ਨਵੀਂ ਦਿੱਲੀ, 21 ਸਤੰਬਰ: ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਭਾਰਤੀ ਹਵਾਈ ਫ਼ੌਜ ਦੇ ਅਗਲੇ ਮੁਖੀ ਹੋਣਗੇ। ਉਨ੍ਹਾਂ ਦੀ ਨਿਯੁਕਤੀ ਸਬੰਧੀ ਰੱਖਿਆ ਵਿਭਾਗ ਵੱਲੋਂ ਇੱਕ ਬਿਆਨ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਹੈ। ਮੌਜੂਦਾ ਸਮੇਂ ਭਾਰਤੀ ਹਵਾਈ ਫ਼ੌਜ ਦੇ ਉਪ ਮੁੱਖੀ ਦੇ ਤੌਰ ’ਤੇ ਕੰਮ ਰਹੇ ਏਅਰ ਮਾਰਸ਼ਲ 30 ਸਤੰਬਰ ਨੂੰ ਬਾਅਦ ਦੁਪਹਿਰ ਹਵਾਈ ਫ਼ੌਜ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲਣਗੇ। ਉਕਤ ਦਿਨ ਮੌਜੂਦਾ ਭਾਰਤੀ ਹਵਾਈ ਮੁਖੀ ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ ਸੇਵਾ ਮੁਕਤ ਹੋ ਜਾਣਗੇ।
MRSAFPI ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ
ਕਰੀਬ 5000 ਘੰਟੇ ਤੋਂ ਵੱਧ ਬਤੌਰ ਪਾਇਲਟ ਦਾ ਤਜ਼ਰਬਾ ਰੱਖਣ ਵਾਲੇ ਅਮਰਪ੍ਰੀਤ ਸਿੰਘ ਐਨਡੀਏ ਕਾਲਜ਼ ਦੇ ਸਾਬਕਾ ਵਿਦਿਆਰਥੀ ਹਨ। ਉਧਰ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਨੂੰ ਉਨ੍ਹਾਂ ਦੀ ਨਿਯੁਕਤੀ ’ਤੇ ਵਧਾਈ ਦਿੰਦਿਆਂ ਕਿਹਾ, ‘‘ ਉਨ੍ਹਾਂ ਦੀ ਅਗਵਾਈ ਅਤੇ ਦੇਸ਼ ਪ੍ਰਤੀ ਮਿਸਾਲੀ ਸੇਵਾ ਬਿਨਾਂ ਸ਼ੱਕ ਭਾਰਤੀ ਹਵਾਈ ਸੈਨਾ ਨੂੰ ਹੋਰ ਉਚਾਈਆਂ ’ਤੇ ਲੈ ਕੇ ਜਾਵੇਗੀ। ਸਾਡੇ ਅਸਮਾਨ ਦੀ ਰਾਖੀ ਦੇ ਇਸ ਨਵੇਂ ਅਧਿਆਏ ਵਿੱਚ ਉਨ੍ਹਾਂ ਦੀ ਸਫ਼ਲਤਾ ਦੀ ਕਾਮਨਾ ਕਰਦਾ ਹਾਂ। ’’