👉ਬਬਲੀ ਢਿੱਲੋਂ ਨੇ ਕਿਹਾ, 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਗਠਜੋੜ ਦੀ ਸਰਕਾਰ ਬਣਨੀ ਤੈਅ
Bathinda News : Akali-BJP alliance; ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਹਲਕੇ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਅਕਾਲੀ-ਭਾਜਪਾ ਗਠਜੋੜ ਦਾ ਜ਼ੋਰਦਾਰ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੇ ਬਿਹਤਰ ਭਵਿੱਖ ਅਤੇ ਸੂਬੇ ਦੀ ਰਾਜਨੀਤੀ ਲਈ ਇੱਕ ਅਹਿਮ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਗਠਜੋੜ ਨਾਲ ਪੰਜਾਬ ਵਿੱਚ ਹਿੰਦੂ-ਸਿੱਖ ਏਕਤਾ ਅਤੇ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ ਅਤੇ ਦੋਵਾਂ ਪਾਰਟੀਆਂ ਦੇ ਵਰਕਰ ਮਿਲ ਕੇ ਸੂਬੇ ਦੀ ਤਰੱਕੀ ਲਈ ਕੰਮ ਕਰਨਗੇ।
ਇਹ ਵੀ ਪੜ੍ਹੋ 👉Punjab Election; ਅਕਾਲੀ ਦਲ ਤੇ ਭਾਜਪਾ ਵਿਚਕਾਰ ਮੁੜ ਹੋਇਆ ਗਠਜੋੜ, ਦਿੱਲੀ ‘ਚ ਹੋਇਆ ਐਲਾਨ
ਬਬਲੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਰਿਸ਼ਤਾ ਪੰਜਾਬ ਦੀ ਸਿਆਸਤ ਵਿੱਚ ਲੰਬੇ ਸਮੇਂ ਤੋਂ ਆਪਸੀ ਸਾਂਝ, ਵਿਸ਼ਵਾਸ ਅਤੇ ਭਾਈਚਾਰਕ ਏਕਤਾ ਦਾ ਪ੍ਰਤੀਕ ਰਿਹਾ ਹੈ। ਦੋਵਾਂ ਪਾਰਟੀਆਂ ਨੇ ਹਮੇਸ਼ਾ ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਲੋਕਾਂ ਦੀ ਭਲਾਈ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਲਈ ਹਿੰਦੂ ਅਤੇ ਸਿੱਖ ਭਾਈਚਾਰੇ ਦਾ ਆਪਸੀ ਪਿਆਰ ਅਤੇ ਸਦਭਾਵਨਾ ਬੇਹੱਦ ਜ਼ਰੂਰੀ ਹੈ ਅਤੇ ਇਹ ਗਠਜੋੜ ਇਸ ਸਾਂਝ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਇਹ ਵੀ ਪੜ੍ਹੋ 👉Punjab Election; ਪੰਜਾਬ ‘ਚ ਹੋਵੇਗਾ ਨਵਾਂ ਸਿਆਸੀ ਗਠਜੋੜ, ਤਿੰਨ ਸਿਆਸੀ ਪਾਰਟੀਆਂ ਹੋਣਗਆਂ ਇਕੱਠੀਆਂ!
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਸੂਬੇ ਨੂੰ ਮੁੜ ਵਿਕਾਸ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਲਿਜਾਣ ਲਈ ਇੱਕ ਮਜ਼ਬੂਤ ਸਿਆਸੀ ਬਦਲ ਦੀ ਲੋੜ ਹੈ। ਅਕਾਲੀ-ਭਾਜਪਾ ਗਠਜੋੜ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰੇਗਾ।ਬਬਲੀ ਢਿੱਲੋਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦੀ ਇਕਜੁੱਟਤਾ ਨਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਗਠਜੋੜ ਨੂੰ ਵੱਡੀ ਜਿੱਤ ਮਿਲੇਗੀ ਅਤੇ ਸੂਬੇ ਵਿੱਚ ਅਕਾਲੀ-ਭਾਜਪਾ ਸਰਕਾਰ ਬਣਨੀ ਤੈਅ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













