ਸੀਟਾਂ ਦੀ ਵੰਡ ਬਾਰੇ ਨਹੀਂ ਹੋਇਆ ਖੁਲਾਸਾ; ਅਕਾਲੀ ਦਲ ਹੋਵੇਗਾ ਵੱਡਾ ‘ਭਾਈ’
Delhi News: Punjab Election; ਪਿਛਲੇ ਲੰਬੇ ਸਮੇਂ ਤੋਂ ਚਰਚਾ ਦਾ ਵਿਸ਼ਾ ਬਣੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਮੁੜ ਗਠਜੋੜ ਹੋ ਗਿਆ ਹੈ। ਦੋਨਾਂ ਪਾਰਟੀਆਂ ਵੱਲੋਂ ਅੱਜ ਦਿੱਲੀ ਦੇ ਵਿੱਚ ਇਸਦਾ ਰਸਮੀ ਐਲਾਨ ਕੀਤਾ ਗਿਆ, ਜਿਸਦੇ ਤਹਿਤ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਵਿਖੇ ਹੋਈ ਇਸ ਪ੍ਰੈਸ ਕਾਨਫਰਸ ਦੇ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਨਿਤੀਨ ਨਵੀਨ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਬਲਵਿੰਦਰ ਸਿੰਘ ਭੁੰਦੜ, ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋ, ਸਾਬਕਾ ਪ੍ਰਧਾਨ ਸੁਨੀਲ ਜਾਖੜ,ਅਸ਼ਵਨੀ ਸ਼ਰਮਾ ਆਦਿ ਮੌਜੂਦ ਸਨ।ਹਾਲਾਂਕਿ ਇਸ ਮੌਕੇ ਦੋਨਾਂ ਪਾਰਟੀਆਂ ਵਿਚਕਾਰ ਸੀਟਾਂ ਦੀ ਵੰਡ ਨੂੰ ਲੈ ਕੇ ਕੋਈ ਵੀ ਖੁਲਾਸਾ ਨਹੀਂ ਕੀਤਾ ਗਿਆ ਤੇ ਨਾਂ ਹੀ ਪੰਜਾਬ ਦੀਆਂ ਦਹਾਕਿਆਂ ਤੋਂ ਲਟਕ ਰਹੀਆਂ ਮੰਗਾਂ ਤੇ ਮੁੱਦਿਆਂ ਬਾਰੇ ਕੋਈ ਖਾਸ ਐਲਾਨ ਕੀਤਾ ਗਿਆ। ਹਾਲਾਂਕਿ ਭਾਜਪਾ ਨੇ ਅਕਾਲੀ ਦਲ ਨੂੰ ਵੱਡਾ ‘ਭਾਈ’ ਦਸਦਿਆ ਕਿਹਾ ਕਿ ਮੁੱਖ ਮੰਤਰੀ ਦੀ ਕੁਰਸੀ ਅਕਾਲੀਆਂ ਕੋਲ ਹੀ ਰਹੇਗੀ।
ਇਹ ਵੀ ਪੜ੍ਹੋ 👉Punjab Election; ਮੁੜ ਇਕੱਠੇ ਹੋਣਗੇ SAD+BJP, ਗਠਜੋੜ ਦਾ ਐਲਾਨ ਅੱਜ ਸੰਭਵ!
ਇਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ਦੋਨੋਂ ਪਾਰਟੀਆਂ ਦੀ ਪੰਜਾਬ ਦੇ ਵਿੱਚੋਂ ਨਸ਼ਾ ਅਤੇ ਭ੍ਰਿਸ਼ਟਾਚਾਰ ਖਤਮ ਕਰਨਾ ਮੁੱਖ ਤਰਜੀਹ ਹੋਵੇਗੀ। ਇਸ ਮੌਕੇ ਅਮਿਤ ਸ਼ਾਹ ਨੇ ਇਹ ਵੀ ਖੁਲਾਸਾ ਕੀਤਾ ਕਿ ਪੰਜਾਬ ਦੀਆਂ ਸਮੱਸਿਆਵਾਂ ਨੂੰ ਖਤਮ ਕਰਨ ਦੇ ਲਈ ਪਿਛਲੇ ਤਿੰਨ ਮਹੀਨਿਆਂ ਤੋਂ ਪੰਜਾਬ ਭਾਜਪਾ ਦੇ ਕੌਮੀ ਪ੍ਰਧਾਨ ਨਿਤੀਨ ਨਵੀਨ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਕਾਰ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ ਅਤੇ ਇਸ ਸੰਬੰਧ ਵਿੱਚ ਇੱਕ ਰੋਡ ਮੈਪ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਗਠਜੋੜ ਦੇ ਨਾਲ ਪੰਜਾਬ ਵਿਚ ਮੁੜ ਹਿੰਦੂ-ਸਿੱਖ ਏਕਤਾ ਦਾ ਦੌਰ ਸ਼ੁਰੂ ਹੋਵੇਗਾ। ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਇਸ ਗਠਜੋੜ ਨੂੰ ਲੈ ਕੇ ਅਕਾਲੀ ਦਲ ਤੇ ਭਾਜਪਾ ਵਰਕਰਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਇੱਕ ਸਮਾਜਿਕ ਤੇ ਕੁਦਰਤੀ ਗਠਜੋੜ ਹੈ, ਜੋ ਪਹਿਲਾਂ ਵੀ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਗੌਰਵਸ਼ਾਲੀ ਸਵੈਮਾਨ ਨੂੰ ਮੁੜ ਬਹਾਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ 👉Punjab Election; ਪੰਜਾਬ ‘ਚ ਹੋਵੇਗਾ ਨਵਾਂ ਸਿਆਸੀ ਗਠਜੋੜ, ਤਿੰਨ ਸਿਆਸੀ ਪਾਰਟੀਆਂ ਹੋਣਗਆਂ ਇਕੱਠੀਆਂ!
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਅਪਣੇ ਸੰਬੋਧਨ ਵਿਚ ਕਿਹਾ ਕਿ ਇਹ ਅਕਾਲੀ-ਭਾਜਪਾ ਗਠਜੋੜ ਇੱਕ ‘ਨਹੁੰ-ਮਾਸ’ ਦਾ ਰਿਸ਼ਤਾ ਹੈ ਤੇ ਇਹ ਪੰਜਾਬ ਤੇ ਸਿੱਖ ਕੌਮ ਦੇ ਹਿੱਤ ਵਿਚ ਹੈ। ਉਨ੍ਹਾਂ ਕਿਹਾ ਕਿ ਇਸ ਗਠਜੋੜ ਦੇ ਦੌਰਾਨ ਪੰਜਾਬ ਵਿਚ ਸ਼ਾਂਤੀ ਤੇ ਵਿਕਾਸ ਹੋਇਆ ਹੈ। ਉਨ੍ਹਾਂ ਅਕਾਲੀ ਦਲ ਨੂੰ ਪੰਜਾਬ ਦੀ ਸਭ ਤੋਂ ਪੁਰਾਣੀ ਪਾਰਟੀ ਦਸਦਿਆਂ ਇਸਦੀਆਂ ਪ੍ਰਾਪਤੀਆਂ ਦਾ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਡਬਲ ਇੰਜਨ ਸਰਕਾਰ ਦੀ ਜਰੂਰਤ ਦਸਦਿਆਂ ਮੌਜੂਦਾ ਆਪ ਸਰਕਾਰ ‘ਤੇ ਸਿਆਸੀ ਨਿਸ਼ਾਨੇ ਲਗਾਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਸਲਿਆਂ, ਜਿਸਦੇ ਵਿਚ ਕਿਸਾਨੀ ਤੇ ਪੰਥ ਦੇ ਮਸਲਿਆਂ ਉੱਪਰ ਗੱਲ ਕਰਦਿਆਂ ਕਿਹਾ ਕਿ ਇੰਨ੍ਹਾਂ ਮਸਲਿਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲਕੇ ਇਸਦਾ ਹੱਲ ਕੀਤਾ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













