ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਐਲਾਨਿਆ ਲੋਕ ਸਭਾ ਉਮੀਦਵਾਰ

0
9

ਚੰਡੀਗੜ੍ਹ: ਇਸ ਵੇਲੇ ਦੀ ਵੱਡੀ ਖਬਰ ਅਕਾਲੀ ਦਲ ਨਾਲ ਜੁੜੀ ਹੋਈ ਸਾਹਮਣੇ ਆਈ ਹੈ। ਹੁਣ ਅਕਾਲੀ ਦਲ ਨੇ ਇੱਕ ਹੋਰ ਲੋਕ ਸਭਾ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾ ਅਕਾਲੀ ਦਲ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾ, ਫਰੀਦਕੋਟ ਤੋਂ ਰਾਜਵਿੰਦਰ ਸਿੰਘ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋ, ਜਲੰਧਰ ਤੋਂ ਮਹਿੰਦਰ ਸਿੰਘ ਕੇਪੀ, ਫਿਰੋਜ਼ਪੁਰ ਤੋਂ ਨਰਦੇਵ ਸਿੰਘ ਬੌਬੀ ਮਾਨ, ਹੁਸ਼ਿਆਰਪੁਰ ਤੋਂ ਸੋਹਨ ਸਿੰਘ ਠੰਡਲ, ਪਟਿਆਲਾ ਤੋਂ ਐਨ.ਕੇ ਸ਼ਰਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ, ਗੁਰਦਾਸਪੁਰ ਤੋਂ ਦਲਜੀਤ ਸਿੰਘ ਚੀਮਾ ਨੂੰ ਪਹਿਲਾ ਹੀ ਉਮੀਦਵਾਰ ਐਲਾਨ ਦਿੱਤਾ ਸੀ। ਆਮ ਆਦਮੀ ਪਾਰਟੀ ਤੋਂ ਬਾਅਦ ਅਕਾਲੀ ਦਲ ਦੂਜੀ ਪਾਰਟੀ ਹੈ ਜਿਸਨੇ 13 ਦੇ 13 ਉਮੀਦਵਾਰ ਐਲ਼ਾਨ ਦਿੱਤੇ ਹਨ।

LEAVE A REPLY

Please enter your comment!
Please enter your name here