ਅਕਾਲੀ-ਭਾਜਪਾ ਗਠਜੋੜ; ਸੁਖਬੀਰ ਬਾਦਲ ਦੀ ਰਿਹਾਇਸ਼ ‘ਤੇ ਦੋਨਾਂ ਦਲਾਂ ਨੇ ਉਲੀਕੀ ਸਾਂਝੀ ਰਣਨੀਤੀ

Date:

spot_img

👉8 ਦਸੰਬਰ ਨੂੰ ਮੋਗਾ ਰੈਲੀ ਮੌਕੇ ਪ੍ਰਧਾਨ ਮੰਤਰੀ ਮੋਦੀ ਦੀ ਆਮਦ ਤੇ ਸਾਂਝੀ ਚੋਣ ਮੁਹਿੰਮ ਸਬੰਧੀ ਕੀਤੀ ਮੀਟਿੰਗ
Chandigarh News: ਪਿਛਲੇ ਦਿਨੀਂ 6 ਸਾਲਾਂ ਬਾਅਦ ਮੁੜ ਇਕੱਠੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਸ਼ਨੀਵਾਰ ਨੂੰ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ‘ਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਾਂਝੀ ਰਣਨੀਤੀ ਉਲੀਕਣ ਲਈ ਮੀਟਿੰਗ ਕੀਤੀ। ਮੀਟਿੰਗ ਦੌਰਾਨ ਅਕਾਲੀ ਦਲ ਦੀ ਤਰਫ਼ੋਂ ਸ: ਬਾਦਲ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ ਅਤੇ ਦਲਜੀਤ ਸਿੰਘ ਚੀਮਾ ਸ਼ਾਮਲ ਸਨ।ਜਦਕਿ ਭਾਜਪਾ ਵੱਲੋਂ ਸੂਬਾ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਸੁਨੀਲ ਜਾਖੜ ਤੇ ਅਸ਼ਵਨੀ ਸ਼ਰਮਾ ਸਮੇਤ ਅਨਿਲ ਸਰੀਨ ਮੌਜੂਦ ਸਨ। ਗਠਜੋੜ ਤੋਂ ਬਾਅਦ ਇਹ ਦੋਨਾਂ ਧਿਰਾਂ ਵਿਚਕਾਰ ਅੱਜ ਪਹਿਲੀ ਰਸਮੀ ਮੀਟਿੰਗ ਸੀ। ਇਸ ਮੌਕੇ ਸ: ਬਾਦਲ ਵੱਲੋਂ ਇੰਨ੍ਹਾਂ ਆਗੂਆਂ ਲਈ ਦੁਪਿਹਰ ਦਾ ਖਾਣਾ ਵੀ ਪਰੋਸਿਆ ਗਿਆ।

ਇਹ ਵੀ ਪੜ੍ਹੋ 👉ਅਕਾਲੀ ਭਾਜਪਾ ਗਠਜੋੜ; ਸੀਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਦੇ ਆਗੂਆਂ ਦੀ ਪਹਿਲੀ ਮੀਟਿੰਗ ਅੱਜ!

