ਸਮਰੱਥਾ ਨੂੰ ਖੰਭ: ਸਰਕਾਰੀ ਸਕੂਲਾਂ ਦੇ 600 ਵਿਦਿਆਰਥੀਆਂ ਦੀ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪ ਵਿੱਚ ਜੇ.ਈ.ਈ ਅਤੇ ਨੀਟ ਕੋਚਿੰਗ ਲਈ ਚੋਣ

Date:

spot_img

👉ਮਾਨ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ: ਹਰਜੋਤ ਬੈਂਸ
Education News:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਮਰੱਥਾ ਨਿਖਾਰਨ ਅਤੇ ਉਨ੍ਹਾਂ ਵਿੱਚ ਆਤਮਵਿਸ਼ਵਾਸ ਪੈਦਾ ਕਰਨ ਲਈ ਮੁਕੰਮਲ ਪਹੁੰਚ ਅਪਣਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਜੇ.ਈ.ਈ ਅਤੇ ਐਨ.ਈ.ਈ.ਟੀ. (ਨੀਟ) ਸਮੇਤ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਰੈਜ਼ੀਡੈਂਸ਼ੀਅਲ ਸਮਰ ਕੋਚਿੰਗ ਕੈਂਪ-2025 ਸ਼ੁਰੂ ਕੀਤਾ ਹੈ।

ਇਹ ਵੀ ਪੜ੍ਹੋ  2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ASI ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਦੱਸ ਦੇਈਏ ਕਿ ਪਿਛਲੇ ਅਕਾਦਮਿਕ ਵਰ੍ਹੇ ਦੌਰਾਨ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਮੇਨਜ਼) ਅਤੇ 44 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਐਡਵਾਂਸਡ) ਪ੍ਰੀਖਿਆ ਪਾਸ ਕਰਨ ਦੀ ਸ਼ਾਨਦਾਰ ਸਫਲਤਾ ਉਪਰੰਤ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਆਪਣੇ ਵੱਕਾਰੀ “ਸਕੂਲ ਆਫ਼ ਐਮੀਨੈਂਸ ਪ੍ਰੋਗਰਾਮ” ਤਹਿਤ ਰੈਜ਼ੀਡੈਂਸ਼ੀਅਲ ਸਮਰ ਕੋਚਿੰਗ ਕੈਂਪ-2025 ਲਗਾਇਆ ਜਾ ਰਿਹਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਪ੍ਰਤੀਯੋਗੀ ਪ੍ਰੀਖਿਆ ਸਬੰਧੀ ਕੋਚਿੰਗ ਪ੍ਰਦਾਨ ਕੀਤੀ ਜਾ ਸਕੇ।ਉਨ੍ਹਾਂ ਦੱਸਿਆ ਕਿ ਸਖ਼ਤ ਪ੍ਰਕਿਰਿਆ ਰਾਹੀਂ ਚੁਣੇ ਗਏ 12ਵੀਂ ਜਮਾਤ ਦੇ 600 ਵਿਦਿਆਰਥੀ ਰੈਜ਼ੀਡੈਂਸ਼ੀਅਲ ਸਮਰ ਕੋਚਿੰਗ ਕੈਂਪ ਦੇ 7ਵੇਂ ਐਡੀਸ਼ਨ ਵਿੱਚ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ

ਇਸ ਪ੍ਰੋਗਰਾਮ ਦੀ ਨਿਰੰਤਰ ਸਫਲਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਦੱਸਿਆ ਕਿ 23 ਦਿਨਾਂ ਦੇ ਇਸ ਕੈਂਪ ਵਿੱਚ ਜੇ.ਈ.ਈ. ਦੀ ਤਿਆਰੀ ਕਰਨ ਵਾਲੇ 500 ਵਿਦਿਆਰਥੀ ਅਤੇ ਨੀਟ ਦੀ ਤਿਆਰੀ ਕਰਨ ਵਾਲੇ 100 ਵਿਦਿਆਰਥੀ ਹਿੱਸਾ ਲੈ ਰਹੇ ਹਨ।ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰੈਜ਼ੀਡੈਂਸ਼ੀਅਲ ਸਮਰ ਕੋਚਿੰਗ ਕੈਂਪ ਵਿਦਿਆਰਥੀਆਂ ਦੀ ਸਫਲਤਾ ਲਈ ਵਿਆਪਕ ਅਤੇ ਉਸਾਰੂ ਮਾਹੌਲ ਪ੍ਰਦਾਨ ਕਰੇਗਾ ਜਿਸ ਵਿੱਚ ਮਾਹਰ ਟੀਚਰ ਉੱਚ-ਪੱਧਰੀ ਕੋਚਿੰਗ ਰਾਹੀਂ ਵੱਡਮੁੱਲਾ ਮਾਰਗਦਰਸ਼ਨ ਪ੍ਰਦਾਨ ਕਰਨਗੇ ਅਤੇ ਵਿਦਿਆਰਥੀਆਂ ਦੀਆਂ ਖਾਸ ਜ਼ਰੂਰਤਾਂ ਮੁਤਾਬਕ ਉੱਚ-ਗੁਣਵੱਤਾ ਭਰਪੂਰ ਅਕਾਦਮਿਕ ਸਹਾਇਤਾ ਪ੍ਰਦਾਨ ਕਰਨਗੇ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਮਿਸਾਲੀ ਪਹਿਲਕਦਮੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭਨਾਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ, ਬਰਾਬਰ ਮੌਕਿਆਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਸਮਰੱਥ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...