ਅਕਾਲੀ-ਭਾਜਪਾ ਗਠਜੋੜ ਮੌਕਾਪ੍ਰਸਤੀ ਦੀ ਮਿਸਾਲ; ਕਾਂਗਰਸ ਦਾ ਵੋਟ ਵਧੇਗਾ: ਕੇਕੇ ਅਗਰਵਾਲ

Date:

spot_img

Bathinda News: ਬੀਤੇ ਕੱਲ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਪੰਜਾਬ ਚੋਣਾਂ ਨੂੰ ਲੈ ਕੇ ਹੋਏ ਗਠਜੋੜ ਨੂੰ ਮੌਕਾ ਪ੍ਰਸਤੀ ਦੀ ਮਿਸਾਲ ਕਰਾਰ ਦਿੰਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰਸਟ ਬਠਿੰਡਾ ਦੇ ਸਾਬਕਾ ਚੇਅਰਮੈਨ ਸ਼੍ਰੀ ਕੇਕੇ ਅਗਰਵਾਲ ਨੇ ਕਿਹਾ ਕਿ ਇਸ ਦੇ ਨਾਲ ਕਾਂਗਰਸ ਦੇ ਵੋਟ ਬੈਂਕ ਵਿੱਚ ਵਾਧਾ ਹੋਵੇਗਾ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸ੍ਰੀ ਅਗਰਵਾਲ ਨੇ ਅਕਾਲੀ ਦਲ ਦੇ ਆਗੂਆਂ ਨੂੰ ਸਵਾਲ ਪੁੱਛਦੇ ਹੋਏ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਐਮਐਸਪੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਦਿੱਲੀ ਵਿੱਚ ਵਿੱਢੇ ਸੰਘਰਸ਼ ‘ਤੇ ਹੁਣ ਉਹਨਾਂ ਦਾ ਕੀ ਸਟੈਂਡ ਹੈ, ਕੀ ਉਹ ਇਹ ਮੰਗਾਂ ਭਾਜਪਾ ਤੋਂ ਮਨਵਾਉਣ ਵਿੱਚ ਸਫਲ ਰਹੇ ਹਨ। ਇਸ ਦੇ ਨਾਲ ਹੀ ਉਹਨਾਂ ਭਾਜਪਾ ਦੇ ਆਗੂਆਂ ਨੂੰ ਵੀ ਘੇਰਦਿਆਂ ਕਿਹਾ ਕਿ ਹੁਣ ਤੱਕ 117 ਸੀਟਾਂ ‘ਤੇ ਚੋਣ ਲੜਨ ਦਾ ਦਾਅਵਾ ਕਰਨ ਵਾਲੇ ਭਾਜਪਾਈ ਪੰਜਾਬ ਵਿੱਚ ਆਪਣੀ ਅਸਲ ਹਾਲਾਤ ਨੂੰ ਦੇਖਦਿਆਂ ਇੰਨੇ ਘਬਰਾ ਗਏ ਹਨ ਕਿ ਉਹਨਾਂ ਨੂੰ ਮੁੜ ਅਕਾਲੀ ਦਲ ਦੇ ਨਾਲ ਗਠਬੰਧਨ ਕਰਨ ਲਈ ਮਜਬੂਰ ਹੋਣਾ ਪਿਆ ਹੈ।

ਇਹ ਵੀ ਪੜ੍ਹੋ 👉ਰਾਜਾ ਵੜਿੰਗ ਦੀ ਅਗਵਾਈ ਹੇਠ ਬਠਿੰਡਾ ‘ਚ ਕਾਂਗਰਸ ਨੇ ਕੱਢਿਆ ਗਿਆ ‘ਇਨਸਾਫ਼ ਮਾਰਚ’