ਹਾਲਾਂਕਿ ਮੀਟਿੰਗ ਸ਼ੁਰੂ ਹੋਣ ਸਮੇਂ ਇਹ ਚਰਚਾ ਪੂਰੇ ਜੋਰਾਂ ‘ਤੇ ਸੀ ਇਸ ਮੀਟਿੰਗ ਦੌਰਾਨ ਪੰਜਾਬ ਵਿਚ ਸੀਟਾਂ ਦੀ ਵੰਡ ਬਾਰੇ ਚਰਚਾ ਕੀਤੀ ਜਾਵੇਗੀ ਪ੍ਰੰਤੂ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਸਾਂਝੀ ਪੱਤਰਕਾਰ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਤੇ ਕੇਵਲ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਮੀਟਿੰਗ ਦੌਰਾਨ ਦੋਨਾਂ ਧਿਰਾਂ ਵੱਲੋਂ ਸਾਂਝੀ ਚੋਣ ਮੁਹਿੰਮ ਦੀ ਰਣਨੀਤੀ ਅਤੇ 8 ਦਸੰਬਰ ਨੂੰ ਮੋਗਾ ਵਿਖੇ ਪ੍ਰਸਤਾਵਿਤ ਰੈਲੀ ਦੀਆਂ ਤਿਆਰੀਆਂ ਬਾਰੇ ਚਰਚਾ ਕੀਤੀ ਗਈ। ਸੁਖਬੀਰ ਸਿੰਘ ਬਾਦਲ ਨੇ ਕਿਹਾ, “ਮੈਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਗਲੇ ਦੋ ਮਹੀਨਿਆਂ ਤੱਕ ਸਾਂਝੇ ਤੌਰ ‘ਤੇ ਪ੍ਰਚਾਰ ਕਰਨ ਦੀ ਰਣਨੀਤੀ ‘ਤੇ ਵਿਚਾਰ ਕਰਨ ਲਈ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੂੰ ਆਪਣੇ ਘਰ ਸੱਦਾ ਦਿੱਤਾ ਸੀ। ਇਸ ਤੋਂ ਇਲਾਵਾ 8 ਦਸੰਬਰ ਦੀ ਰੈਲੀ ਦੇ ਮੱਦੇਨਜ਼ਰ ਵੀ ਚਰਚਾ ਕੀਤੀ ਗਈ। ਸਾਂਝੇ ਪ੍ਰੋਗਰਾਮਾਂ ‘ਤੇ ਵੀ ਵਿਚਾਰ-ਵਟਾਂਦਰਾ ਹੋਇਆ।” ਸੁਖਬੀਰ ਬਾਦਲ ਨੇ ਮਹਿਲਾ ਰਾਖਵਾਂਕਰਨ ਬਿੱਲ ਅਤੇ ਕੇਂਦਰ ਵੱਲੋਂ ਪ੍ਰਸਤਾਵਿਤ ਹੱਦਬੰਦੀ (ਡੀਲਿਮੀਟੇਸ਼ਨ) ਫਾਰਮੂਲੇ ਪ੍ਰਤੀ ਆਪਣੀ ਹਮਾਇਤ ਮੁੜ ਦੁਹਰਾਈ । ਇਸ ਦੌਰਾਨ, ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ, “ਮੋਗਾ ਵਿਖੇ ਪ੍ਰਸਤਾਵਿਤ ਰੈਲੀ ਸਾਬਕਾ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਜਨਮ ਵਰ੍ਹੇਗੰਢ ਮੌਕੇ ਕਰਵਾਈ ਜਾ ਰਹੀ ਹੈ।” ਹਾਲਾਂਕਿ, ਦੋਵਾਂ ਪਾਰਟੀਆਂ ਦੇ ਆਗੂਆਂ ਨੇ ਸੀਟਾਂ ਦੀ ਵੰਡ ਦੇ ਫਾਰਮੂਲੇ ਦੇ ਮੁੱਦੇ ‘ਤੇ ਚੁੱਪ ਵੱਟੀ ਰੱਖੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

NHM ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ, ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ

👉27 ਨਵੰਬਰ ਨੂੰ ਹੋਣ ਵਾਲੀ ਮੁਲਾਜ਼ਮ ਭਲਾਈ ਕਮੇਟੀ ਦੀ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

👉ਪੁਲਿਸ ਟੀਮਾਂ ਨੇ 173 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ...

32ਵੇਂ ਸਾਲਾਨਾ ਕਲਾ ਮੇਲੇ ਦੇ ਤੀਸਰੇ ਦਿਨ ਵੀ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਰਹੀ ਚਿੱਤਰਕਲਾ ਪ੍ਰਦਰਸ਼ਨੀ

Bathinda News:ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੋਸਾਇਟੀ (ਰਜਿ.) ਬਠਿੰਡਾ...