Amritsar News: ਅੱਜ ਐਤਵਾਰ ਵਾਲੇ ਦਿਨ ਸਵੇਰ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦਾ ਕਤਲ ਬਹੁਤ ਹੀ ਦਰਦਨਾਕ ਤਰੀਕੇ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜੰਡਿਆਲਾ ਨਗਰ ਕੌਂਸਲ ਦੇ ਵਾਰਡ ਨੰਬਰ 2 ਤੋਂ ਕੌਂਸਲਰ ਹਰਜਿੰਦਰ ਸਿੰਘ ਸ਼ੇਖੂਪੁਰਾ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਸਨ ਤੇ ਉਸਦੇ ਵੱਲੋਂ ਪੁਲਿਸ ਕੋਲ ਸਿਕਾਇਤ ਕੀਤੀ ਗਈ ਸੀ। ਇਸ ਘਟਨਾ ਦੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਵੀ ਨਿੰਦਾ ਕਰਦੇ ਹੋਏ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਖੜ੍ਹੇ ਕੀਤੇ ਹਨ।
ਇਹ ਵੀ ਪੜ੍ਹੋ ਓਹ ਤੇਰੀ;ਪੁਲਿਸ ਥਾਣੇ ਦੀ ਛੱਤ ਪਾੜ ਕੇ ਫ਼ਰਾਰ ਹੋਏ ਦੋ ਨਸ਼ਾ ਤਸਕਰ
ਸੂਚਨਾ ਮੁਤਾਬਕ ਘਟਨਾ ਸਮੇਂ ਹਰਜਿੰਦਰ ਸਿੰਘ ਆਪਣੇ ਦੋਸਤਾਂ ਨਾਲ ਕਿਸੇ ਕੰਮ ਲਈ ਗੁਰਦੁਆਰਾ ਸਾਹਿਬ ਪਹੁੰਚਿਆ ਸੀ। ਜਿੱਥੇ ਮੋਟਰਸਾਈਕਲ ਦੋ ਨੌਜਵਾਨਾਂ ਨੇ ਅੰਧਾ-ਧੁੰਦ ਗੋਲੀਆਂ ਚਲਾ ਦਿੱਤੀਆਂ। ਹਰਜਿੰਦਰ ਦੇ ਤਿੰਨ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ ਤੇ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।
ਇਹ ਵੀ ਪੜ੍ਹੋ Big News; ਬਠਿੰਡਾ ’ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, CIA Staff ਦੇ ਥਾਣੇਦਾਰ ਸਹਿਤ ਤਿੰਨ ਵਿਰੁਧ ਪਰਚਾ ਦਰਜ਼
ਉਧਰ ਪੁਲਿਸ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਸੀਸੀਟੀਵੀ ਦੀ ਮੱਦਦ ਨਾਲ ਹਮਲਾਵਰਾਂ ਅਤੇ ਉਨ੍ਹਾਂ ਦੀ ਬਾਈਕ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਜਲਦੀ ਹੀ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਇਸ ਕਤਲ ਕਾਂਡ ਵਿਚ ਸ਼ਾਮਲ ਕ੍ਰਿਸ਼ਨ ਗੈਂਗ ਦੇ ਤਿੰਨ ਮੁਲਜਮਾਂ ਦੀ ਪਹਿਚਾਣ ਕਰ ਲਈ ਗਈ ਹੈ, ਜਿੰਨ੍ਹਾਂ ਵਿਚ ਗੋਪੀ, ਅਮਿਤ ਤੇ ਕਰਨ ਉਰਫ਼ ਕੀੜਾ ਸ਼ਾਮਲ ਹਨ, ਜਿਹੜੇ ਸਾਰੇ ਜੰਡਿਆਲਾ ਗੁਰੂ ਦੇ ਰਹਿਣ ਵਾਲੇ ਹਨ। ਉਨ੍ਹਾਂ ਦਸਿਆ ਕਿ ਇਸੇ ਗਰੁੱਪ ਦੇ ਜਣਿਆਂ ਬਚਿੱਤਰ ਤੇ ਅਨੰਦ ਨੂੰ ਪਹਿਲਾਂ ਹੀ ਪਿਸਤੌਲਾਂ ਸਹਿਤ ਫ਼ੜਿਆ ਗਿਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


