ਅਕਾਲੀ ਦਲ (ਅੰਮ੍ਰਿਤਸਰ) ਨੇ ਸ਼੍ਰੀ ਦਮਦਮਾ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਦਿਵਸ ਮੌਕੇ ਕੀਤੀ ਸ਼ਮੂਲੀਅਤ

Date:

spot_img

ਬਠਿੰਡਾ ,14 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੇ ਬੀਤੇ ਕੱਲ ਖਾਲਸਾ ਪੰਥ ਦੀ ਸਾਜਨਾ ਦਿਵਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਗਮ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਮੁੱਚੀ ਲੀਡਰਸ਼ਿਪ ਨੇ ਗੁਰੂ ਚਰਨਾਂ ਵਿੱਚ ਨਤਮਸਤਕ ਹੋਣ ਉਪਰੰਤ ਗੁਰਬਾਣੀ ਦੇ ਅਲੌਕਿਕ ਕੀਰਤਨ ਦਾ ਆਨੰਦ ਵੀ ਮਾਣਿਆ। ਇਸ ਮੌਕੇ ਆਗੂਆਂ ਨੇ ਸਮੁੱਚੀ ਸਿੱਖ ਕੌਮ ਨੂੰ ਖਾਲਸਾ ਪੰਥ ਦਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਮੁਬਾਰਕਾਂ ਦਿੰਦੇ ਨੌਜਵਾਨ ਪੀੜੀ ਨੂੰ ਸਿੱਖੀ ਸਰੂਪ ਸਜਾ ਕੇ ਨਸ਼ਾ ਰਹਿਤ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ। ਆਗੂਆਂ ਨੇ ਕਿਹਾ ਕਿ ਸਾਨੂੰ ਇਹ ਸਿੱਖੀ ਸਰੂਪ ਬਹੁਤ ਕੁਰਬਾਨੀਆਂ ਬਾਅਦ ਹਾਸਿਲ ਹੋਇਆ।

ਈਰਾਨ ਨੇ 200 ਦੇ ਕਰੀਬ ਡਰੋਨਾ ਨਾਲ ਇਜਰਾਇਲ ਤੇ ਕੀਤੀ Air Strike

ਅੱਜ ਦੇ ਇਸ ਪਾਵਨ ਦਿਹਾੜੇ ਮੌਕੇ ਸਾਨੂੰ ਆਪਣੇ ਗੁਰੂਆਂ ਨੂੰ ਯਾਦ ਰੱਖਦੇ ਹੋਏ ਇੱਕ ਸੱਚੇ ਸਿੱਖ ਵਾਲਾ ਜੀਵਨ ਜਿਉਣ ਲਈ ਪ੍ਰਣ ਕਰਨਾ ਚਾਹੀਦਾ ਹੈ। ਇਸ ਮੌਕੇ ਪਾਰਟੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਉਮੀਦਵਾਰ ਈਮਾਨ ਸਿੰਘ ਮਾਨ, ਅਨੰਦਪੁਰ ਸਾਹਿਬ ਤੋਂ ਉਮੀਦਵਾਰ ਕੁਸ਼ਲਪਾਲ ਸਿੰਘ, ਪੀਏਸੀ ਮੈਂਬਰ ਬਹਾਦਰ ਸਿੰਘ ਭਸੌੜ, ਜਥੇਦਾਰ ਗੁਰਨੇਬ ਸਿੰਘ ਰਾਮਪੁਰਾ, ਜਥੇਦਾਰ ਹਰਜੀਤ ਸਿੰਘ ਸੰਜੂਮਾ, ਜਥੇਦਾਰ ਹਰਬੰਸ ਸਿੰਘ ਸਲੇਮਪੁਰ, ਜਥੇਦਾਰ ਦਰਸ਼ਨ ਸਿੰਘ ਮੰਡੇਰ, ਹਰਦੇਵ ਸਿੰਘ ਪੱਪੂ, ਮਾਸਟਰ ਕਰਨੈਲ ਸਿੰਘ ਨਾਰੀਕੇ, ਗੁਰਸੇਵਕ ਸਿੰਘ ਜਵਹਾਰਕੇ, ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਵਾਲੀ ਸਮੇਤ ਸਮੁੱਚੀ ਲੀਡਰਸ਼ਿਪ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਹਾਜ਼ਰੀ ਭਰੀ।

 

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...