ਖੁਦ ਕਿਸਾਨ ਤੇ ਮਜ਼ਦੂਰ ਆਗੂਆਂ ਨਾਲ ਮੀਟਿੰਗ ਦੀ ਇੱਛਾ ਜਤਾਈ ਗਈ ਹੈ।
ਪੰਜਾਬ ਦੀ ਖੇਤ ਨੀਤੀ ਬਿਲਕੁੱਲ ਤਿਆਰ, ਲਾਗੂ ਕਰਨ ਤੋਂ ਪਹਿਲਾਂ ਲਵਾਂਗੇ ਸਬੰਧਤ ਧਿਰਾਂ ਦੀ ਸਲਾਹ:ਭਗਵੰਤ ਮਾਨ
ਇਹ ਵੀ ਪਤਾ ਲੱਗ ਗਿਆ ਹੈ ਕਿ ਇਸ ਮੀਟਿੰਗ ਦੇ ਵਿੱਚ ਪੰਜਾਬ ਕੈਬਨਿਟ ਦੇ ਕਈ ਸੀਨੀਅਰ ਵਜ਼ੀਰ ਵੀ ਹਾਜ਼ਰ ਰਹਿਣਗੇ। ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਕਲਾ ਨੇ ਇਸ ਮੀਟਿੰਗ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੱਲਬਾਤ ਲਈ ਨਾਮਜ਼ਦ ਏ ਡੀ ਜੀ ਪੀ ਜਸਕਿਰਨ ਸਿੰਘ ਨੇ ਇਸ ਦੇ ਬਾਰੇ ਉਹਨਾਂ ਨੂੰ ਦੱਸਿਆ ਹੈ। ਜ਼ਿਕਰਯੋਗ ਹੈ ਕਿ ਇਹ ਕਿਸਾਨ ਮੋਰਚਾ ਭਾਵੇਂ ਪੰਜ ਸਤੰਬਰ ਤੱਕ ਉਲੀਕਿਆ ਗਿਆ ਸੀ ਪ੍ਰੰਤੂ ਹੁਣ ਚਰਚਾ ਇਹ ਉੱਠ ਰਹੀ ਸੀ ਕਿ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਆਗੂ ਪੰਜਾਬ ਸਰਕਾਰ ਦੇ ਰਵੱਈਏ ਨੂੰ ਦੇਖਦੇ ਹੋਏ ਇਸ ਮੋਰਚੇ ਨੂੰ ਹੋਰ ਲੰਬਾ ਕਰ ਸਕਦੇ ਹਨ।
ਬਠਿੰਡਾ ਤੋਂ ਦਿੱਲੀ ਏਅਰਪੋਰਟ ਲਈ ਸਰਕਾਰੀ ਵਾਲਵੋ ਬੱਸ ਚੱਲਣ ਦੀ ਉਮੀਦ ਬੱਝੀ
ਇਸ ਤੋਂ ਪਹਿਲਾਂ 2 ਸਤੰਬਰ ਨੂੰ ਚੰਡੀਗੜ੍ਹ ਵਿੱਚ ਇਕੱਠੇ ਹੋਏ ਹਜ਼ਾਰਾਂ ਕਿਸਾਨਾਂ ਤੇ ਮਜ਼ਦੂਰਾਂ ਦੇ ਵੱਲੋਂ ਮਟਕਾ ਚੌਂਕ ਤੱਕ ਰੋਸ ਮਾਰਚ ਕਰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ ਸੀ । ਉਧਰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਵਿੱਚ ਆਪਣੇ ਸੰਬੋਧਨ ਦੌਰਾਨ ਇਹ ਮੁੱਦਾ ਚੁੱਕਦਿਆਂ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਜਲਦ ਹੀ ਕਿਸਾਨ ਨੀਤੀ ਬਣਾਉਣ ਦੇ ਲਈ ਵਚਨਵੱਧ ਹੈ ਤੇ ਇਸ ਦੇ ਲਈ ਸਾਰੀਆਂ ਧਿਰਾਂ ਦੇ ਨਾਲ ਸਲਾਹ ਮਸ਼ਵਰਾ ਕੀਤਾ ਜਾਵੇਗਾ।