ਪਰਮਿੰਦਰ ਸਿੰਘ ਢੀਡਸਾ ਨੂੰ ਨਹੀਂ ਮਿਲੀ ਟਿਕਟ
ਚੰਡੀਗੜ੍ਹ, 13 ਅਪ੍ਰੈਲ: ਚਿਰਾਂ ਤੋਂ ਉਡੀਕੀ ਜਾ ਰਹੀ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ 13 ਲੋਕ ਸਭਾ ਹਲਕਿਆਂ ਦੇ ਵਿੱਚੋਂ 7 ਹਲਕਿਆਂ ਲਈ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਇਹ ਲਿਸਟ ਕਾਫੀ ਹੈਰਾਨੀਜਨਕ ਵੀ ਹੈ, ਕਿਉਂਕਿ ਇਸਦੇ ਵਿੱਚ ਉਹਨਾਂ ਦੀ ਧਰਮ ਪਤਨੀ ਅਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਤਿੰਨ ਵਾਰ ਨੁਮਾਇੰਦਗੀ ਕਰਦੀ ਆ ਰਹੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਜਿੱਥੇ ਨਾਮ ਸ਼ਾਮਲ ਨਹੀਂ ਹੈ,
ਕਾਂਗਰਸ ਤੇ ਅਕਾਲੀ ਦਲ ਅੱਜ ਜਾਰੀ ਕਰ ਸਕਦੇ ਹਨ ਉਮੀਦਵਾਰਾਂ ਦੀ ਪਹਿਲੀ ਲਿਸਟ
ਉੱਥੇ ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਅਕਾਲੀ ਦਲ ਵਿੱਚ ਰਲੇਵਾਂ ਕਰਨ ਵਾਲੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਪੁੱਤਰ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਥਾਂ ਅਕਾਲੀ ਦਲ ਦੇ ਪੁਰਾਣੇ ਵਫਾਦਾਰ ਇਕਬਾਲ ਸਿੰਘ ਝੂੰਦਾ ਨੂੰ ਟਿਕਟ ਦਿੱਤੀ ਗਈ ਹੈ। ਪਾਰਟੀ ਵੱਲੋਂ ਜਾਰੀ ਇਸ ਲਿਸਟ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦੋ ਦਿਗਜ ਆਗੂਆਂ ਡਾਕਟਰ ਦਲਜੀਤ ਸਿੰਘ ਚੀਮਾ ਅਤੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਅਲੱਗ ਅਲੱਗ ਹਲਕਿਆਂ ਵਿਚ ਅਡਜਸਟ ਕੀਤਾ ਗਿਆ ਹੈ।
ਪਰਮਪਾਲ ਕੌਰ ਮਲੂਕਾ ਨੇ ਬਠਿੰਡਾ ਹਲਕੇ ਤੋਂ ਸ਼ੁਰੂ ਕੀਤੀ ਚੋਣ ਮੁਹਿੰਮ
ਡਾਕਟਰ ਦਲਜੀਤ ਸਿੰਘ ਚੀਮਾ ਨੂੰ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਹੈ ਜਿੱਥੇ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਨਾਲੋਂ ਵੱਖ ਹੋ ਕੇ ਪਹਿਲੀ ਵਾਰ ਚੋਣ ਲੜ ਰਿਹਾ ਹੈ। ਇਸੇ ਤਰ੍ਹਾਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸ੍ਰੀ ਅਨੰਦਪੁਰ ਸਾਹਿਬ, ਪਾਰਟੀ ਦੇ ਹਿੰਦੂ ਚਿਹਰੇ ਅਤੇ ਖਜ਼ਾਨਚੀ ਐਨ ਕੇ ਸ਼ਰਮਾ ਨੂੰ ਪਟਿਆਲਾ, ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ , ਬਿਕਰਮਜੀਤ ਸਿੰਘ ਖਾਲਸਾ ਨੂੰ ਸ਼੍ਰੀ ਫਤਿਹਗੜ੍ਹ ਸਾਹਿਬ, ਇਕਬਾਲ ਸਿੰਘ ਝੂੰਦਾ ਨੂੰ ਸੰਗਰੂਰ ਅਤੇ ਮਰਹੂਮ ਸਾਬਕਾ ਅਕਾਲੀ ਮੰਤਰੀ ਗੁਰਦੇਵ ਸਿੰਘ ਬਾਦਲ ਦੇ ਪੋਤਰੇ ਰਾਜਵਿੰਦਰ ਸਿੰਘ ਬਾਦਲ ਨੂੰ ਫਰੀਦਕੋਟ ਰਿਜ਼ਰਵ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।