ਚੰਡੀਗੜ੍ਹ, 20 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਖੁਰਾਕ ਤੇ ਸਪਲਾਈ ਵਿਭਾਗ ਪੰਜਾਬ ਦੇ ਡਰਾਈਵਰ ਕੁਲਦੀਪ ਸਿੰਘ ਨੂੰ ਸੁਪਰੀਮ ਕੋਰਟ ਤੋਂ ਉਸਦੀ ਜ਼ਮਾਨਤ ਪਟੀਸ਼ਨ ਖਾਰਿਜ ਕੀਤੇ ਜਾਣ ਪਿੱਛੋਂ ਗ੍ਰਿਫਤਾਰ ਕਰ ਲਿਆ ਹੈ। ਕੁਲਦੀਪ ਸਿੰਘ ਮੁਅੱਤਲ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਦੇ ਮਾਮਲੇ ਵਿਚ ਪੁਲਿਸ ਥਾਣਾ ਵਿਜੀਲੈਂਸ ਬਿਊਰੋ ਮਾਲੀ ਵਿਖੇ ਦਰਜ ਕੇਸ ਵਿਚ ਲੋੜੀਂਦਾ ਸੀ ਜਿਸ ਨੇ ਆਪਣੇ ਅਹੁਦਿਆਂ ਦੀ ਦੁਰਵਰਤੋਂ ਕਰਦੇ ਹੋਏ, ਧੋਖਾਧੜੀ, ਬਲੈਕਮੇਲਿੰਗ, ਵਸੂਲੀ ਅਤੇ ਸਰਕਾਰੀ ਕਰਮਚਾਰੀਆਂ ਤੋਂ ਰਿਸ਼ਵਤ ਲੈਣ ਸਬੰਧੀ ਕੇਸ ਵਿਚ ਸਹਿ ਦੋਸ਼ੀ ਹੈ।
ਕਿਸਾਨ ਸੰਘਰਸ਼ 2.0: ਭਲਕੇ ਦਿੱਲੀ ਕੂਚ ਦੀਆਂ ਤਿਆਰੀਆਂ ਪੂਰੀਆਂ, ਜੇ.ਸੀ.ਬੀ ਮਸੀਨਾਂ ਤੇ ਨਿਹੰਗ ਸਿੰਘ ਵੀ ਪੁੱਜੇ
ਇਸ ਕੇਸ ਵਿੱਚ ਦੋ ਮੁਲਜ਼ਮ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਅਤੇ ਬਲਬੀਰ ਸਿੰਘ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਦੇ ਦੋਸ਼ਾਂ ਮੁਤਾਬਕ ਏ.ਆਈ.ਜੀ.ਸਿੱਧੂ ਸਰਕਾਰੀ ਕਰਮਚਾਰੀਆਂ ਖਿਲਾਫ ਜਾਣ-ਬੁੱਝਕੇ ਝੂਠੀਆਂ ਸ਼ਿਕਾਇਤਾਂ ਦਰਜ ਕਰਾਉਂਦਾ ਸੀ ਤਾਂ ਜੋ ਉਹਨਾਂ ਨੂੰ ਬਲੈਕਮੇਲ ਕੀਤਾ ਸਕੇ ਅਤੇ ਸ਼ਿਕਾਇਤ ਖਾਰਜ ਕਰਨ ਬਦਲੇ ਨਜਾਇਜ਼ ਲਾਭ ਲਏ ਜਾਂਦੇ ਸਨ। ਹਾਲਾਂਕਿ 2017 ਤੋਂ ਬਾਅਦ, ਉਹ ਕਦੇ ਵੀ ਵਿਜੀਲੈਂਸ ਬਿਊਰੋ, ਪੰਜਾਬ ਵਿੱਚ ਏ.ਆਈ.ਜੀ ਜਾਂ ਆਈ.ਜੀ. ਦੇ ਅਹੁਦੇ ’ਤੇ ਨਹੀਂ ਰਿਹਾ। ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
Big Breaking: ਸੁਪਰੀਮ ਕੋਰਟ ਨੇ ‘ਆਪ’ ਦੇ ਕੁਲਦੀਪ ਕੁਮਾਰ ਨੂੰ ਐਲਾਨਿਆ ਚੰਡੀਗੜ੍ਹ ਦਾ ਮੇਅਰ
ਤਿੰਨ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਵੱਲੋਂ ਕਾਬੂ
ਅੰਮ੍ਰਿਤਸਰ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਥਾਨਕ ਸ਼ਹਿਰ ’ਚ ਸਥਿਤ ਪੁਲਿਸ ਚੌਕੀ ਗ੍ਰੀਨ ਐਵੀਨਿਊ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਨਿਸ਼ਾਨ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿਚ ਰਜਿੰਦਰ ਸਿੰਘ ਵਾਸੀ ਨਵੀਂ ਅਬਾਦੀ ਅੰਮ੍ਰਿਤਸਰ ਨੇ ਸਿਕਾਇਤ ਦਿੱਤੀ ਸੀ, ਜਿਸ ਵਿਚ ਉਸਨੇ ਦੋਸ਼ ਲਗਾਇਆ ਸੀ ਕਿ ਉਕਤ ਪੁਲਿਸ ਮੁਲਾਜ਼ਮ ਚੋਰੀ ਦੇ ਇੱਕ ਕੇਸ ਵਿੱਚ ਉਸਦਾ ਵਾਹਨ ’ਸੁਪਰਦਾਰੀ’ ‘ਤੇ ਛੱਡਣ ਬਦਲੇ 3,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।ਜਿਸਤੋਂ ਬਾਅਦ ਵਿਜੀਲੈਂਸ ਟੀਮ ਨੇ ਕਾਰਵਾਈ ਕਰਦਿਆਂ ਨਿਸ਼ਾਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
Share the post "ਏ.ਆਈ.ਜੀ. ਮਾਲਵਿੰਦਰ ਸਿੱਧੂ ਦਾ ਸਾਥੀ ਕੁਲਦੀਪ ਸਿੰਘ ਵਿਜੀਲੈਂਸ ਵੱਲੋਂ ਗ੍ਰਿਫਤਾਰ"