Ahmedabad Plan Crash News: 12 ਜੂਨ ਦੀ ਦੁਪਿਹਰ ਨੂੰ ਗੁਜਰਾਤ ਦੇ ਅਹਿਮਦਾਬਾਦ ’ਚ ਏਅਰ ਇੰਡੀਆ ਦੇ ਜਹਾਜ਼ ਹਾਦਸੇ ਵਿਚ ਹੋਰਨਾਂ ਮੁਸਾਫ਼ਰਾਂ ਨਾਲ ਮਾਰੇ ਗਏ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦਾ ਅੱਜ ਸੋਮਵਾਰ ਨੂੰ ਸ਼ਾਮ 5 ਵਜੇਂ ਰਾਜਕੋਟ ਵਿਚ ਅੰਤਿਮ ਸੰਸਕਾਰ ਕੀਤਾ ਜਾਵੇਗਾ। ਬੀਤੇ ਕੱਲ ਡੀਐਨਏ ਟੈਸਟ ਰਾਹੀਂ ਸ਼੍ਰੀ ਰੁਪਾਨੀ ਦੀ ਲਾਸ਼ ਦੀ ਪਹਿਚਾਣ ਕੀਤੀ ਗਈ ਸੀ ਤੇ ਅੱਜ ਸਵੇਰੇ 11:30 ਵਜੇ ਅੰਤਿਮ ਸੰਸਕਾਰ ਲਈ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਤੋਂ ਉਨ੍ਹਾਂ ਦੇ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗਾ।
ਇਹ ਵੀ ਪੜ੍ਹੋ ਨਦੀਂ ਦਾ ਪੁਲ ਢਹਿਣ ਕਾਰਨ 2 ਸੈਲਾਨੀਆਂ ਦੀ ਹੋਈ ਮੌਤ
ਜਿਸਤੋਂ ਬਾਅਦ ਇੱਕ ਚਾਰਟਰਡ ਜਹਾਜ਼ ਰਾਹੀਂ ਮ੍ਰਿਤਕ ਦੇਹ ਨੂੰ ਰਾਜਕੋਟ ਵਿਖੇ ਲਿਜਾਇਆ ਜਾਵੇਗਾ, ਜਿੱਥੇ ਅੰਤਿਮ ਦਰਸ਼ਨਾਂ ਲਈ ਸ਼੍ਰੀ ਦਯਾਸ਼ੰਕਰ ਪ੍ਰਗਤੇਸ਼ਵਰ ਮਹਾਦੇਵ ਮੰਦਰ ਵਿੱਚ ਰੱਖਿਆ ਜਾਵੇਗਾ। ਅੰਤਿਮ ਸੰਸਕਾਰ ਮੌਕੇ ਦੇਸ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਹਿਤ ਹੋਰ ਵੱਡੀਆਂ ਹਸਤੀਆਂ ਸ਼ਾਮਲ ਹੋਣਗੀਆਂ। ਜਿਕਰਯੋਗ ਹੈ ਕਿ ਜਹਾਜ਼ ਹਾਦਸੇ ਵਿਚ ਪਾਇਲਟ, ਕਰੂ ਸਟਾਫ਼ ਅਤੇ 241 ਯਾਤਰੂਆਂ ਦੀ ਮੌਤ ਹੋ ਗਈ ਸੀ ਜਦਕਿ ਇੱਕ ਯਾਤਰੀ ਚਮਤਕਾਰੀ ਤਰੀਕੇ ਨਾਲ ਜਿੰਦਾ ਬਚ ਗਿਆ ਸੀ ।
ਇਹ ਵੀ ਪੜ੍ਹੋ ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ
ਇਸਤੋਂ ਇਲਾਵਾ ਇਹ ਜਹਾਜ਼, ਜਿਸ ਮੈਡੀਕਲ ਹੋਸਟਲ ਦੀ ਛੱਤ ’ਤੇ ਡਿੱਗਿਆ ਸੀ, ਉਥੇ ਵੀ ਕੁੱਝ ਲੋਕਾਂ ਦੀ ਮੌਤ ਹੋ ਗਈ ਸੀ ਤੇ ਹੁਣ ਤੱਕ 250 ਲਾਸ਼ਾਂ ਦੇ ਡੀਐਨਏ ਨਮੂਨੇ ਲਏ ਗਏ ਹਨ, ਜਿੰਨ੍ਹਾਂ ਵਿਚੋਂ 86 ਦੀ ਪਹਿਚਾਣ ਹੋ ਚੁੱਕੀ ਹੈ। ਇਨ੍ਹਾਂ ਵਿੱਚੋਂ 33 ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।