ਅਕਾਲੀ ਦਲ ਨੇ ਅੰਮ੍ਰਿਤਸਰ ਚੋਣ ਵਿਚ ਲਗਾਇਆ ਧੱਕੇਸ਼ਾਹੀ ਦਾ ਆਰੋਪ

Date:

spot_img

ਸ਼੍ਰੀ ਅੰਮ੍ਰਿਤਸਰ ਸਾਹਿਬ, 27 ਜਨਵਰੀ: ਪਿਛਲੇ ਕਈ ਦਿਨਾਂ ਤੋਂ ਪੂਰੇ ਸੂਬੇ ਦੇ ਲੋਕਾਂ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਸ਼੍ਰੀ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਦੀ ਚੋਣ ’ਚ ਆਮ ਆਦਮੀ ਪਾਰਟੀ ਕਬਜ਼ਾ ਕਰਨ ਵਿਚ ਸਫ਼ਲ ਹੋ ਗਈ ਹੈ। ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਦੇ ਚਾਰ ਕੋਂਸਲਰਾਂ ਨੇ ਧੱਕੇਸ਼ਾਹੀ ਦਾ ਦੋਸ਼ ਲਗਾਇਆ ਹੈ। ਸੋਮਵਾਰ ਸ਼ਾਮ ਨੂੰ ਕੀਤੀ ਇੱਕ ਪ੍ਰੈਸ ਕਾਨਫਰੰਸ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਨੇ ਦਾਅਵਾ ਕੀਤਾ ਕਿ ਇਸ ਚੋਣ ਨੂੰ ਸਿਰਫ਼ ਦੋ ਮਿੰਟ ਵਿਚ ਨੇਪਰੇ ਚਾੜਿਆ ਗਿਆ ਅਤੇ ਇਸ ਦੌਰਾਨ ਬਹੁਤੇ ਕੋਂਸਲਰ ਸਹੁੰ ਵੀ ਨਹੀਂ ਚੁੱਕ ਸਕੇ।

ਇਹ ਵੀ ਪੜ੍ਹੋ ਚੰਡੀਗੜ੍ਹ ਮੇਅਰ ਦੀ ਚੋਣ: ਸੁਪਰੀਮ ਕੋਰਟ ਦਾ ਸੇਵਾਮੁਕਤ ਜੱਜ ਹੋਵੇਗਾ ਨਿਗਰਾਨ, ਵੀਡੀਓਗ੍ਰਾਫ਼ੀ ਨਾਲ ਹੋਵੇਗੀ ਚੋਣ 

ਉਨ੍ਹਾਂ ਇਸ ਦੌਰਾਨ ਪੁਲਿਸ ਕਮਿਸ਼ਨਰ ਨੂੰ ਵੀ ਨਿਸ਼ਾਨੇ ’ਤੇ ਲਿਆ ਅਤੇ ਸਰਕਾਰ ਦਾ ਪੱਖ ਪੂਰਨ ਦਾ ਦੋਸ਼ ਲਗਾਇਆ। ਮਜੀਠਿਆ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਚਾਰਾਂ ਕੋਂਸਲਰਾਂ ਨੂੰ ਤੋੜਣ ਦੇ ਲਈ ਆਮ ਆਦਮੀ ਪਾਰਟੀ ਤੋਂ ਇਲਾਵਾ ਕਾਂਗਰਸ ਵੱਲਂੋ ਵੀ ਜੋਰ ਲਗਾਇਆ ਗਿਆ ਪ੍ਰੰਤੂ ਉਹ ਦ੍ਰਿੜਤਾ ਨਾਲ ਡਟੇ ਰਹੇ। ਪ੍ਰੰਤੂ ਅੱਜ ਚੋਣ ਮੌਕੇ ਭਾਰੀ ਗਿਣਤੀ ਵਿਚ ਪੁਲਿਸ ਲਗਾ ਕੇ ਨਾ ਸਿਰਫ਼ ਵਿਰੋਧੀ ਕੋਂਸਲਰਾਂ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ, ਬਲਕਿ ਥਾਂ-ਥਾਂ ਤਲਾਸ਼ੀ ਵੀ ਲਈ ਗਈ। ਸਾਬਕਾ ਮੰਤਰੀ ਨੇ ਐਲਾਨ ਕੀਤਾ ਕਿ ਉਹ ਇਸਦੇ ਵਿਰੁਧ ਅਦਾਲਤ ਦਾ ਬੂਹਾ ਖ਼ੜਕਾਉਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

spot_img
spot_img

Share post:

Popular

More like this
Related

CM Nayab Singh Saini ने स्वीडन में एरिक्सन और Truecaller हेडक्वॉर्टर का किया दौरा

👉संचार की नवीनतम तकनीकों, आपातकालीन रोबोटिक्स एवं स्पैम कॉल...

CM Nayab Singh Saini के स्वीडन दौरे में 4000 करोड़ रुपये के एलओआई साइन

👉गुरुग्राम-स्टॉकहोम सिटी-टू-सिटी सहयोग; सशक्त एवं आत्मनिर्भर भारत के क्षेत्र...

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...