ਸੀਨੀਅਰ ਕਾਂਗਰਸੀ ਆਗੂ ਕੇਕੇ ਅਗਰਵਾਲ ਨੇ ਆਪਣੀ ਗੱਲ ਜਾਰੀ ਰੱਖਦਿਆਂ ਕਿਹਾ ਕਿ ਦੋਨਾਂ ਪਾਰਟੀਆਂ ਦਾ ਪੰਜਾਬ ਵਿੱਚ ਜਨ ਆਧਾਰ ਖਤਮ ਹੋ ਚੁੱਕਿਆ ਹੈ ਅਤੇ ਇਹ ਮੁੜ ਸੱਤਾ ਵਿੱਚ ਆਉਣ ਦੇ ਲਈ ਇਸ ਤਰਹਾਂ ਦੇ ਬੇ-ਅਸੂਲੇ ਗਠਜੋੜ ਕਰਕੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ ਪ੍ਰੰਤੂ ਪੰਜਾਬ ਦੇ ਲੋਕ ਇਹਨਾਂ ਦੀਆਂ ਸਿਆਸੀ ਚਾਲਾਂ ਵਿੱਚ ਨਹੀਂ ਆਉਣਗੇ। ਸ੍ਰੀ ਅਗਰਵਾਲ ਨੇ ਪੰਜਾਬ ਵਿੱਚ ਕਾਂਗਰਸ ਦੀ ਸਥਿਤੀ ਮਜਬੂਤ ਦੱਸਦਿਆਂ ਕਿਹਾ ਕਿ ਇਸ ਮੌਕਾਪ੍ਰਸਤ ਗਠਜੋੜ ਦੇ ਕਾਰਨ ਕਾਂਗਰਸ ਨੂੰ ਵੱਡਾ ਫਾਇਦਾ ਹੋਵੇਗਾ। ਉਹਨਾਂ ਕਿਹਾ ਕਿ ਗਠਜੋੜ ਦੇ 24 ਘੰਟਿਆਂ ਅੰਦਰ ਹੀ ਪੰਜਾਬ ਦੇ ਲੋਕਾਂ ਦਾ ਗੁੱਸਾ ਸੋਸ਼ਲ ਮੀਡੀਆ ਉੱਪਰ ਨਿਕਲ ਰਿਹਾ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਅਸੂਲਾਂ ਦੀ ਰਾਜਨੀਤੀ ਕਰਦੀ ਹੈ ਅਤੇ ਉਸ ਦੀ ਤਰਜੀਹ ਹਮੇਸ਼ਾ ਪੰਜਾਬ ਦੇ ਲੋਕ ਹਨ, ਜਿਸ ਦੇ ਚਲਦੇ ਸੂਬੇ ਦੀ ਮੌਜੂਦਾ ਆਪ ਸਰਕਾਰ ਦੀ ਲੁੱਟ ਸੁੱਟ ਤੋਂ ਤੰਗ ਆਏ ਪੰਜਾਬ ਦੇ ਲੋਕ ਮੁੜ ਕਾਂਗਰਸ ਵੱਲ ਵੇਖ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਅਕਾਲੀ ਦਲ, ਭਾਜਪਾ ਅਤੇ ਆਪ ਨੂੰ ਵੱਡਾ ਸਿਆਸੀ ਝਟਕਾ, ਕਈ ਵੱਡੇ ਆਗੂ ਕਾਂਗਰਸ ਵਿੱਚ ਸ਼ਾਮਲ

👉ਸੁਖਬੀਰ ਬਾਦਲ ਦੇ ਸਾਬਕਾ ਸਿਆਸੀ ਸਲਾਹਕਾਰ ਪਰਮਜੀਤ ਸਿੰਘ ਸਿੱਧਵਾਂ,...

ਰਾਜਾ ਵੜਿੰਗ ਦੀ ਅਗਵਾਈ ਹੇਠ ਬਠਿੰਡਾ ‘ਚ ਕਾਂਗਰਸ ਨੇ ਕੱਢਿਆ ਗਿਆ ‘ਇਨਸਾਫ਼ ਮਾਰਚ’

👉ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਸੈਕੜੇ...

ਪੰਜਾਬ ਖੇਡ ਵਿਭਾਗ ਵੱਲੋਂ ‘ਖੇਲੋ ਇੰਡੀਆ ਯੂਥ ਗੇਮਜ਼ 2026’ ਲਈ ਸਲੈਕਸ਼ਨ ਟਰਾਇਲਾਂ ਦਾ ਐਲਾਨ

Sports News:ਪੰਜਾਬ ਦੇ ਖੇਡ ਡਾਇਰੈਕਟੋਰੇਟ ਨੇ ਦਸੰਬਰ 2026 ਵਿੱਚ...